BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

October 22, 2021 10:40 AM

- 35-35 ਪੈਸੇ ਵਧੇ ਭਾਅ

ਏਜੰਸੀਆਂ
ਨਵੀਂ ਦਿੱਲੀ/21 ਅਕਤੂਬਰ : ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੇ ਵਾਧੇ ਨੂੰ ਜਾਰੀ ਰਹਿਣ ਦੇ ਦਬਾਅ ਹੇਠ ਘਰੇਲੂ ਪੱਧਰ ’ਤੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਵੀਰਵਾਰ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ 35-35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਵੀਰਵਾਰ ਦੇ ਵਾਧੇ ਤੋਂ ਬਾਅਦ ਕੌਮੀ ਰਾਜਧਾਨੀ ਦਿੱਲੀ ’ਚ ਪੈਟਰੋਲ 106.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.27 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ। ਬੁੱਧਵਾਰ ਨੂੰ ਵੀ ਇਨ੍ਹਾਂ ਦੋਵਾਂ ਦੀਆਂ ਕੀਮਤਾਂ ’ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਅੱਜ ਦੇ ਵਾਧੇ ਤੋਂ ਬਾਅਦ ਮੁੰਬਈ ’ਚ ਪੈਟਰੋਲ 112.44 ਰੁਪਏ ਅਤੇ ਡੀਜ਼ਲ 103.26 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਪੈਟਰੋਲ ਸਭ ਤੋਂ ਮਹਿੰਗਾ 115.17 ਰੁਪਏ ਪ੍ਰਤੀ ਲੀਟਰ ਅਤੇ ਡੀਜਲ 104.52 ਰੁਪਏ ਪ੍ਰਤੀ ਲੀਟਰ, ਪਟਨਾ ਵਿੱਚ ਪੈਟਰੋਲ 110.04 ਰੁਪਏ ਅਤੇ ਡੀਜਲ 101.86 ਰੁਪਏ ਪ੍ਰਤੀ ਲੀਟਰ, ਬੇਂਗਲੁਰੂ ਵਿੱਚ ਪੈਟਰੋਲ 110.25 ਰੁਪਏ ਅਤੇ ਡੀਜ਼ਲ 101.12 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ। ਰਾਂਚੀ ਵਿਚ ਪੈਟਰੋਲ ਦੇ ਨਾਲ ਡੀਜ਼ਲ ਨੇ ਵੀ ਸੈਂਕੜਾ ਲਗਾਇਆ ਹੈ। ਪੈਟਰੋਲ ਦੀ ਕੀਮਤ 100.91 ਰੁਪਏ ਅਤੇ ਡੀਜ਼ਲ ਦੀ ਕੀਮਤ 100.53 ਰੁਪਏ ਪ੍ਰਤੀ ਲੀਟਰ ਹੈ। ਦਿੱਲੀ ਐਨਸੀਆਰ ਦੇ ਨੋਇਡਾ ਵਿੱਚ ਪੈਟਰੋਲ 103.74 ਰੁਪਏ ਅਤੇ ਡੀਜਲ 95.91 ਰੁਪਏ ਪ੍ਰਤੀ ਲੀਟਰ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ