BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਚੰਨੀ ਸਰਕਾਰ ਦਾ ਪੁਤਲਾ ਫੂਕਿਆ

October 22, 2021 12:04 PM

ਰਾਜ ਥਾਪਰ
ਕੋਟਕਪੂਰਾ/ 21 ਅਕਤੂਬਰ : ਬੀ.ਐੱਡ ਟੈੱਟ ਪਾਸ ਬੇਰੋਜਗਾਰ ਅਧਿਆਪਕ ਯੂਨੀਅਨ ਵੱਲੋਂ ਨੇੜਲੇ ਪਿੰਡ ਸੰਧਵਾਂ ਵਿਖੇ ਚੰਨੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਆਗੂ ਬਲਰਾਜ ਮੌੜ ਨੇ ਕਿਹਾ ਕਿ ਉਹ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਮਾਸਟਰ ਕਾਡਰ ਦੀਆਂ ਅਸਾਮੀਆਂ ਲਈ ਜੂਝ ਰਹੇ ਹਨ, ਜਿਸ ਦੌਰਾਨ ਉਨਾਂ ਨੇ ਛੇ ਮਹੀਨੇ ਡੀ.ਸੀ ਦਫਤਰ ਸੰਗਰੂਰ, ਨੌ ਮਹੀਨੇ ਸਾਬਕਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਅਤੇ ਦੋ ਮਹੀਨਿਆਂ ਤੋਂ ਬੀ.ਐੱਡ ਟੈੱਟ ਪਾਸ ਸਾਥੀ ਮਨੀਸ ਫਾਜਲਿਕਾ ਸੰਗਰੂਰ ਪਾਣੀ ਵਾਲੀ ਟੈਂਕੀ ‘ਤੇ ਡਟਿਆ ਹੋਇਆ ਹੈ, ਜਿਸਨੂੰ ਹੁਣ ਲੀਵਰ ਇਨਫੈਕਸਨ ਵਧ ਗਈ ਹੈ ਪ੍ਰੰਤੂ ਨਾ ਤਾਂ ਕੈਪਟਨ ਸਰਕਾਰ ਨੇ ਅਤੇ ਨਾ ਹੀ ਹੁਣ ਚੰਨੀ ਸਰਕਾਰ ਨੇ ਕੋਈ ਸਾਰ ਲਈ ਹੈ। ਉਨਾਂ ਦੱਸਿਆ ਕਿ ਬੀਤੀ 2 ਅਕਤੂਬਰ ਤੋਂ ਮੋਰਿੰਡਾ ਵਿਖੇ ਚੰਨੀ ਦੀ ਰਿਹਾਇਸ਼ ਅੱਗੇ ਲਗਾਏ ਗਏ ਪੱਕੇ ਧਰਨੇ ਨੂੰ ਪੁਲਸ ਅਤੇ ਉਥੋਂ ਦੇ ਸਥਾਨਕ ਗੁੰਡਿਆਂ ਵੱਲੋਂ ਧੱਕੇ ਨਾਲ ਚੁਕਵਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਗੁੰਡਿਆਂ ਨੇ ਧਰਨੇ ਦੌਰਾਨ 5 ਅਕਤੂਬਰ ਨੂੰ ਬੇਰੋਜਗਾਰਾਂ ਦਾ ਲੱਗਾ ਟੈਂਟ ਪਾੜ ਦਿੱਤਾ ਤੇ ਹੱਥੋਂ ਪਾਈ ਕੀਤੀ ਅਤੇ ਲੜਕੀਆਂ ਨੂੰ ਗਾਲਾਂ ਤੱਕ ਕੱਢੀਆਂ ਗਈਆਂ, ਜਿਸ ਦੌਰਾਨ ਦੋ ਲੜਕੀਆਂ ਗੰਭੀਰ ਜਖਮੀ ਹੋ ਕੇ ਬੇਹੋਸ ਵੀ ਹੋ ਗਈਆਂ। ਉਨ੍ਹਾਂ ਕਿਹਾ ਕਿ ਪਿਛਲੀ 17 ਅਕਤੂਬਰ ਨੂੰ ਵੀ ਚੰਨੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਇਆ ਗਿਆ ਸੀ, ਜਿਸਨੂੰ ਸਥਾਨਕ ਪ੍ਰਸਾਸਨ ਨੇ ਸੀ.ਐਮ ਚੰਨੀ ਦੀ ਮੀਟਿੰਗ ਦਾ ਲਾਰਾ ਲਗਾ ਕਿ ਸਮਾਪਤ ਕਰਵਾ ਦਿੱਤਾ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਸੁਖਜੀਤ ਸਿੰਘ ਅਤੇ ਗਗਨ ਸੰਧਵਾਂ ਨੇ ਕਿਹਾ ਕਿ ਜੇਕਰ 25 ਅਕਤੂਬਰ ਨੂੰ ਉਨਾਂ ਦੀ ਮੀਟਿੰਗ ਸੀ.ਐੱਮ ਚੰਨੀ ਨਾਲ ਨਹੀਂ ਹੁੰਦੀ ਜਾਂ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ ਸੰਘਰਸ ਨੂੰ ਹੋਰ ਤਿੱਖੇ ਰੂਪ ਵਿੱਚ ਲੜਿਆ ਜਾਵੇਗਾ। ਇਸ ਮੌਕੇ ਪ੍ਰਦੀਪ ਸੰਧਵਾਂ, ਗੁਰਪ੍ਰੀਤ ਸਿੰਘ ਅਤੇ ਪਵਨ ਕੁਮਾਰ ਆਦਿ ਵੀ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ