BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਭ੍ਰਿਸ਼ਟ ਕਾਂਗਰਸੀ ਮੰਤਰੀਆਂ ਤੇ ਭ੍ਰਿਸ਼ਟ ਅਫਸਰਾਂ ਦਾ ਸਰਕਾਰ ਆਉਣ ’ਤੇ ਹਿਸਾਬ ਕਰਾਂਗੇ : ਸੁਖਬੀਰ

September 30, 2021 11:12 AM

- ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਸਮਾਗਮ ’ਚ ਕੀਤੀ ਸ਼ਮੂਲੀਅਤ

ਨਿਰਮਲ ਬਿੱਲਾ
ਲੁਧਿਆਣਾ/29 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਮਹਿਲਾ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨਾਂ ਕਿਹਾ ਕਿ ਕਿ 2022 ਵਿੱਚ ਪੰਜਾਬ 'ਚ ਅਕਾਲੀ ਸਰਕਾਰ ਬਣਨ ਤੇ ਭ੍ਰਿਸ਼ਟ ਕਾਂਗਰਸੀ ਮੰਤਰੀਆਂ ਅਤੇ ਭ੍ਰਿਸ਼ਟ ਅਫਸਰਾਂ ਦਾ ਸਾਰਾ ਹਿਸਾਬ ਕਰਕੇ ਉਨਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ। ਉਹ ਚੌਰਾਸੀ ਵਿੱਚ ਸਿੱਖ ਕਤਲੇਆਮ ਨੂੰ ਕੋਈ ਨਹੀਂ ਭੁੱਲ ਸਕਦਾ ਅਤੇ ਪੀੜ੍ਹਤ ਪਰਿਵਾਰ ਅੱਜ ਵੀ ਸਦਮੇ ਵਿੱਚ ਹਨ।
ਉਨਾਂ ਕਿਹਾ ਕਿ ਸਮੇਂ ਸਮੇਂ ਤੇ ਸਰਕਾਰਾਂ ਨੇ ਕਮਿਸ਼ਨ ਤਾਂ ਕਈ ਬਿਠਾਏ ਪਰ ਇਨਾਂ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ ਅਤੇ ਇਨਾਂ ਪਰਿਵਾਰਾਂ ਦੇ ਹਰ ਦੁੱਖ-ਸੁੱਖ ਵਿਚ ਚੱਟਾਨ ਵਾਂਗ ਖੜ੍ਹਾ ਹੈ। ਸਰਦਾਰ ਬਾਦਲ ਨੇ ਪੀੜ੍ਹਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਅਕਾਲੀ ਸਰਕਾਰ ਬਣਨ ਤੇ ਦੰਗਾ ਪੀੜ੍ਹਤ ਪਰਿਵਾਰਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ । ਪੰਜਾਬ ਦੀ ਅਫਸਰਸ਼ਾਹੀ ਵੱਲੋਂ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ। ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਅਤੇ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਅੱਜ ਪੰਜਾਬ ਦਾ ਜੋ ਹਾਲ ਹੈ ਉਹ ਸਭ ਦੇ ਸਾਹਮਣੇ ਹੈ। ਉਨਾਂ ਕਿਹਾ ਕਿ ਬੇਸ਼ੱਕ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਦਲ ਦਿੱਤਾ ਹੈ । ਇਸ ਮੌਕੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਹਰਭਜਨ ਸਿੰਘ ਡੰਗ, ਹਰਚਰਨ ਸਿੰਘ ਗੋਲਵਾੜੀਆ, ਬੀਬੀ ਸੁਰਿੰਦਰ ਕੌਰ ਦਿਆਲ,ਰਾਣੀ ਧਾਲੀਵਾਲ, ਚਰਨਜੀਤ ਸਿੰਘ ਪੰਨੂ, ਸੁਰਜੀਤ ਸਿੰਘ ਭਿਖੀ, ਸੁਰਿੰਦਰ ਸਿੰਘ, ਮਹਿੰਦਰ ਸਿੰਘ ਸਚਦੇਵਾ, ਦਿਲਪ੍ਰੀਤ ਕੌਰ ਪੂਨਮ, ਮਨਜੀਤ ਕੌਰ, ਸੁਖਵਿੰਦਰ ਸੁੱਖੀ, ਅਮਰਜੀਤ ਸਿੰਘ ਰਾਜਪਾਲ, ਜੋਗਿੰਦਰ ਸਿੰਘ ਗੋਲੂ, ਸਤਨਾਮ ਸਿੰਘ, ਕੁਲਦੀਪ ਸਿੰਘ ਕੋਹਲੀ, ਜਸਵਿੰਦਰ ਸਿੰਘ ਭੋਲਾ, ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ ,ਸੰਜੇ ਦਿਸ਼ਾਵਰ, ਰਮੇਸ਼ ਸਿੰਗਲਾ, ਸੁਖਵਿੰਦਰ ਸਿੰਘ ਲਾਡੀ, ਹਰਚਰਨ ਸਿੰਘ ਚੰਨੀ, ਗੁਰਦਰਸ਼ਨ ਸਿੰਘ, ਤਜਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪਾਲ ਸਿੰਘ ਸਮੇਤ ਕਈ ਇਲਾਕਾ ਨਿਵਾਸੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ