BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

October 21, 2021 11:30 AM

ਏਜੰਸੀਆਂ
ਲਖਨਊ/20 ਅਕਤੂਬਰ : ਚੋਰੀ ਦੇ ਦੋਸ਼ ਵਿਚ ਪੁੱਛਗਿੱਛ ਦੌਰਾਨ ਪੁਲਿਸ ਹਿਰਾਸਤ ’ਚ ਮ੍ਰਿਤਕ ਸਫਾਈ ਕਰਮਚਾਰੀ ਅਰੁਣ ਵਾਲਮੀਕੀ ਦੇ ਪਰਿਵਾਰਕ ਮੈਂਬਰਾਂ ਨੂੰ ਆਗਰਾ ਮਿਲਣ ਜਾ ਰਹੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਆਗਰਾ ਐਕਸਪ੍ਰੈਸ ਵੇਅ ’ਤੇ ਰੋਕ ਲਿਆ ਗਿਆ, ਜਿਸ ਨਾਲ ਗੁੱਸੇ ’ਚ ਆਏ ਕਾਂਗਰਸੀਆਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਿਯੰਕਾ ਨੇ ਪੁਲਿਸ ਦੇ ਇਸ ਰਵੱਈਏ ਦੀ ਆਲੋਚਨਾ ਕਰਦੇ ਹੋਏ ਟਵੀਟ ਕੀਤਾ ਕਿ ਅਰੁਣ ਵਾਲਮੀਕੀ ਦੀ ਮੌਤ ਪੁਲਿਸ ਹਿਰਾਸਤ ਵਿਚ ਹੋਈ। ਉਨ੍ਹਾਂ ਦਾ ਪਰਿਵਾਰ ਨਿਆਂ ਮੰਗ ਰਿਹਾ ਹੈ। ਮੈਂ ਪਰਿਵਾਰ ਨੂੰ ਮਿਲਣ ਜਾਣਾ ਚਾਹੁੰਦੀ ਹਾਂ। ਉੱਤਰ ਪ੍ਰਦੇਸ਼ ਸਰਕਾਰ ਨੂੰ ਡਰ ਕਿਸ ਗੱਲ ਦਾ ਹੈ? ਕਿਉਂ ਮੈਨੂੰ ਰੋਕਿਆ ਜਾ ਰਿਹਾ ਹੈ? ਅੱਜ ਭਗਵਾਨ ਵਾਲਮੀਕੀ ਜਯੰਤੀ ਹੈ, ਪ੍ਰਧਾਨ ਮੰਤਰੀ ਨੇ ਮਹਾਤਮਾ ਬੁੱਧ ’ਤੇ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ, ਪਰ ਉਨ੍ਹਾਂ ਦੇ ਸੰਦੇਸ਼ਾਂ ’ਤੇ ਹਮਲਾ ਕਰ ਰਹੇ ਹਨ। ਪ੍ਰਿਯੰਕਾ ਗਾਂਧੀ ਨੇ ਇਕ ਵਾਰ ਮੁੜ ਯੋਗੀ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਮੱਦੇ ’ਤੇ ਘੇਰਿਆ। ਉਨ੍ਹਾਂ ਨੇ ਟਵੀਟ ਕੀਤਾ ਕਿ ਕਿਸੇ ਨੂੰ ਪੁਲਿਸ ਹਿਰਾਸਤ ਵਿਚ ਕੁੱਟ-ਕੁੱਟ ਕੇ ਮਾਰ ਦੇਣਾ ਕਿੱਥੋਂ ਦਾ ਨਿਆਂ ਹੈ। ਉਨ੍ਹਾਂ ਕਿਹਾ ਕਿ ਆਗਰਾ ਪੁਲਿਸ ਹਿਰਾਸਤ ’ਚ ਅਰੁਣ ਵਾਲਮੀਕੀ ਦੀ ਮੌਤ ਦੀ ਘਟਨਾ ਨਿੰਦਣਯੋਗ ਹੈ, ਇਸ ਦੀ ਉੱਚ ਪੱਧਰੀ ਜਾਂਚ ਅਤੇ ਪੁਲਿਸ ਵਾਲਿਆਂ ’ਤੇ ਕਾਰਵਾਈ ਹੋਵੇ ਅਤੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਮਿਲੇ। ਉਧਰ ਕਾਂਗਰਸ ਦੇ ਸੂਤਰਾਂ ਦਾ ਕਹਿਣਾ ਸੀ ਕਿ ਪ੍ਰਿਯੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਜਾਨ ਗੁਆਉਣ ਵਾਲੇ ਸਫਾਈ ਕਰਮਚਾਰੀ ਦੀ ਮਾਂ ਅਤੇ ਪਰਿਵਾਰ ਨਾਲ ਮੁਲਾਕਾਤ ਕਰੇਗੀ। ਅਜੇ ਉਹ ਆਗਰਾ ਐਕਸਪ੍ਰੈੱਸ ਵੇਅ ’ਤੇ ਪਹੁੰਚੀ ਸੀ ਕਿ ਪੁਲਿਸ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਰੋਕ ਲਿਆ। ਕਾਫਲਾ ਰੋਕੇ ਜਾਣ ’ਤੇ ਕਾਂਗਰਸ ਵਰਕਰਾਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਤਿੱਖੀ ਬਹਿਸ ਹੋਈ।
ਪੁਲਿਸ ਦਾ ਕਹਿਣਾ ਸੀ ਕਿ ਆਗਰਾ ’ਚ ਤਣਾਅ ਭਰੇ ਹਾਲਾਤ ਵਿਚ ਪ੍ਰਿਯੰਕਾ ਦਾ ਜਾਣਾ ਸਹੀ ਨਹੀਂ ਹੋਵੇਗਾ, ਪਰ ਉਹ ਜਾਣ ’ਤੇ ਅੜੀ ਰਹੀ। ਆਖ਼ਰਕਾਰ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਆਗਰਾ ਵਿਚ ਸਫਾਈ ਕਰਮਚਾਰੀ ਦੇ ਅੰਤਿਮ ਸੰਸਕਾਰ ਤੋਂ ਬਾਅਦ ਕਾਫ਼ਲੇ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ