BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੁਨੀਆ

ਰੂਸ : ਜਹਾਜ਼ ਹਾਦਸੇ ’ਚ 16 ਯਾਤਰੀਆਂ ਦੀ ਮੌਤ

October 11, 2021 10:56 AM

ਏਜੰਸੀਆਂ
ਮਾਸਕੋ/10 ਅਕਤੂਬਰ : ਰੂਸ ’ਚ ਐਤਵਾਰ ਨੂੰ ਇਕ ਜਹਾਜ਼ ਹਾਦਸਾ ਵਾਪਰਿਆ, ਜਿਸ ’ਚ 16 ਯਾਤਰੀਆਂ ਦੀ ਮੌਤ ਹੋ ਗਈ। ਇਸ ਐੱਲ-410 ਰੂਸੀ ਜਹਾਜ਼ ’ਚ ਕੁਲ 23 ਯਾਤਰੀ ਸਵਾਰ ਸਨ। ਇਹ ਜਹਾਜ਼ ਟਾਟਰਸਤਾਨ ਗਣਰਾਜ ਕੋਲ ਹਾਦਸਾਗ੍ਰਸਤ ਹੋ ਗਿਆ। ਬਚਾਅ ਟੀਮ ਨੇ 7 ਲੋਕਾਂ ਨੂੰ ਜਿਊਂਦਾ ਬਚਾਅ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 9.30 ਵਜੇ ਵਾਪਰਿਆ। ਰੂਸ ਦੇ ਐਮਰਜੈਂਸੀ ਮੰਤਰਾਲੇ ਨੇ ਦੱਸਿਆ ਕਿ ਇਸ ਹਾਦਸੇ ’ਚ 16 ਲੋਕਾਂ ਦੀ ਮੌਤ ਹੋ ਗਈ। ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਤਸਵੀਰ ’ਚ ਇਹ ਸਾਫ ਦਿਖਾਈ ਦੇ ਰਿਹਾ ਹੈ ਕਿ ਜਹਾਜ਼ ਦੋ ਟੁਕੜਿਆਂ ’ਚ ਵੰਡਿਆ ਗਿਆ ਹੈ। ਜਹਾਜ਼ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਸਥਾਨਕ ਸਿਹਤ ਮੰਤਰਾਲੇ ਨੇ ਕਿਹਾ ਕਿ ਬਚਾਏ ਗਏ 7 ਲੋਕਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ’ਚੋਂ ਇਕ ਦੀ ਹਾਲਤ ਬਹੁਤ ਗੰਭੀਰ ਹੈ। ਡਾਕਟਰ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਜਹਾਜ਼ ਰੂਸੀ ਫੌਜ ਅਤੇ ਜਲ ਸੈਨਾ ਦੀ ਮਦਦ ਕਰਨ ਵਾਲੇ ਇਕ ਸਵੈਮਸੇਵੀ ਸੰਗਠਨ ਦਾ ਹੈ। ਇਹ ਸੰਗਠਨ ਆਪਣੇ ਆਪ ਨੂੰ ਖੇਡ ਤੇ ਰੱਖਿਆ ਸੰਗਠਨ ਦੱਸਦਾ ਹੈ। ਰੂਸੀ ਅਧਿਕਾਰੀ ਇਸ ਜਹਾਜ਼ ਹਾਦਸੇ ਦੀ ਜਾਂਚ ਕਰ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ