BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀ

October 22, 2021 10:57 AM

- ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ, ਨਸ਼ੇ ਦੀ ਸਪਲਾਈ ਚੇਨ ਤੋੜਨ, ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਖ਼ਤਮ ਕਰਨ ਤੇ ਰੇਤ ਮਾਫ਼ੀਏ ਨੂੰ ਨੱਥ ਪਾਉਣ ਲਈ ਸਖ਼ਤੀ ਨਾਲ ਪੇਸ਼ ਆਇਆ ਜਾਵੇ

ਵੀ. ਪੀ .ਸਿੰਘ ਨਾਗਰਾ
ਚੰਡੀਗੜ੍ਹ/21 ਅਕਤੂਬਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲਿਸ ਫੋਰਸ ਨੂੰ ਸੂਬਾ ਭਰ ਵਿਚ ਪੁਲਿਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ।
ਸੂਬੇ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਚੰਨੀ ਨੇ ਹੇਠਲੇ ਪੱਧਰ ਤੋਂ ਲੈ ਕੇ ਸਿਖਰਲੇ ਅਫਸਰਾਂ ਤੱਕ ਸਮੁੱਚੀ ਪੁਲਿਸ ਫੋਰਸ ਨੂੰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ, ਨਸ਼ੇ ਦੀ ਸਪਲਾਈ ਲਾਈਨ ਤੋੜਨ, ਨਜਾਇਜ਼ ਸ਼ਰਾਬ ਦਾ ਕਾਰੋਬਾਰ ਖਤਮ ਕਰਨ ਅਤੇ ਰੇਤ ਮਾਫੀਏ ਨਾਲ ਕਰੜੇ ਹੱਥੀਂ ਨਿਪਟਣ ਲਈ ਇਕਜੁਟਤਾ ਨਾਲ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਬਣਾਉਣ ਵਾਲੇ ਨਸ਼ਾ ਤਸਕਰਾਂ ਦੀ ਸ਼ਨਾਖਤ ਕਰਨ ਲਈ ਪੁਲੀਸ ਨੂੰ ਢੁਕਵੀਂ ਪ੍ਰਣਾਲੀ ਵਿਕਸਤ ਕਰਨੀ ਚਾਹੀਦੀ ਹੈ।
ਅੱਜ ਸ਼ਾਮ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਚੰਨੀ ਨੇ ਅਫਸਰਾਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਇਮਾਨਦਾਰੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਫਰਕ ਮਹਿਸੂਸ ਹੋਵੇ ਅਤੇ ਇਸ ਸਬੰਧ ਵਿਚ ਹੇਠਲੇ ਪੱਧਰ ਤੱਕ ਸੁਨੇਹਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਫਸਰਾਂ ਦੀਆਂ ਨਵੀਂਆ ਤਇਨਾਤੀਆਂ ਪੂਰੀ ਤਰ੍ਹਾਂ ਨਾਲ ਯੋਗਤਾ ਅਤੇ ਟਰੈਕ ਰਿਕਾਰਡ ਦੇ ਅਧਾਰ ’ਤੇ ਕੀਤੀਆਂ ਗਈਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਸੁਹਿਰਦਤਾ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਬਿਨਾਂ ਭੇਦ-ਭਾਵ ਦੇ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਦਾ ਭਰੋਸਾ ਪੁਲਿਸ ਪ੍ਰਤੀ ਵਧ ਸਕੇ। ਇਸ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਆਕਤੀ ਨੂੰ ਨਜਾਇਜ਼ ਹਿਰਾਸਤ ਵਿਚ ਨਾ ਰੱਖਿਆ ਜਾਵੇ ਅਤੇ ਕਿਸੇ ਨੂੰ ਵੀ ਝੂਠੇ ਕੇਸਾਂ ਵਿਚ ਨਾ ਉਲਝਾ ਕੇ ਪ੍ਰੇਸ਼ਾਨ ਕੀਤਾ ਜਾਵੇ।
ਮੁੱਖ ਮੰਤਰੀ ਨੇ ਦਿਵਾਲੀ ਦੇ ਤਿਉਹਾਰ ਦੇ ਮੌਕੇ ਦੁਕਾਨਦਾਰਾਂ ਅਤੇ ਰੇਹੜੀਆਂ/ਫੜੀਆਂ ਲਾ ਕੇ ਸਮਾਨ ਵੇਚਣ ਵਾਲਿਆਂ ਨੂੰ ਲਾਇਸੰਸ ਦੇ ਨਾਮ ’ਤੇ ਪੈਸੇ ਮੰਗ ਕੇ ਪੁਲਿਸ ਵੱਲੋਂ ਬੇਲੋੜਾ ਤੰਗ ਨਾ ਕੀਤਾ ਜਾਵੇ। ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਡੀਐਸਪੀ ਅਤੇ ਐਸਐਚਓ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰਨ ਲਈ ਵੀ ਕਿਹਾ।
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਖਾਸ ਕਰਕੇ ਜ਼ਿਲ੍ਹਾ ਪੁਲਿਸ ਮੁੱਖੀਆਂ ਨੂੰ ਸਪੱਸ਼ਤ ਤੌਰ ’ਤੇ ਕਿਹਾ ਕਿ ਜਾਂ ਤਾਂ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਲਈ ਆਪਣੀ ਡਿਊਟੀ ਜ਼ਿੰਮੇਵਾਰਾਨਾ ਤਰੀਕੇ ਨਾਲ ਨਿਭਾਉਣ ਜਾਂ ਆਪਣੀ ਫਿਰ ਤਬਾਦਲੇ ਲਈ ਤਿਆਰ ਰਹਿਣ, ਕਿਉਂਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੋਵਾਂ ਵਿੱਚ ਕੁਸਲ, ਸਾਫ, ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡੇ ਹੈ।
ਇਸ ਤੋਂ ਪਹਿਲਾਂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਸਾਡੀ ਪੁਲੀਸ ਫੋਰਸ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਨਿਪੁੰਨ ਹੈ।
ਉਪ ਮੁੱਖ ਮੰਤਰੀ ਨੇ ਮੁੱਖ ਮੰਤਰੀ ਨੂੰ ਆਮ ਲੋਕਾਂ ਨੂੰ ਇਨਸਾਫ ਦਿਵਾ ਕੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਭਰੋਸਾ ਵੀ ਦਿੱਤਾ।
ਇਸ ਤੋਂ ਪਹਿਲਾਂ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੁਲੀਸ ਵਿਭਾਗ ਮੌਕੇ ’ਤੇ ਹੀ ਲੋਕਾਂ ਦੀਆਂ ਸਕਿਾਇਤਾਂ ਦਾ ਨਿਪਟਾਰਾ ਕਰਨ ਲਈ ਹਰ ਪੰਦਰਾਂ ਦਿਨ ਬਾਅਦ ਵਿਸ਼ੇਸ਼ ਸੁਵਿਧਾ ਕੈਂਪ ਲਗਾਏਗਾ। ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜਮ ਤੋਂ ਇਲਾਵਾ ਏ.ਡੀ.ਜੀ.ਪੀ., ਆਈ.ਜੀ., ਡੀ.ਆਈ.ਜੀ. ਪੱਧਰ ਦੇ ਸਾਰੇ ਸੀਨੀਅਰ ਅਫਸਰ, ਕਮਿਸ਼ਨਰ ਆਫ ਪੁਲੀਸ ਅਤੇ ਜ਼ਿਲ੍ਹਾ ਪੁਲੀਸ ਮੁਖੀ ਵੀ ਸ਼ਾਮਲ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ