BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

October 22, 2021 10:53 AM

ਏਜੰਸੀਆਂ
ਲਖਨਊ/21 ਅਕਤੂਬਰ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਆਉਣ ਵਾਲੀਆਂ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ਦੇ ਵਿਦਿਆਰਥਣਾਂ ਨੂੰ ਸਮਾਰਟਫੋਨ ਅਤੇ ਇਲੈਕਟ੍ਰਿਕ ਸਕੂਟੀ ਦਿੱਤੀ ਜਾਵੇਗੀ। ਪ੍ਰਿਯੰਕਾ ਨੇ ਵੀਰਵਾਰ ਨੂੰ ਇਕ ਟਵੀਟ ਕਰਕੇ ਕਿਹਾ ਕਿ ਕੱਲ੍ਹ ਮੈਂ ਕੁਝ ਵਿਦਿਆਰਥੀਆਂ ਨੂੰ ਮਿਲੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪੜ੍ਹਨ ਅਤੇ ਸੁਰੱਖਿਆ ਲਈ ਸਮਾਰਟਫੋਨ ਦੀ ਲੋੜ ਹੈ। ਮੈਨੂੰ ਖੁਸ਼ੀ ਹੈ ਕਿ ਐਲਾਨ ਕਮੇਟੀ ਦੀ ਸਹਿਮਤੀ ਨਾਲ ਅੱਜ ਉੱਤਰ ਪ੍ਰਦੇਸ਼ ਕਾਂਗਰਸ ਨੇ ਫ਼ੈਸਲਾ ਲਿਆ ਹੈ ਕਿ ਸਰਕਾਰ ਬਣਨ ’ਤੇ ਇੰਟਰ ਪਾਸ ਕੁੜੀਆਂ ਨੂੰ ਸਮਾਰਟਫੋਨ ਅਤੇ ਗਰੈਜੂਏਟ ਕੁੜੀਆਂ ਨੂੰ ਇਲੈਕਟ੍ਰਿਕ ਸਕੂਟੀ ਦਿੱਤੀ ਜਾਵੇਗੀ।
ਪ੍ਰਿਯੰਕਾ ਨੇ ਆਪਣੇ ਟਵੀਟ ’ਚ ਕੁਝ ਵਿਦਿਆਰਥਣਾਂ ਦੀ ਇਕ ਪੱਤਰਕਾਰ ਨਾਲ ਕੀਤੀ ਗਈ ਗੱਲਬਾਤ ਦਾ ਵੀਡੀਓ ਵੀ ਟੈਗ ਕੀਤਾ, ਜਿਸ ’ਚ ਕੁੜੀਆਂ ਕਹਿ ਰਹੀਆਂ ਹਨ ਕਿ ਉਨ੍ਹਾਂ ਨੇ ਪ੍ਰਿਯੰਕਾ ਨਾਲ ਤਸਵੀਰ ਖਿਚਵਾਈ ਹੈ। ਇਕ ਵਿਦਿਆਰਥਣ ਨੇ ਕਿਹਾ ਕਿ ਪ੍ਰਿਯੰਕਾ ਜੀ ਨੇ ਕਿਹਾ ਕਿ ਤੁਸੀਂ ਲੋਕ ਚੰਗੀ ਤਰ੍ਹਾਂ ਪੜ੍ਹ-ਲਿਖ ਕੇ ਕੁਝ ਬਣੋ। ਦੱਸਣਾ ਬਣਦਾ ਹੈ ਕਿ ਪ੍ਰਿਯੰਕਾ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਉੱਤਰ ਪ੍ਰਦੇਸ਼ ਵਿਚ 40 ਫ਼ੀਸਦੀ ਸੀਟਾਂ ’ਤੇ ਮਹਿਲਾ ਉਮੀਦਵਾਰ ਉਤਾਰੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ