BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਵਾਰਾਣਸੀ ’ਚ ਕਾਂਗਰਸ ਦੀ ਵੱਡੀ ਰੈਲੀ

October 11, 2021 11:05 AM

- ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਸਤੀਫ਼ੇ ਤੱਕ ਲੜਾਈ ਜਾਰੀ ਰਹੇਗੀ : ਪ੍ਰਿਯੰਕਾ

ਏਜੰਸੀਆਂ
ਵਾਰਾਣਸੀ/10 ਅਕਤੂਬਰ : ਕੇਂਦਰ ਸਰਕਾਰ ’ਤੇ ਨਿੱਜੀਕਰਨ ਦੀ ਆੜ੍ਹ ’ਚ ਸਰਕਾਰੀ ਜਾਇਦਾਦਾਂ ਨੂੰ ਵੇਚਣ ਦਾ ਦੋਸ਼ ਲਗਾਉਂਦਿਆਂ ਕਾਂਗਰਸ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦੇ ਕਾਰਜਕਾਲ ’ਚ ਪਾਰਟੀ ਦੇ ਨੇਤਾ ਤੇ ਉਨ੍ਹਾਂ ਦੇ ਅਰਬ ਮਿੱਤਰਾਂ ਤੋਂ ਇਲਾਵਾ ਦੇਸ਼ ’ਚ ਕੋਈ ਵੀ ਸੁਰੱਖਿਅਤ ਨਹੀਂ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ’ਚ ਕਿਸਾਨ ਨਿਆ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਸਿਖਰਾਂ ’ਤੇ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ’ਚ ਛੋਟੇ ਵਪਾਰੀ ਅਤੇ ਕਿਸਾਨ ਤਬਾਹ ਹੋ ਚੁੱਕੇ ਹਨ, ਜਦਕਿ ਪ੍ਰਧਾਨ ਮੰਤਰੀ ਦੇ ਅਰਬਪਤੀ ਮਿੱਤਰ ਰੋਜ਼ਾਨਾ ਕਰੋੜਾਂ ਰੁਪਏ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਛੋਟੇ ਵਪਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਕਰਨੇ ਪਏ ਹਨ। ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੀਐਸਟੀ ਅਤੇ ਨੋਟਬੰਦੀ ਕਰਕੇ ਸਿਰਫ਼ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਿੱਜੀਕਰਨ ਦੇ ਨਾਂ ’ਤੇ ਰੇਲਵੇ, ਹਵਾਈ ਜਹਾਜ਼, ਹਵਾਈ ਅੱਡਿਆਂ, ਪੀਐਸਯੂ ਸਮੇਤ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਨੂੰ ਆਪਣੇ ਅਰਬਪਤੀ ਮਿੱਤਰਾਂ ਨੂੰ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 16 ਹਜ਼ਾਰ ਕਰੋੜ ਰੁਪਏ ਖਰਚ ਕੇ ਆਪਣੇ ਲਈ ਦੋ ਹਵਾਈ ਜਹਾਜ਼ ਖਰੀਦੇ, ਜਦਕਿ ਏਅਰ ਇੰਡੀਆ ਨੂੰ ਮਹਿਜ਼ 18 ਹਜ਼ਾਰ ਕਰੋੜ ਰੁਪਏ ’ਚ ਆਪਣੇ ਦੋਸਤ ਨੂੰ ਵੇਚ ਦਿੱਤਾ। ਇਸ ਦੇਸ਼ ’ਚ ਕਿਸਾਨ, ਨਿਸ਼ਾਦ ਤੇ ਮਹਿਲਾਵਾਂ ਦੁਖੀ ਹਨ।
ਉਨ੍ਹਾਂ ਕਿਹਾ ਕਿ ਮੀਡੀਆ ’ਚ ਬਹੁਤ ਦਿਖ਼ਾਇਆ ਜਾਂਦਾ ਹੈ ਕਿ ਅਸੀਂ ਸੁਰੱਖਿਅਤ ਹਾਂ, ਕੀ ਸੱਚਾਈ ਨਹੀਂ ਦਿਖ ਰਹੀ। ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਸਿਰਫ਼ ਦੋ ਤਰ੍ਹਾਂ ਦੇ ਲੋਕ ਸੁਰੱਖਿਅਤ ਹਨ, ਇੱਕ ਭਾਜਪਾ ਦੇ ਨੇਤਾ, ਮੰਤਰੀ ਤੇ ਦੂਜੇ ਉਨ੍ਹਾਂ ਦੇ ਅਰਬਪਤੀ ਮਿੱਤਰ। ਇੱਥੇ ਕਿਸੇ ਵੀ ਧਰਮ ਜਾਂ ਜਾਤ ਦੇ ਲੋਕ ਸੁਰੱਖਿਅਤ ਨਹੀਂ ਹਨ। ਮਜ਼ਦੂਰ, ਮਲ੍ਹਾ, ਗਰੀਬ, ਦਲਿਤ, ਘੱਟਗਿਣਤੀ ਅਤੇ ਮਹਿਲਾਵਾਂ ਸੁਰੱਖਿਅਤ ਨਹੀਂ ਹੈ।
ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਤੋਂ ਕਿਸੇ ਨੂੰ ਨਿਆਂ ਦੀ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਸੋਨਭਦਰ ’ਚ 13 ਆਦਿਵਾਸੀਆਂ ਦੀ ਹੱਤਿਆ, ਹਾਥਰਸ ਜਬਰ ਜਿਨਾਹ ਦੀ ਘਟਨਾ ਚਾਹੇ ਲਖ਼ੀਮਪੁਰ ਦਾ ਮਾਮਲਾ ਹੋਵੇ। ਯੋਗੀ ਸਰਕਾਰ ਨੇ ਪੀੜਤ ਪੱਖ਼ ਦੀ ਸੁਣਨ ਦੀ ਬਜਾਏ ਪੁਲਿਸ ਅਤੇ ਗੁੰਡਿਆਂ ਦਾ ਪੱਖ਼ ਪੂਰਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ