BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ

October 21, 2021 11:18 AM

ਏਜੰਸੀਆਂ
ਨਿਵਾੜੀ/20 ਅਕਤੂਬਰ : ਮੱਧ ਪ੍ਰਦੇਸ਼ ਦੇ ਨਿਵਾੜੀ ਜ਼ਿਲ੍ਹੇ ’ਚ ਖੇਤ ’ਚ ਰੱਖਵਾਲੀ ਕਰ ਰਹੇ 2 ਕਿਸਾਨਾਂ ਦੀ ਅਣਪਛਾਤੇ ਬਦਮਾਸ਼ਾਂ ਨੇ ਗਲਾ ਵੱਢ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਨਿਵਾੜੀ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਕਰੀਬ 23 ਕਿਲੋਮੀਟਰ ਦੂਰ ਪ੍ਰਿਥਵੀਪੁਰ ਵਿਧਾਨ ਸਭਾ ਖੇਤਰ ਦੇ ਲੜਵਾਰੀ ਖਾਸ ’ਚ ਮੰਗਲਵਾਰ-ਬੁੱਧਵਾਰ ਰਾਤ ਨੂੰ ਵਾਪਰੀ। ਐਡੀਸ਼ਨਲ ਪੁਲਿਸ ਸੁਪਰਡੈਂਟ ਸੁਰੇਂਦਰ ਪਾਲ ਸਿੰਘ ਡਾਵਰ ਨੇ ਬੁੱਧਵਾਰ ਨੂੰ ਦੱਸਿਆ ਕਿ ਸੂਰੀ ਕੇਵਟ (50) ਅਤੇ ਕਾਸ਼ੀ (40) ਮੂੰਗਫਲੀ ਦੇ ਖੇਤਾਂ ਦੀ ਰਾਖ਼ੀ ਲਈ ਰਾਤ ਨੂੰ ਖੇਤ ’ਚ ਰਹਿੰਦੇ ਸਨ ਅਤੇ ਇਸ ਦੌਰਾਨ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਘਟਨਾ ਦੇ ਸਮੇਂ ਦੋਵੇਂ ਕਿਸਾਨ ਲਗਭਗ 100 ਮੀਟਰ ਦੀ ਦੂਰੀ ’ਤੇ ਆਪਣੀ-ਆਪਣੀ ਝੌਂਪੜੀ ’ਚ ਸੁੱਤੇ ਪਏ ਸਨ। ਡਾਵਰ ਨੇ ਦੱਸਿਆ ਕਿ ਮੌਕੇ ’ਤੇ ਜਾਂਚ ’ਚ ਫਿਲਹਾਲ ਪੁਲਿਸ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਦੇ ਆਧਾਰ ’ਤੇ ਦੋਸ਼ੀਆਂ ਦੀ ਗਿਣਤੀ ਦਾ ਪਤਾ ਲਾਇਆ ਜਾ ਸਕੇ। ਉੱਥੇ ਹੀ ਪ੍ਰਿਥਵੀਪੁਰ ਦੇ ਸਬ ਡਿਵੀਜ਼ਨਲ ਅਧਿਕਾਰੀ ਪੁਲਿਸ ਸੰਤੋਸ਼ ਪਟੇਲ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ’ਚ ਪਤਾ ਲੱਗਾ ਹੈ ਕਿ ਸੂਰੀ ਅਤੇ ਕਾਸ਼ੀ ਦੀ ਕਿਸੇ ਨਾਲ ਕੋਈ ਰੰਜ਼ਿਸ਼ ਨਹੀਂ ਸੀ ਅਤੇ ਦੋਵੇਂ ਸਿੱਧੇ-ਸਾਧੇ ਕਿਸਾਨ ਸਨ। ਉਹ ਖੇਤ ਕੱਲੂ ਸ਼ਾਹੂ ਦੇ ਹਨ, ਜਿੱਥੇ ਦੋਵੇਂ ਮੂੰਗਫਲੀ ਦੀ ਖੇਤੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਪ੍ਰਿਥਵੀਪੁਰ ਪੁਲਿਸ ਥਾਣੇ ’ਚ ਅਣਪਛਾਤੇ ਦੋਸ਼ੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ