BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

October 21, 2021 11:26 AM

ਏਜੰਸੀਆਂ
ਨਵੀਂ ਦਿੱਲੀ/20 ਅਕਤੂਬਰ : ਦਿੱਲੀ ਸਰਕਾਰ ਨੇ ਬੇਮੌਸਮੀ ਮੀਂਹ ਦੀ ਵਜ੍ਹਾ ਕਾਰਨ ਫ਼ਸਲਾਂ ਨੂੰ ਪਹੁੰਚੇ ਨੁਕਸਾਨ ਲਈ ਬੁੱਧਵਾਰ ਨੂੰ ਪ੍ਰਭਾਵਤ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 50,000 ਰੁਪਏ ਦੀ ਦਰ ਨਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਮਾਲੀਆ ਅਧਿਕਾਰੀ ਬੇਮੌਸਮੇ ਮੀਂਹ ਤੋਂ ਬਰਬਾਦ ਹੋਈਆਂ ਫ਼ਸਲਾਂ ਦਾ ਸਰਵੇਖਣ ਕਰ ਰਹੇ ਹਨ ਅਤੇ ਇਹ ਕੰਮ ਦੋ ਹਫ਼ਤਿਆਂ ਅੰਦਰ ਪੂਰਾ ਹੋ ਜਾਵੇਗਾ। ਦੋ ਮਹੀਨਿਆਂ ਦੇ ਅੰਦਰ ਹੀ ਪ੍ਰਭਾਵਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।
ਕੇਜਰੀਵਾਲ ਨੇ ਕਿਹਾ ਕਿ ਅਸੀਂ ਸਿਰਫ ਐਲਾਨ ਹੀ ਨਹੀਂ ਕੀਤਾ, ਸਗੋਂ ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਇਕ-ਦੋ ਮਹੀਨੇ ਦੇ ਅੰਦਰ ਕਿਸਾਨਾਂ ਦੇ ਖਾਤੇ ਵਿਚ ਪੈਸਾ ਚਲਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਕਿਸਾਨਾਂ ਦੀ ਮਦਦ ਲਈ ਵਚਨਬੱਧ ਹੈ। ਪਹਿਲਾਂ ਵੀ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਮੁਆਵਜ਼ਾ ਦਿੱਤਾ ਹੈ, ਜੋ ਕਿ ਦੇਸ਼ ਵਿਚ ਸਭ ਤੋਂ ਜ਼ਿਆਦਾ ਹੈ। ਕੇਜਰੀਵਾਲ ਨੇ ਕਿਹਾ ਕਿ ਮੈਂ ਆਪਣੇ ਸਾਰੇ ਕਿਸਾਨ ਭਰਾਵਾਂ ਨੂੰ ਕਹਿਣਾ ਚਾਹਾਂਗਾ ਕਿ ਤੁਹਾਡਾ ਬੇਟਾ ਤੁਹਾਡੇ ਨਾਲ ਖੜ੍ਹਾ ਹੈ। ਤੁਸੀਂ ਦੁਖੀ ਨਾ ਹੋਵੋ। ਮੈਨੂੰ ਉਮੀਦ ਹੈ ਕਿ ਦੋ ਹਫ਼ਤੇ ਦੇ ਅੰਦਰ ਅਸੀਂ ਸਾਰਾ ਸਰਵੇ ਪੂਰਾ ਕਰ ਲਵਾਂਗੇ ਅਤੇ ਉਸ ਤੋਂ ਬਾਅਦ ਛੇਤੀ ਤੋਂ ਛੇਤੀ ਅਗਲੇ ਇਕ ਤੋਂ ਡੇਢ ਮਹੀਨੇ ਅੰਦਰ ਕਿਸਾਨ ਭਰਾਵਾਂ ਦਾ ਮੁਆਵਜ਼ਾ ਉਨ੍ਹਾਂ ਦੇ ਖਾਤੇ ਵਿਚ ਪਹੁੰਚ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ