BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਪੰਜਾਬ ਲਈ ਨਹੀਂ ਸਗੋਂ ਨਿੱਜੀ ਹਿੱਤਾਂ ਲਈ ਲੜ ਰਹੇ ਹਨ ਕਾਂਗਰਸ ਪ੍ਰਧਾਨ : ਝੂੰਦਾ

September 30, 2021 01:06 PM

ਬਲਵਿੰਦਰ ਸਿੰਘ ਸੇਰਗਿੱਲ
ਅਮਰਗੜ੍ਹ, 29 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੋਨੀਆ ਗਾਂਧੀ ਦੇ ਨਾਮ ਉੱਤੇ ਲਿਖੇ ਅਸਤੀਫੇ ਵਿੱਚ ਜੋ ਸ਼ਬਦਾਵਲੀ ਉਹਨਾਂ ਨੇ ਵਰਣਨ ਕੀਤੀ ਹੈ ਕਿ ਮੈਂ ਕਿਸੇ ਵੀ ਕੀਮਤ ਤੇ ਪੰਜਾਬ ਦੇ ਹਿੱਤਾਂ ਦਾ ਨੁਕਸਾਨ ਨਹੀਂ ਦੇਖ ਸਕਦਾ। ਕੀ ਹੁਣ ਸਿੱਧੂ ਇਹ ਸਪੱਸ਼ਟ ਕਰਨਗੇ ਕਿ 5 ਦਿਨ ਪੁਰਾਣੀ ਚੰਨੀ ਸਰਕਾਰ ਵਿੱਚ ਪੰਜਾਬ ਦੇ ਅਜਿਹੇ ਕਿਹੜੇ ਹਿੱਤਾਂ ਦਾ ਨੁਕਸਾਨ ਹੋਇਆ ਹੈ, ਜਿਸ ਦਾ ਵਰਣਨ ਉਨ੍ਹਾਂ ਆਪਣੇ ਅਸਤੀਫੇ ਵਿੱਚ ਕੀਤਾ ਹੈ। ਸਿੱਧੂ ਸਿਰਫ ਮੁੱਖ ਮੰਤਰੀ ਬਣਨ ਦੀ ਲੜਾਈ ਲੜ ਰਹੇ ਹਨ, ਜਿੱਥੇ ਪਹਿਲਾਂ ਉਹ ਕਿਸੇ ਹੋਰ ਜਨਰਲ ਕੈਟਾਗਿਰੀ ਦੇ ਆਗੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਵਿੱਚ ਕਾਮਯਾਬ ਰਹੇ ਪ੍ਰੰਤੂ ਹੁਣ ਉਨ੍ਹਾਂ ਦੇ ਮਨ ਦੀ ਭਾਵਨਾ ਦਰਸਾਉਂਦੀ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਪਹਿਲੀ ਵਾਰ ਬਣਿਆ ਦਲਿਤ ਮੁੱਖ ਮੰਤਰੀ ਵੀ ਪ੍ਰਵਾਨ ਨਹੀਂ। ਨਵਜੋਤ ਸਿੰਘ ਸਿੱਧੂ ਸਿਰਫ ਤੇ ਸਿਰਫ ਆਪਣੀ ਰਾਜਸੀ ਲਾਲਸਾ ਪ੍ਰਗਟ ਕਰ ਰਹੇ ਹਨ। ਭਾਵੇਂ ਕਾਂਗਰਸ ਪਾਰਟੀ ਦਾ ਇਹ ਅੰਦਰੂਨੀ ਮਾਮਲਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਸ ਨਾਲ ਕੋਈ ਵਾਸਤਾ ਨਹੀਂ ਪਰ ਅਜਿਹੇ ਗੈਰ ਭਰੋਸੇਯੋਗ ਆਗੂਆਂ ਦੇ ਹੱਥਾਂ ਵਿੱਚ ਪਾਰਟੀਆਂ ਅਤੇ ਪੰਜਾਬ ਦੀ ਕਮਾਨ ਸੌਂਪਣਾ ਪੰਜਾਬ ਲਈ ਮੰਦਭਾਗਾ ਹੋਵੇਗਾ। ਦੇਸ਼ ਕੌਮ ਅਤੇ ਪਾਰਟੀਆਂ ਦੀ ਅਗਵਾਈ ਸ਼ਾਂਤ ਅਤੇ ਸਥਿਰ ਆਗੂਆਂ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ