BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਚੰਡੀਗੜ੍ਹ

ਚੰਡੀਗੜ 'ਚ ਯੂਨੀਅਨ ਬੈਂਕ ਦਾ ਏਟੀਐਮ ਤੋੜ ਕੇ 7.64 ਲੱਖ ਲੁੱਟੇ

June 18, 2020 06:26 PM
ਚੰਡੀਗੜ੍ਹ, 18 ਜੂਨ (ਏਜੰਸੀ)। ਚੰਡੀਗੜ੍ਹ ਦੇ ਕਿਸ਼ਨਗੜ੍ਹ ਸਥਿਤ ਯੂਨੀਅਨ ਬੈਂਕ ਆਫ ਇੰਡੀਆ ਦੇ ਏਟੀਐਮ 'ਚੋਂ ਅਣਪਛਾਤੇ ਲੁਟੇਰੇ ਬੁੱਧਵਾਰ ਦੇਰ ਰਾਤ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਘਟਨਾ ਦਾ ਪਤਾ ਵੀਰਵਾਰ ਸਵੇਰੇ ਉਦੋਂ ਲੱਗਾ ਜਦੋਂ ਏਟੀਐਮ ਵਿੱਚ ਪੈਸੇ ਪਾਏ ਹੋਣ ਦੇ ਬਾਵਜੂਦ ਵੀ ਪੈਸੇ ਨਹੀਂ ਨਿਕਲੇ। ਜਦੋਂ ਬੈਂਕ ਮੁਲਾਜ਼ਮਾਂ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਏਟੀਐਮ ਮਸ਼ੀਨ ਦਾ ਪਿਛਲਾ ਹਿੱਸਾ ਖੁਲ੍ਹਾ ਹੈ ਅਤੇ ਏਟੀਐਮ ਮਸ਼ੀਨ ਅੰਦਰ ਕੈਸ਼ ਗਾਇਬ ਹੈ। ਬੈਂਕ ਮੈਨੇਜਰ ਨੇ ਪੁਲਿਸ ਨੂੰ ਜਾਣਕਾਰੀ ਵਿੱਚ ਦੱਸਿਆ ਕਿ ਏਟੀਐਮ ਤੋਂ 7 ਲੱਖ 64 ਹਜ਼ਾਰ 500 ਰੁਪਏ ਚੋਰੀ ਹੋ ਗਏ। 
ਉਨ੍ਹਾਂ ਨੇ ਦੱਸਿਆ ਕਿ ਚੋਰ ਨੇ ਬਿਨ੍ਹਾਂ ਏਟੀਐਮ ਮਸ਼ੀਨ ਨੂੰ ਨੁਕਸਾਨ ਪਹੁੰਚਾਏ ਬੈਂਕ ਦਾ ਸੀਕ੍ਰੇਟ ਕੋਡ ਲਗਾ ਕੇ ਨਕਦੀ ਕੱਢੀ ਹੈ। ਉਨ੍ਹਾਂ ਦੱਸਿਆਕਿ ਬੈਂਕ ਕੋਡ ਸਿਰਫ ਦੋ ਲੋਕਾਂ ਦੇ ਕੋਲ ਹੀ ਹੁੰਦਾ ਹੈ। ਇਸ ਲਈ ਚੋਰੀ ਦੇ ਮੁਲਜ਼ਮ ਦਾ ਪਤਾ ਲਗਾਉਣ ਵਿੱਚ ਕੋਈ ਮੁਸ਼ਕਿਲ ਨਹੀਂ ਆਵੇਗੀ। ਸੀਸੀਟੀਵੀ ਫੁਟੇਜ਼ ਵਿੱਚ ਇੱਕ ਨਕਾਬਪੋਸ਼ ਨੌਜਵਾਨ ਏਟੀਐਮ ਨਾਲ ਛੇੜਛਾੜ ਕਰਦਾ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਐਸਐਸਪੀ ਨਿਲਾਂਬਰੀ ਜਗਦਲੇ ਅਨੁਸਾਰ ਚੋਰੀ ਵਿੱਚ ਕਿਸੇ ਬੈਂਕ ਮੁਲਾਜ਼ਮ ਦਾ ਹੀ ਹੱਥ ਹੋਣ ਦਾ ਖਦਸ਼ਾ ਹੈ ਪਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ