BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੁਨੀਆ

ਪਾਕਿਸਤਾਨ : ਪ੍ਰਮਾਣੂ ਪ੍ਰੋਗਰਾਮ ਦੇ ਮੋਢੀ ਅਬਦੁੱਲ ਕਾਦਿਰ ਖਾਨ ਦਾ ਦੇਹਾਂਤ

October 11, 2021 10:39 AM

ਏਜੰਸੀਆਂ
ਇਸਲਾਮਾਬਾਦ/10 ਅਕਤੂਬਰ : ਪਾਕਿਸਤਾਨ ਦੇ ਪਰਮਾਣੂ ਪ੍ਰੋਗਰਾਮ ਦੇ ਜਨਕ ਮੰਨੇ ਜਾਂਦੇ ਅਬਦੁੱਲ ਕਾਦਿਰ ਖਾਨ ਮਤਲਬ ਅਬਦੁੱਲ ਕਦੀਰ ਖਾਨ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ 85 ਸਾਲ ਦੇ ਸਨ। 1936 ’ਚ ਭੋਪਾਲ ਵਿੱਚ ਜਨਮੇ ਅਤੇ 1947 ਵਿੱਚ ਵੰਡ ਤੋਂ ਬਾਅਦ ਆਪਣੇ ਪਰਿਵਾਰ ਨਾਲ ਪਾਕਿਸਤਾਨ ਵਿੱਚ ਵਸ ਗਏ, ਅਬਦੁੱਲ ਨੇ ਅੱਜ ਸਵੇਰੇ 7 ਵਜੇ (ਸਥਾਨਕ ਸਮੇਂ) ਇਸਲਾਮਾਬਾਦ ਦੇ ਖਾਨ ਰਿਸਰਚ ਲੈਬਾਰਟਰੀਜ ਹਸਪਤਾਲ ਵਿੱਚ ਆਖਰੀ ਸਾਹ ਲਿਆ। ਮੀਡੀਆ ਸੂਤਰਾਂ ਨੇ ਦੱਸਿਆ ਕਿ ਸਾਹ ਲੈਣ ਵਿੱਚ ਮੁਸ਼ਕਲ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਤੜਕੇ ਹਸਪਤਾਲ ਵਿੱਚ ਲਿਆਂਦਾ ਗਿਆ। ਡਾਕਟਰਾਂ ਮੁਤਾਬਕ, ਅਬਦੁੱਲ ਦੇ ਫੇਫੜਿਆਂ ਵਿੱਚ ਖੂਨ ਵਹਿਣ ਤੋਂ ਬਾਅਦ ਸਥਿਤੀ ਖਰਾਬ ਹੋਣ ਲੱਗੀ। ਫੇਫੜਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਅਤੇ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਗ੍ਰਹਿ ਮੰਤਰੀ ਸੇਖ ਰਸੀਦ ਨੇ ਕਿਹਾ ਕਿ ਉਨ੍ਹਾਂ ਨੂੰ ਬਚਾਉਣ ਦੇ ਸਾਰੇ ਯਤਨ ਕੀਤੇ ਗਏ ਹਨ। ਉਨ੍ਹਾਂ ਦੇ ਦੇਹਾਂਤ ’ਤੇ ਸੋਗ ਜਾਹਰ ਕਰਦਿਆਂ ਰਾਸ਼ਟਰਪਤੀ ਆਰਿਫ ਅਲਵੀ ਨੇ ਟਵਿੱਟਰ ’ਤੇ ਕਿਹਾ, “ਡਾ: ਅਬਦੁੱਲ ਕਾਦਿਰ ਖਾਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਹ 1982 ਤੋਂ ਉਹਨਾਂ ਨੂੰ ਨਿੱਜੀ ਤੌਰ ’ਤੇ ਜਾਣਦੇ ਸਨ। ਉਨ੍ਹਾਂ ਨੇ ਰਾਸ਼ਟਰ ਦੀ ਰੱਖਿਆ ਲਈ ਪ੍ਰਮਾਣੂ ਨਿਰੋਧਕਤਾ ਵਿਕਸਿਤ ਕਰਨ ਵਿੱਚ ਸਾਡੀ ਸਹਾਇਤਾ ਕੀਤੀ ਅਤੇ ਇੱਕ ਧੰਨਵਾਦੀ ਰਾਸਟਰ ਇਸ ਸਬੰਧ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਨੂੰ ਕਦੇ ਨਹੀਂ ਭੁੱਲੇਗਾ।”
ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਉਹ ਡਾਕਟਰ ਖਾਨ ਦੇ ਦੇਹਾਂਤ ਤੋਂ ਬਹੁਤ ਦੁਖੀ ਹਨ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ,“ਸਾਨੂੰ ਪ੍ਰਮਾਣੂ ਹਥਿਆਰਾਂ ਸੰਪੰਨ ਰਾਸ਼ਟਰ ਬਣਾਉਣ ਲਈ ਅਬਦੁੱਲ ਦੇ ਮਹੱਤਵਪੂਰਨ ਯੋਗਦਾਨ ਲਈ ਉਹਨਾਂ ਨੂੰ ਸਾਡੇ ਦੇਸ਼ ਨੇ ਪਿਆਰ ਕੀਤਾ ਸੀ। ਇਸ ਨੇ ਸਾਨੂੰ ਹਮਲਾਵਰ ਅਤੇ ਬਹੁਤ ਵੱਡੇ ਪ੍ਰਮਾਣੂ ਗੁਆਂਢੀਆਂ ਦੇ ਵਿਰੁੱਧ ਸੁਰੱਖਿਆ ਪ੍ਰਦਾਨ ਕੀਤੀ ਹੈ। ਪਾਕਿਸਤਾਨ ਦੇ ਲੋਕਾਂ ਲਈ, ਉਹ ਇੱਕ ਰਾਸ਼ਟਰੀ ਪ੍ਰਤੀਕ ਸਨ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ