BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਪੰਜਾਬ ਦੀ ਸਥਿਤੀ ਕਾਫ਼ੀ ਨਿਰਾਸ਼ਾਜਨਕ : ਕਪਿਲ ਸਿੱਬਲ

September 30, 2021 10:46 AM

ਏਜੰਸੀਆਂ
ਨਵੀਂ ਦਿੱਲੀ/29 ਸਤੰਬਰ : ਪੰਜਾਬ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੁਣ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ’ਚ ਘਮਾਸਾਨ ਮਚਿਆ ਹੋਇਆ ਹੈ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕਾਨੂੰਨ ਮੰਤਰੀ ਕਪਿਲ ਸਿੱਬਲ ਨੇ ਇਕ ਵਾਰ ਮੁੜ ਪਾਰਟੀ ਨੂੰ ਸ਼ੀਸ਼ਾ ਦਿਖਾਇਆ ਹੈ। ਕਪਿਲ ਸਿੱਬਲ ਨੇ ਪੁੱਛਿਆ ਕਿ ਜਦੋਂ ਪਾਰਟੀ ’ਚ ਪ੍ਰਧਾਨ ਹੀ ਨਹੀਂ ਹੈ ਤਾਂ ਫੈਸਲਾ ਕੌਣ ਲੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲੋਕ ਸਾਨੂੰ ਛੱਡ ਕੇ ਜਾ ਰਹੇ ਹਨ। ਸੁਸਿਮਤਾ ਜੀ ਪਾਰਟੀ ਛੱਡ ਕੇ ਚਲੇ ਗਏ। ਜਿਤਿਨ ਪ੍ਰਸਾਦ ਨੂੰ ਮੰਤਰਾਲਾ ਮਿਲ ਗਿਆ। ਕਾਂਗਰਸ ਦੇ ਕਈ ਆਗੂਆਂ ਨੇ ਪਾਰਟੀ ਛੱਡ ਦਿੱਤੀ। ਸਵਾਲ ਉਠਦਾ ਹੈ ਕਿ ਇਹ ਕਿਉਂ ਜਾ ਰਹੇ ਹਨ। ਸਾਡੀ ਕੋਈ ਗਲਤੀ ਰਹੇਗੀ ਹੋਵੇਗੀ ਤਾਂ ਹੀ ਸਾਰੇ ਪਾਰਟੀ ਛੱਡ ਕੇ ਜਾ ਰਹੇ ਹਨ।
ਸੀਨੀਅਰ ਆਗੂ ਕਪਿਲ ਸਿੱਬਲ ਨੇ ਹਾਲਾਤ ਨੂੰ ‘ਕਾਫੀ ਨਿਰਾਸ਼ਾਜਨਕ’ ਕਰਾਰ ਦਿੱਤਾ ਹੈ। ਉਨ੍ਹਾਂ ਮੌਜੂਦਾ ਸਥਿਤੀ ਸਬੰਧੀ ਫੈਸਲੇ ਲੈਣ ਲਈ ਕਾਰਜਕਾਰਨੀ ਦੀ ਮੀਟਿੰਗ ਸੱਦਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਪੈਦਾ ਹੋਏ ਇਸ ਸਿਆਸੀ ਸੰਕਟ ਦਾ ਫਾਇਦਾ ਆਈਐਸਆਈ ਲੈ ਸਕਦੀ ਹੈ। ਆਪਣੇ ਜੀ23 ਦੇ ਸਾਰੇ ਸਾਥੀਆਂ ਨਾਲ ਗੱਲ ਕਰਦਿਆਂ ਕਾਂਗਰਸੀ ਆਗੂ ਨੇ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਅਜਿਹੇ ਫੈਸਲੇ ਕੌਣ ਲੈ ਰਿਹਾ ਹੈ, ਕਿਉਂਕਿ ਇਸ ਵੇਲੇ ਪਾਰਟੀ ਦਾ ਕੋਈ ਵੀ ਚੁਣਿਆ ਹੋਇਆ ਪ੍ਰਧਾਨ ਨਹੀਂ ਹੈ। ਉਨ੍ਹਾਂ ਪਾਰਟੀ ਦੀ ਡਿੱਗ ਰਹੀ ਸਾਖ ਸਬੰਧੀ ਪਾਰਟੀ ਦੇ ਅੰਦਰ ਗੱਲਬਾਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੀ23 ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਸੀ ਅਤੇ ਇਹ ਸਮੂਹ ਕਦੇ ਵੀ ਪਾਰਟੀ ਦੀ ਵਿਚਾਰਧਾਰਾ ਨੂੰ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਇਸ ਵੇਲੇ ਕੋਈ ਵੀ ਉਨ੍ਹਾਂ ਦੀ ਪਾਰਟੀ ਦਾ ਚੁਣਿਆ ਹੋਇਆ ਪ੍ਰਧਾਨ ਨਹੀਂ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ