BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਸੂਬੇ ਦੀ ਅਮਨ ਸ਼ਾਂਤੀ ਲਈ ਆਪਾ ਵਾਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਗਈ ਸ਼ਰਧਾਂਜਲੀ

October 22, 2021 12:15 PM

- ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਐਸਐਸਪੀ ਸਰਬਜੀਤ ਸਿੰਘ

ਕੇ.ਐਲ.ਮੁਕਸਰੀ/ਰਮੇਸ ਬਾਂਸਲ
ਸ੍ਰੀ ਮੁਕਤਸਰ ਸਾਹਿਬ/ 21 ਅਕਤੂਬਰ : ਐਸਐਸਪੀ ਸਰਬਜੀਤ ਸਿੰਘ ਦੀ ਅਗਵਾਈ ’ਚ ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ’ਚ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਜਿਸ ’ਚ ਮੁੱਖ ਮਹਿਮਾਨ ਵਜੋਂ ਅਰੁਣਵੀਰ ਵਸ਼ਿਸ਼ਟ ਸ਼ੈਸ਼ਨ ਜੱਜ ਸ੍ਰੀ ਮੁਕੁਤਸਰ ਸਾਹਿਬ ਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸ਼ਿਰਕਤ ਕੀਤੀ। ਇਸ ਸਮਾਗਮ ’ਚ ਪਰੇਡ ਵੱਲੋਂ ਬੈਂਡ ਦੀਆਂ ਧੁਨਾਂ ਤੇ ਸ਼ੋਕ ਸਲਾਮੀ ਦੇ ਕੇ ਸ਼ਹੀਦ ਪੁਲਿਸ ਮੁਲਾਜਮਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਐਸਐਸਪੀ ਸਰਬਜੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਪਿਛਲੇ ਸਮੇਂ ਤੋਂ ਦੇਸ਼ ਦੀ ਸੁਰੱਖਿਆ ਲਈ ਲੜਦੇ ਹੋਏ ਜੋ ਪੁਲਿਸ ਮੁਲਾਜਮ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਾਡੇ ਵੱਲੋਂ ਦਿੱਲੋਂ ਸਲਾਮ ਹੈ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਅਸੀ ਉਨ੍ਹਾਂ ਦੇ ਦੁੱਖ ਸੁੱਖ ’ਚ ਖੜੇ ਹਾਂ। ਜੋ ਜਵਾਨ ਆਪਣੇ ਦੇਸ਼ ਲਈ ਜਾਨ ਦਿੰਦੇ ਹਨ ਉਹ ਭਾਂਵੇ ਕਿਸੇ ਫੋਰਸ ’ਚ ਤਾਇਨਾਤ ਹੋਣ ਉਨ੍ਹਾਂ ਦਾ ਮਕਸਦ ਸਿਰਫ ਦੇਸ਼ ਦੀ ਸੁਰੱਖਿਆ ਕਰਨਾ ਹੈ। ਇਸ ਫੋਰਸ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਭਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਕੁਰਬਾਨੀਆਂ ਕੀਤੀਆਂ ਹਨ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਸ਼ਹੀਦ ਮੁਲਾਜਮਾਂ ਨੇ ਸਾਡਾ ਹੀ ਨਹੀ ਸਾਡੇ ਦੇਸ਼ ਦਾ ਵੀ ਨਾਮ ਉੱਚਾ ਕੀਤਾ ਹੈ ਤੇ ਅਸੀ ਹਮੇਸ਼ਾ ਸ਼ਹੀਦ ਪੁਲਿਸ ਮੁਲਾਜਮਾਂ ਦੇ ਪਰਿਵਾਰਾਂ ਨਾਲ ਖੜੇ ਰਹਾਂਗੇ।
ਮੁੱਖ ਮਹਿਮਾਨ ਅਰੁਣਵੀਰ ਵਸ਼ਿਸਟ ਜ਼ਿਲ੍ਹਾ ਸ਼ੈਸ਼ਨ ਜੱਜ ਨੇ ਕਿਹਾ ਕਿ ਦੂਸਰਿਆਂ ਨੂੰ ਬਚਾਉਣ ਲਈ ਆਪਣੀਆਂ ਜਿੰਦਗੀਆਂ ਨੂੰ ਕਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਅਸੀਂਂ ਸਲਾਮ ਕਰਦੇ ਹਾਂ। ਇਸ ਪ੍ਰੋਗਰਾਮ ਦੇ ਸਟੇਜ ਸੈਕਟਰੀ ਵਜੋਂ ਐਸਆਈ ਜਗਸੀਰ ਸਿੰਘ ਨੇ ਆਪਣੀ ਡਿਊਟੀ ਨਿਭਾਈ ਤੇ ਰਛਪਾਲ ਸਿੰਘ ਡੀਐਸਪੀ (ਪੀਬੀਆਈ) ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦਾ ਹੋਏ ਅਫਸਰਾਂ ਤੇ ਜਵਾਨਾਂ ਦੇ ਨਾਮ ਦੀ ਸੂਚੀ ਪੜਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਸ਼ਹੀਦ ਹੋਏ ਪੁਲਿਸ ਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਤੇ ਜਵਾਨਾਂ ਨੂੰ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਦੇ ਸਨਮਾਨ ’ਚ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਤੇ ਬਿਗਲਰ ਵੱਲੋਂ ਮਾਤਵੀਂ ਧੁੰਨ ਵਜਾਈ ਗਈ। ਇਸ ਦੌਰਾਨ ਸ਼ਹੀਦ ਪੁਲਿਸ ਮੁਲਾਜਮਾਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਸ਼ੈਸ਼ਨ ਜੱਜ ਅਰੁਣਵੀਰ ਵਸ਼ਿਸ਼ਟ, ਡਿਪਟੀ ਕਮਿਸ਼ਨਰ ਤੇ ਐਸਐਸਪੀ ਸਰਬਜੀਤ ਸਿੰਘ ਨੇ ਸ਼ਹੀਦ ਪੁਲਿਸ ਮੁਲਾਜਮਾਂ ਦੇ ਪਰਿਵਾਰਾਂ ਨਾਲ ਬੈਠ ਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਸੁਣ ਕੇ ਨਿਪਟਾਰਾ ਕੀਤਾ।ਇਸ ਮੌਕੇ ਕੁਲਵੰਤ ਰਾਏ ਐਸਪੀ (ਪੀਬੀਆਈ), ਰਾਜਪਾਲ ਹੁੰਦਲ ਐਸਪੀ (ਡੀ), ਨਰਿੰਦਰ ਸਿੰਘ ਡੀਐਸਪੀ (ਗਿੱਦੜਬਾਹਾ), ਹਰਵਿੰਦਰ ਸਿੰਘ ਚੀਮਾ ਡੀਐਸਪੀ (ਸ.ਡ) ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਡੀਐਸਪੀ (ਮਲੋਟ), ਸਮੂਹ ਥਾਣਾ ਅਫਸਰ ਤੇ ਦਫਤਰੀ ਸਟਾਫ ਹਾਜ਼ਰ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ