BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

September 25, 2021 04:11 PM

- ਭਾਰਤ ਸਰਕਾਰ ਦੇ ਸਿਹਤ ਭਲਾਈ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ

ਸ੍ਰੀ ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਰਵਿੰਦਰ ਸਿੰਘ ਢੀਂਡਸਾ) : ਡੈਂਟਿਸਟਰੀ ਦੇ ਖੇਤਰ 'ਚ ਮਾਸਟਰ ਆਫ ਡੈਂਟਲ ਸਰਜਰੀ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਇਹ ਖੁਸ਼ੀ ਦੀ ਖਬਰ ਹੈ ਕਿ ਭਾਰਤ ਸਰਕਾਰ ਦੇ ਸਿਹਤ ਭਲਾਈ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ ਨੂੰ ਮਾਸਟਰ ਆਫ ਡੈਂਟਲ ਸਰਜਰੀ(ਐਮ.ਡੀ.ਐਸ.) ਲਈ ਮਾਨਤਾ ਦੇ ਦਿੱਤੀ ਗਈ ਹੈ।ਦੇਸ਼ ਦੀ ਉੱਘੀ ਵਿਦਿਅੱਕ ਸੰਸਥਾ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਚਾਂਸਲਰ ਡਾ.ਜ਼ੋਰਾ ਸਿੰਘ ਅਤੇ ਪ੍ਰੋ.ਚਾਂਸਲਰ ਡਾ.ਤੇਜਿੰਦਰ ਕੌਰ ਨੇ ਦੱਸਿਆ ਕਿ ਇਹ ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ.ਸੰਜੀਵ ਸੋਨੀ,ਐਚ.ਓ.ਡੀ.(ਕੰਜ਼ਰਵੇਟਿਵ ਡੈਂਟਿਸਟਰੀ ਐਂਡ ਐਂਡੋਡੌਨਟਿਕਸ ਵਿਭਾਗ) ਡਾ.ਸੁਨੀਲ ਮਲਹਾਨ ਦੀ ਅਗਵਾਈ ਵਾਲੀ ਟੀਮ,ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਖਤ ਮਿਹਨਤ ਸਦਕਾ ਹੀ ਸਿਹਤ ਮੰਤਰਾਲੇ ਵੱਲੋਂ ਐਮ.ਡੀ.ਐਸ. ਦੀ ਡਿਗਰੀ ਲਈ ਕਾਲਜ ਨੂੰ ਮਾਨਤਾ ਦੇਣ ਦਾ ਫੈਸਲਾ ਲਿਆ ਗਿਆ ਹੈ ਜਿਸ ਲਈ ਸਾਰਾ ਸਟਾਫ ਅਤੇ ਵਿਦਿਆਰਥੀ ਵਧਾਈ ਦੇ ਪਾਤਰ ਹਨ।ਜ਼ਿਕਰਯੋਗ ਹੈ ਕਿ ਦੇਸ਼ ਭਗਤ ਡੈਂਟਲ ਕਾਲਜ 'ਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਅਤਿ-ਆਧੁਨਿਕ ਸਹੂਲਤਾਂ,ਆਧੁਨਿਕ ਆਡੀਓ ਵਿਜ਼ੂਅਲ ਉਪਕਰਨਾਂ ਦੇ ਨਾਲ ਲੈਸ ਸ਼ਾਨਦਾਰ ਲਾਇਬਰੇਰੀ,ਆਡੀਟੋਰੀਅਮ,ਹੋਸਟਲ,ਅਤਿ ਆਧੁਨਿਕ ਪ੍ਰਯੋਗਸ਼ਾਲਾਵਾਂ ਅਤੇ ਮਾਹਰ ਡਾਕਟਰਾਂ ਵੱਲੋਂ ਆਧੁਨਿਕ ਤਰੀਕੇ ਨਾਲ ਮਰੀਜ਼ਾਂ ਦੇ ਕੀਤੇ ਜਾ ਰਹੇ ਸਫਲ ਇਲਾਜ਼ ਕਾਰਨ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੂੰ ਖੇਤਰ ਦੀ ਉੱਤਮ ਸੰਸਥਾ ਹੋਣ ਦਾ ਮਾਣ ਪ੍ਰਾਪਤ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ