BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੁਨੀਆ

ਜਰਮਨੀ ਚੋਣ ਨਤੀਜੇ : ਸੋਸ਼ਲ ਡੈਮੋਕਰੇਟਿਕ ਪਾਰਟੀ ਦੀ ਸਰਕਾਰ ਬਣਨ ਦੇ ਆਸਾਰ

September 28, 2021 11:11 AM

ਏਜੰਸੀਆਂ
ਬਰਲਿਨ/27 ਸਤੰਬਰ : ਜਰਮਨੀ ਦੀਆਂ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਨਤੀਜਿਆਂ ਮੁਤਾਬਕ ਜਰਮਨੀ ’ਚ ਸੋਸ਼ਲ ਡੈਮੋਕਰੇਟਿਕ ਪਾਰਟੀ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ ਹੈ ਅਤੇ ਇਸ ਦੀ ਸਰਕਾਰ ਬਣਨ ਦੇ ਆਸਾਰ ਹਨ। ਇਹ ਖੱਬੇ ਪੱਖ਼ੀ ਦਲ ਹੈ। ਸੋਸ਼ਲ ਡੈਮੋਕਰੇਟਿਕ ਪਾਰਟੀ ਨੇ ਏਂਜਲਾ ਮਾਰਕਲ ਦੀ ਕੰਜ਼ਰਵੇਟਿਵ ਪਾਰਟੀ ਨੂੰ ਥੋੜ੍ਹੀਆਂ ਸੀਟਾਂ ਦੇ ਫ਼ਰਕ ਨਾਲ ਹਰਾ ਦਿੱਤਾ ਹੈ।
ਸੂਤਰਾਂ ਅਨੁਸਾਰ ਏਂਜਲਾ ਮਾਰਕਲ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ ਇਸ ਵਾਰ ਚਾਂਸਲਰ ਅਹੁਦੇ ’ਤੇ ਨਹੀਂ ਰਹੇਗੀ। ਮੰਨਿਆ ਜਾ ਰਿਹਾ ਹੈ ਕਿ ਵੋਟਰਾਂ ’ਤੇ ਇਸ ਦਾ ਕਾਫ਼ੀ ਅਸਰ ਪਿਆ। ਆਮ ਚੋਣਾਂ ਦੇ ਨਤੀਜਿਆਂ ਮੁਤਾਬਕ ਜਰਮਨੀ ਵਿੱਚ ਸੋਸ਼ਲ ਡੈਮੋਕਰੇਟਿਕ ਪਾਰਟੀ ਨੇ ਬਹੁਮਤ ਦਾ ਅੰਕੜਾ ਛੂ ਲਿਆ ਹੈ। ਇਸ ਤੋਂ ਪਹਿਲਾਂ 16 ਸਾਲਾਂ ਤੱਕ ਜਰਮਨੀ ਵਿੱਚ ਕੰਜ਼ਰਵੇਟਿਵ ਪਾਰਟੀ ਦਾ ਸ਼ਾਸਨ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੋਸ਼ਲ ਡੈਮੋਕਰੇਟਿਕ ਪਾਰਟੀ ਨੂੰ 26 ਫੀਸਦੀ ਵੋਟ ਹੁਣ ਤੱਕ ਹਾਸਲ ਹੋ ਚੁੱਕੇ ਹਨ, ਜਦਕਿ ਕੰਜ਼ਰਵੇਟਿਕ ਪਾਰਟੀ ਦੇ ਗੱਠਜੋੜ ਨੂੰ 24.5 ਫੀਸਦੀ ਵੋਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਸੋਸ਼ਲ ਡੈਮੋਕਰੇਟਿਕ ਪਾਰਟੀ ਤੋਂ ਚਾਂਸਲਰ ਅਹੁਦੇ ਦੇ ਉਮੀਦਵਾਰ ਔਲਫ਼ ਸੁਲਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਹਰ ਥਾਂ ’ਤੇ ਬੜਤ ਬਣਾਈ ਹੋਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ