BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

October 22, 2021 10:48 AM

ਬੀ. ਐਸ. ਭੁੱਲਰ/ਅਨਿਲ ਵਰਮਾ
ਬਠਿੰਡਾ/21 ਅਕਤੂਬਰ : ਸਥਾਨਕ ਅਜੀਤ ਰੋਡ ’ਤੇ ਵੀਰਵਾਰ ਦਿਨ- ਦਿਹਾੜੇ ਗੋਲ਼ੀਆਂ ਚੱਲੀਆਂ, ਜਿਸ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਇਸ ਫਾਇਰਿੰਗ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ ਇੱਕ ਸਾਥੀ ਦੀਆਂ ਹਮਲਾਵਰਾਂ ਨੇ ਲੱਤਾ ਤੋੜ ਦਿੱਤੀਆਂ ਅਤੇ ਫਰਾਰ ਹੋਣ ਵਿੱਚ ਸਫ਼ਲ ਹੋ ਗਏ।
ਅਜੀਤ ਰੋਡ ਸ਼ਹਿਰ ਦੀ ਸੰਘਣੀ ਆਬਾਦੀ ਵਾਲਾ ਇਲਾਕਾ ਹੈ ਅਤੇ ਇਸ ਰੋਲ ’ਤੇ ਆਈਲੈਟਸ ਸੈਂਟਰ ਅਤੇ ਪ੍ਰਾਈਵੇਟ ਹਸਪਤਾਲ ਹੋਣ ਸਦਕਾ ਦਿਨ-ਰਾਤ ਚਹਿਲ-ਪਹਿਲ ਰਹਿੰਦੀ ਹੈ। ਇਸ ਸੜਕ ’ਤੇ ਪਹਿਲਾਂ ਵੀ ਕਈ ਵਾਰ ਲੜਾਈਆਂ ਹੋਈਆਂ ਹਨ। ਅੱਜ ਦੁਪਹਿਰ ਸਮੇਂ ਇਸ ਭੀੜ- ਭੜੱਕੇ ਇਲਾਕੇ ਵਿੱਚ ਗੋਲ਼ੀਆਂ ਚੱਲਣ ਦੀ ਆਵਾਜ਼ ਨਾਲ ਦਹਿਸ਼ਤ ਫੈਲ ਗਈ। ਹਮਲਾਵਰਾਂ ਵੱਲੋਂ ਚਲਾਈਆਂ ਗੋਲ਼ੀਆਂ ਲੱਗਣ ਨਾਲ ਇੱਕ ਨੌਜਵਾਨ ਹਸਨ ਸਿੰਘ ਵਾਸੀ ਮਹਿਮਾ ਭਗਵਾਨਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਇੱਕ ਸਾਥੀ ਬੂਟਾ ਸਿੰਘ ਵਾਸੀ ਜੰਡਾਂ ਵਾਲਾ ਦੀ ਲੱਤ ਵਿੱਚ ਗੋਲ਼ੀ ਲੱਗੀ ਅਤੇ ਫਿਰ ਡਾਗਾਂ ਨਾਲ ਉਸ ਦੀਆਂ ਹਮਲਾਵਰਾਂ ਨੇ ਦੋਵੇਂ ਲੱਤਾਂ ਤੋੜ ਦਿੱਤੀਆਂ। ਇੱਕ ਰਾਹਗੀਰ ਵੀ ਸੱਰ੍ਹਾ ਲੱਗਣ ਨਾਲ ਜ਼ਖ਼ਮੀ ਹੋ ਗਿਆ। ਪਤਾ ਲੱਗਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ, ਪਰ ਉਸ ਸਮੇਂ ਤੱਕ ਹਮਲਾਵਰ ਫਰਾਰ ਹੋ ਚੁੱਕੇ ਸਨ। ਪੁਲਿਸ ਵੱਲੋਂ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਦੋਸ਼ੀਆਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਜਾ ਰਹੀ ਹੈ। ਲੜਾਈ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ