BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

October 21, 2021 11:42 AM

- ਅਗਲੀ ਸੁਣਵਾਈ 26 ਅਕਤੁੂਬਰ ਨੂੰ

ਏਜੰਸੀਆਂ
ਨਵੀਂ ਦਿੱਲੀ/20 ਅਕਤੂਬਰ : ਸੁਪਰੀਮ ਕੋਰਟ ਨੇ ਲਖ਼ੀਮਪੁਰ ਖੀਰੀ ਹੱਤਿਆ ਕਾਂਡ ਜਾਂਚ ਮਾਮਲੇ ’ਚ ਉੱਤਰ ਪ੍ਰਦੇਸ਼ ਸਰਕਾਰ ਦੇ ‘ਢਿੱਲੇ ਰਵੱਈਏ’ ਲਈ ਬੁੱਧਵਾਰ ਨੂੰ ਇਕ ਵਾਰ ਮੁੜ ਕੇਂਦਰ ਸਰਕਾਰ ਦੀ ਖਿਚਾਈ ਕੀਤੀ ਹੈ।
ਸੁਪਰੀਮ ਕੋਰਟ ਨੇ ਗਵਾਹਾਂ ਦੇ ਬਿਆਨ ਮੈਜਿਸਟਰੇਟ ਦੇ ਸਾਹਮਣੇ ਦਰਜ ਕਰਾਉਣ ਦੇ ਨਾਲ ਹੀ ਉਨ੍ਹਾਂ ਦੀ ਉੱਚਿਤ ਸੁਰੱਖਿਆ ਯਕੀਨੀ ਬਣਾਵੁਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮਾਮਲੇ ਨੂੰ 26 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ।
ਹੁਣ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਲਖੀਮਪੁਰ ਖੀਰੀ ਘਟਨਾ ਦੇ ਬਾਕੀ ਰਹਿੰਦੇ ਮੌਕੇ ਦੇ ਗਵਾਹਾਂ ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕਰਵਾਏ।
ਯੂਪੀ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਘਟਨਾ ਸਬੰਧੀ 44 ਮੌਕੇ ਦੇ ਗਵਾਹਾਂ ਵਿੱਚੋਂ 4 ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕੀਤੇ ਗਏ ਹਨ। ਸਰਵਉੱਚ ਅਦਾਲਤ ਨੇ ਰਾਜ ਸਰਕਾਰ ਨੂੰ ਕਿਹਾ ਕਿ ਇੰਝ ਲੱਗਦਾ ਹੈ ਕਿ ਸਰਕਾਰ ਆਪਣਾ ਕੰਮ ਕਰਨ ਤੋਂ ਬਚ ਰਹੀ ਹੈ। ਇਸ ਦੌਰਾਨ 26 ਅਕਤੂਬਰ ਨੂੰ ਸੁਪਰੀਮ ਕੋਰਟ ਵਿਚ ਲਖੀਮਪੁਰ ਖੀਰੀ ਘਟਨਾ ਦੀ ਸੁਣਵਾਈ ਹੋਵੇਗੀ, ਕਿਉਂਕਿ ਰਾਜ ਸਰਕਾਰ ਨੇ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਸਮਾਂ ਮੰਗਿਆ ਹੈ। ਚੀਫ਼ ਜਸਟਿਸ ਐਮ. ਵੀ. ਰਮਨਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਸੁਣਵਾਈ ਦੌਰਾਨ ਸਟੇਟਸ ਰਿਪੋਰਟ ਸਮੇਂ ’ਤੇ ਅਦਾਲਤ ਵਿਚ ਪੇਸ਼ ਨਾ ਕਰਨ ਨੂੰ ਲੈ ਕੇ ਸਰਕਾਰ ਨੂੰ ਝਾੜ ਪਾਈ ਹੈ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਸਟੇਟਸ ਰਿਪੋਰਟ ਦੀ ਉਡੀਕ ਕਰਦੇ ਰਹੇ ਪਰ ਇਸ ਨੂੰ ਸਮੇਂ ’ਤੇ ਨਹੀਂ ਪੇਸ਼ ਕੀਤਾ ਗਿਆ।
ਸੁਪਰੀਮ ਕੋਰਟ ਨੇ ਸਰਕਾਰ ਨੂੰ 26 ਅਕਤੂਬਰ ਤੋਂ ਪਹਿਲਾਂ ਸਥਿਤੀ ਰਿਪੋਰਟ ਪੇਸ ਕਰਨ ਲਈ ਕਿਹਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਝਾੜ ਪਾਈ ਅਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਸ਼ੁੱਕਰਵਾਰ ਤੱਕ ਦਾ ਸਮਾਂ ਮੰਗਿਆ ਸੀ। ਸੁਣਵਾਈ ਦੌਰਾਨ ਸਾਲਵੇ ਨੇ ਅਦਾਲਤ ਨੂੰ ਦੱਸਿਆ ਕਿ ਲਖੀਮਪੁਰ ਖੀਰੀ ਹੱਤਿਆ ਕਾਂਡ ਮਾਮਲੇ ਵਿਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਧਰ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਅਦਾਲਤੀ ਹਿਰਾਸਤ ਵਿਚ ਹਨ। ਉਨ੍ਹਾਂ ਦੱਸਿਆ ਕਿ 4 ਦੋਸ਼ੀ ਪੁਲਿਸ ਹਿਰਾਸਤ ਵਿਚ ਹਨ। ਚੀਫ਼ ਜਸਟਿਸ ਨੇ ਸਰਕਾਰ ਨੂੰ ਹੁਕਮ ਦਿੱਤੇ ਕਿ ਗਵਾਹਾਂ ਦੇ ਬਿਆਨ ਸੀਆਰਪੀਸੀ ਦੀ ਧਾਰਾ-164 ਤਹਿਤ ਦਰਜ ਕਰਾਉਣ ਨਾਲ ਹੀ ਉਨ੍ਹਾਂ ਦੀ ਸੁਰੱਖਿਆ ਯਕੀਨੀ ਕੀਤੀ ਜਾਵੇ।
ਦੱਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਨੇ ਬੀਤੀ 8 ਅਕਤੂਬਰ ਨੂੰ ਵੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਦੀ ਜਾਂਚ ’ਤੇ ਸਵਾਲ ਖੜ੍ਹੇ ਕਰਦੇ ਹੋਏ ਫਟਕਾਰ ਲਾਈ ਸੀ ਅਤੇ ਜਾਂਚ ਦੀ ਸਟੇਟਸ ਰਿਪੋਰਟ ਅਦਾਲਤ ’ਚ ਜਲਦ ਪੇਸ਼ ਕਰਨ ਦਾ ਹੁਕਮ ਦਿੱਤੇ ਸਨ। ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਦੌਰਾਨ 4 ਕਿਸਾਨਾਂ ਦੀ ਜਾਨ ਚਲੀ ਗਈ ਸੀ।
ਇਸ ਘਟਨਾ ਤੋਂ ਬਾਅਦ ਉਸੇ ਦਿਨ ਪੱਤਰਕਾਰ ਸਮੇਤ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਘਟਨਾ ’ਚ ਕੁੱਲ 8 ਲੋਕਾਂ ਦੀ ਮੌਤ ਹੋਈ ਸੀ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਸਾਥੀਆਂ ’ਤੇ ਕਾਰ ਨਾਲ ਕੁਚਲ ਕੇ ਕਿਸਾਨਾਂ ਨੂੰ ਮਾਰਨ ਦਾ ਦੋਸ਼ ਲਾਇਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਆਸ਼ੀਸ਼ ਨੂੰ ਗ੍ਰਿਫ਼ਤਾਰ ਕੀਤਾ, ਜੋ ਹੁਣ ਅਦਾਲਤੀ ਹਿਰਾਸਤ ’ਚ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ