BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

October 22, 2021 11:03 AM

ਏਜੰਸੀਆਂ
ਗਾਜ਼ੀਆਬਾਦ/21 ਅਕਤੂਬਰ : ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ’ਚ ਦਿੱਲੀ-ਉੱਤਰ ਪ੍ਰਦੇਸ਼ ਬਾਰਡਰ ’ਤੇ ਨਵੰਬਰ 2020 ਤੋਂ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਨੇੇ ਕਿਹਾ ਕਿ ਪ੍ਰਦਰਸ਼ਨ ਵਾਲੀ ਥਾਂ ’ਤੇ ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ ਹਨ ਨਾ ਕਿ ਕਿਸਾਨਾਂ ਨੇ। ਉਧਰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ (ਬੀਕਯੂ) ਨੇ ਇਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ਼ ਕਰ ਦਿੱਤਾ ਕਿ ਸੜਕਾਂ ਤੋਂ ਬੈਰੀਕੇਡਜ਼ ਹਟਾਉਣ ਦੀ ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਗਾਜ਼ੀਪੁਰ ਬਾਰਡਰ ਖਾਲੀ ਕੀਤਾ ਜਾ ਰਿਹਾ ਹੈ।
ਕਿਸਾਨ ਯੁੂਨੀਅਨ ਨੇ ਟਵੀਟ ਕੀਤਾ ਕਿ ਇਹ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਗਾਜ਼ੀਪੁਰ ਬਾਰਡਰ ਖਾਲੀ ਕੀਤਾ ਜਾ ਰਿਹਾ ਹੈ। ਇਹ ਪੂਰੀ ਤਰ੍ਹਾਂ ਨਿਰਆਧਾਰ ਹੈ। ਅਸੀਂ ਇਹ ਵਿਖਾ ਰਹੇ ਹਾਂ ਕਿ ਰਾਹ ਕਿਸਾਨਾਂ ਨੇ ਨਹੀਂ ਦਿੱਲੀ ਪੁਲਿਸ ਨੇ ਬੰਦ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਕਿਸਾਨ ਕਿਤੇ ਨਹੀਂ ਜਾ ਰਹੇ ਹਨ। ਬੈਰੀਕੇਡਜ਼ ਹਟਾਉਣ ਦੀ ਜ਼ਿੰਮੇਵਾਰੀ ਪੁਲਿਸ ਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ