BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਲਖ਼ੀਮਪੁਰ ਖ਼ੀਰੀ ਕਾਂਡ ਦੇ ਦੋਸ਼ੀਆਂ ਨੂੰ ਕੇਂਦਰ ਸਰਕਾਰ ਬਚਾ ਰਹੀ : ਕੇਜਰੀਵਾਲ

October 07, 2021 11:08 AM

ਏਜੰਸੀਆਂ
ਨਵੀਂ ਦਿੱਲੀ/6 ਅਕਤੂਬਰ : ਲਖ਼ੀਮਪੁਰ ਖੀਰੀ ਦੇ ਤਿਕੁਨੀਆ ’ਚ ਐਤਵਾਰ ਨੂੰ ਹੋਈ ਹਿੰਸਾ ਤੋਂ ਬਾਅਦ ਘਮਾਸਾਨ ਮਚਿਆ ਹੈ। ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਖ਼ੀਮਪੁਰ ਖੀਰੀ ਦੀ ਘਟਨਾ ਨੂੰ ਬਹੁਤ ਜ਼ਿਆਦਾ ਨਿੰਦਣਯੋਗ ਕਰਾਰ ਦਿੱਤਾ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਇਸ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਾ ਹਾਂ। ਕੇਜਰੀਵਾਰ ਨੇ ਕਿਹਾ ਕਿ ਕਾਤਲਾਂ ਦੀ ਅਜੇ ਤਕ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ? ਸਰਕਾਰ ਕਾਤਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਨੂੰ ਗੱਡੀ ਨਾਲ ਦਰੜਿਆ ਗਿਆ। ਨੇਤਾ-ਅਮੀਰ ਕਿਸੇ ਨੂੰ ਵੀ ਕੁਚਲ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੰਨੀ ਭੀੜ ਦੇ ਸਾਹਮਣੇ ਕੋਈ ਇੰਨੇ ਲੋਕਾਂ ਨੂੰ ਕੁਚਲਦੇ ਹੋਏ ਨਿਕਲ ਜਾਵੇ ਅਤੇ ਪੂਰਾ ਸਿਸਟਮ ਉਸ ਕਾਤਲ ਨੂੰ ਬਚਾਉਣ ’ਚ ਲੱਗ ਜਾਵੇ, ਅਜਿਹਾ ਤਾਂ ਫਿਲਮਾਂ ’ਚ ਅਸੀਂ ਵੇਖਦੇ ਹਾਂ। ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਕਿਸਾਨਾਂ ਨੇ ਕੀ ਵਿਗਾੜਿਆ ਹੈ, ਕਿਸਾਨਾਂ ਨੂੰ ਕਿਉਂ ਮਾਰਿਆਂ ਜਾ ਰਿਹਾ ਹੈ? ਹਰ ਦੇਸ਼ਵਾਸੀ ਨਿਆਂ ਦੀ ਮੰਗ ਕਰ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ