BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਡੀਸੀ ਨੇ ਛੋਟੇ ਪਟਾਖਿਆਂ ਦੀ ਵੇਚ, ਖ੍ਰੀਦ ਲਈ ਬਰਨਾਲਾ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤ

October 22, 2021 12:32 PM

ਸੁਰਿੰਦਰ ਗੋਇਲ
ਬਰਨਾਲਾ, 21 ਅਕਤੂਬਰ: ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਕੁਮਾਰ ਸੌਰਭ ਰਾਜ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੇ ਆਮ ਬਾਜ਼ਾਰਾਂ ’ਚ ਦੀਵਾਲੀ ਆਦਿ ਦੇ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਕਿਸੇ ਕਿਸਮ ਦੀ ਉਚੀ ਅਵਾਜ਼ ਵਾਲੇ ਪਟਾਖੇ, ਆਤਿਸ਼ਬਾਜੀ ਆਦਿ ਨੂੰ ਬਨਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਛੋਟੇ ਪਟਾਖਿਆਂ ਦੀ ਖਰੀਦ/ਵੇਚ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਨ੍ਹਾਂ ਥਾਂਵਾਂ ’ਚੋਂ ਬਰਨਾਲਾ ਸ਼ਹਿਰ ਵਿਖੇ 25 ਏਕੜ ਸਕੀਮ ਇੰਮਪੂਰਵਮੈਂਟ ਟਰੱਸਟ, ਬਰਨਾਲਾ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ, ਪੱਕਾ ਬਾਗ ਸਟੇਡੀਅਮ ਧਨੌਲਾ, ਗੁਰੂ ਤੇਗ ਬਹਾਦਰ ਸਟੇਡੀਅਮ ਹੰਡਿਆਇਆ (ਬਰਨਾਲਾ) ਹੈ। ਮਹਿਲ ਕਲਾਂ ਵਿਖੇ ਗੋਲਡਨ ਸਿਟੀ ਕਾਲੋਨੀ ਜੋ ਕਿ ਬਰਨਾਲਾ-ਮਹਿਲਕਲਾਂ ਰੋਡ ’ਤੇ ਸਥਿਤ ਹੈ, ਤਪਾ ਵਿਖੇ ਘੁੰਨਸ ਰੋਡ ਉਪਰ ਬਣੇ ਸਟੇਡੀਅਮ (ਕੱਸੀ ਵਾਲੇ ਗਰਾਊਂਡ) ਦੀ ਜਗ੍ਹਾ, ਭਦੌੜ ਵਿਖੇ ਪਬਲਿਕ ਸਪੋਰਟਸ ਸਟੇਡੀਅਮ ਵਾਲੀ ਜਗ੍ਹਾ ਪੱਤੀ ਮੇਹਰ ਸਿੰਘ ਅਤੇ ਸ਼ਹਿਣਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਖੇਡ ਮੈਦਾਨ ਵਾਲੀ ਜਗ੍ਹਾ ਹੋਵੇਗੀ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਨਿਰਧਾਰਤ ਥਾਂਵਾਂ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜ਼ੀ ਦੀ ਖਰੀਦ ਤੇ ਵਿਕਰੀ ਲਈ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਵਿਦੇਸ਼ਾਂ ਤੋਂ ਆਉਂਦੀ ਗੈਰ ਕਾਨੂੰਨੀ ਧਮਾਕਾਖੇਜ ਸਮੱਗਰੀ ਨੂੰ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਵਾਲੇ ਦਿਨ ਰਾਤ 8 ਵਜੇ ਤੋਂ ਲੈਕੇ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ 1 ਘੰਟੇ ਲਈ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ 1 ਘੰਟੇ ਲਈ ਰਾਤ 9 ਵਜੇ ਤੋਂ 10 ਵਜੇ ਤੱਕ ਅਤੇ ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਰਾਤ ਨੂੰ 11:55 ਤੋਂ ਲੈ ਕੇ ਸਵੇਰੇ 12:30 ਤੱਕ ਪਟਾਖੇ ਚਲਾਉਣ ਸਬੰਧੀ ਹੁਕਮ ਜਾਰੀ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ