BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਮੋਦੀ ਸਰਕਾਰ ਨੇ ਮਹਿੰਗਾਈ ’ਚ ਅਥਾਹ ਵਾਧਾ ਕਰਕੇ ਲੋਕਾਂ ਦੇ ਜਿਊਣ ਦਾ ਅਧਿਕਾਰ ਖੋਹਿਆ : ਸੇਖੋਂ

October 18, 2021 10:58 AM

ਸਲੀਮ
ਮਾਲੇਰਕੋਟਲਾ/17 ਅਕਤੂਬਰ : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਥਾਹ ਮਹਿੰਗਾਈ ਵਧਾ ਕੇ ਲੋਕਾਂ ਦੇ ਜਿਊਣ ਦਾ ਅਧਿਕਾਰ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਇਸ ਵੱਲੋਂ ਲਗਾਤਾਰ ਲੋਕ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ। ਮੋਦੀ ਸਰਕਾਰ ਵੱਲੋਂ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਹੀ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ।
ਕਾਮਰੇਡ ਸੇਖੋਂ ਨੇ ਕਿਹਾ ਕਿ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਪੈਟਰੋਲ- ਡੀਜ਼ਲ ਦੀਆਂ ਕੀਮਤਾਂ 17 ਦਿਨਾਂ ਵਿੱਚ 14 ਵਾਰ ਵਧੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧਾ ਹੁੰਦਾ ਹੈ ਤਾਂ ਇਸ ਦਾ ਸਿੱਧਾ ਅਸਰ ਮਹਿੰਗਾਈ ’ਤੇ ਪੈਂਦਾ ਹੈ। ਇਹੋ ਕਾਰਨ ਹੈ ਕਿ ਰੋਜ਼ਾਨਾ ਦੀਆਂ ਵਰਤੋਂ ’ਚ ਆਉਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ।
ਕਾਮਰੇਡ ਸੇਖੋਂ ਨੇ ਕਿਹਾ ਕਿ ਆਮ ਵਿਅਕਤੀ ਦਾ ਜਿਊਣਾ ਮੁਹਾਲ ਹੋ ਗਿਆ ਹੈ ਤੇ ਲੋਕਾਂ ਨੂੰ ਰੋਟੀ ਦੇ ਲਾਲੇ ਪਏ ਹੋਏ ਹਨ।
ਕਾਮਰੇਡ ਸੇਖੋਂ ਤਹਿਸੀਲ ਕਮੇਟੀ ਦੀ ਮਲਕੀਤ ਸਿੰਘ ਦਸੌਦਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਕਾਮਰੇਡ ਸੇਖੋਂ ਨੇ ਲਖ਼ੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਸ ਹੱਤਿਆ ਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੇ ਬਾਪ ਅਜੇ ਮਿਸ਼ਰਾ ਜੋ ਕਿ ਕੇਂਦਰ ਵਿੱਚ ਰਾਜ ਗ੍ਰਹਿ ਮੰਤਰੀ ਹੈ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ ਤਾਂ ਹੀ ਇਸ ਕੇਸ ਦੀ ਡੂੰਘਾਈ ’ਚ ਜਾਂਚ ਹੋ ਸਕੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਨਾਂ ਘਰ ਤੋਂ ਰਹਿ ਰਹੇ ਲੋਕਾਂ ਲਈ ਪੰਜ ਮਰਲੇ ਦੇ ਪਲਾਟ ਦੇਣ ਦੇ ਬਿਆਨ ਤੋਂ ਬਾਅਦ ਵੱਖ-ਵੱਖ ਪਿੰਡਾਂ ’ਚ ਫਾਰਮ ਭਰਨ ਦੇ ਨਾਂ ’ਤੇ 50-50 ਰੁਪਏ ਲਏ ਜਾ ਰਹੇ ਹਨ ਜੋ ਕਿ ਨਿੰਦਣਯੋਗ ਹੈ । ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਅਜਿਹੇ ਵਿਅਕਤੀ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਾਂਗਰਸ ਵੱਲੋਂ ਆਪਣੇ ਸਾਢੇ ਚਾਰ ਸਾਲ ਤੋਂ ਵਧ ਸਮੇਂ ’ਚ ਲੋਕਾਂ ਨਾਲ ਕੀਤੇ ਵਾਅਦੇ ਪੂਰਾ ਨਾ ਕਰ ਸਕਣ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵਂੇ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2017 ਦੀਆਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਤੁੰਰਤ ਪੂਰੇ ਕਰਨੇ ਚਾਹੀਦੇ ਹਨ।
ਇਸ ਮੀਟਿੰਗ ਵਿੱਚ ਕਾਮਰੇਡ ਭੂਪ ਚੰਦ ਚੰਨੋਂ ਜ਼ਿਲ੍ਹਾ ਸਕੱਤਰ ਸੰਗਰੂਰ, ਪ੍ਰਿੰਸੀਪਲ ਜੋਗਿੰਦਰ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ (ਸੀਟੂ), ਕਾਮਰੇਡ ਕਰਤਾਰ ਸਿੰਘ ਮਹੋਲੀ ਤਹਿਸੀਲ ਸਕੱਤਰ, ਕਾਮਰੇਡ ਅਬਦੁਲ ਸਤਾਰ ਪ੍ਰਧਾਨ ਮਲੇਰਕੋਟਲਾ (ਸੀਟੂ), ਜਗਰਾਜ ਸਿੰਘ ਮਹੇਰਨਾ ਪ੍ਰਧਾਨ ਕਿਸਾਨ ਸਭਾ, ਕਾਮਰੇਡ ਕੁਲਵਿੰਦਰ ਸਿੰਘ ਭੁਦਨ, ਕਿਸਾਨ ਸਭਾ ਸਕੱਤਰ, ਕਾਮਰੇਡ ਚਮਕੌਰ ਸਿੰਘ ਖੇੜੀ , ਕਾਮਰੇਡ ਦਰਸ਼ਨ ਸਿੰਘ ਕੁਠਾਲਾ, ਕਾਮਰੇਡ ਅਮਨਦੀਪ ਸਿੰਘ (ਸੀਟੂ) ਸਕੱਤਰ ਮਾਲੇਰਕੋਟਲਾ, ਕਾਮਰੇਡ ਭੁਪਿੰਦਰ ਸਿੰਘ ਅਹਿਮਦਗੜ੍ਹ, ਕਾਮਰੇਡ ਮੁਹੰਮਦ ਸਲੀਮ, ਚੰਦ ਸਿੰਘ ਕਲੇਰ, ਜਸਵਿੰਦਰ ਸਿੰਘ ਮਹੇਰਨਾ, ਜਰਨੈਲ ਸਿੰਘ ਮਿੱਠੇਵਾਲ, ਭੂਰਾ ਖਾਂ, ਕਾਮਰੇਡ ਮੁਹੰਮਦ ਇਲਆਸ ਤੋਂ ਇਲਾਵਾ ਵੱਡੀ ਗਿਣਤੀ ’ਚ ਤਹਿਸੀਲ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਹੋਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ