BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

October 22, 2021 01:29 PM

ਲੱਖਾ ਚੌਧਰੀ
ਸ੍ਰੀ ਚਮਕੌਰ ਸਾਹਿਬ/21 ਅਕਤੂਬਰ: ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ਵਿੱਚ ਦਸ ਕਿਲੋਮੀਟਰ ਰੇਸ ਵਿੱਚ ਭਾਗ ਲੈ ਕੇ ਵਿਸ਼ਵ ਰਿਕਾਰਡ ਕਾਇਮ ਕਰਕੇ ਆਪਣਾ ਨਾਂਅ ਗਿੰਨੀਜ਼ ਬੁੱਕ ਆਫ਼ ਵਰਲਡ ਵਿੱਚ ਦਰਜ ਕਰਵਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਥੋਂ ਦੇ ਸੇਵਾ ਮੁਕਤ ਅਧਿਆਪਕ ਜੈਪਾਲ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ ਦਾਾ ਬੇਟਾ ਚੰਦਰਵੀਰ ਸਿੰਘ ਰਾਣਾ ਜੋ ਕਿ ਕੈਨੇਡਾ ਦਾ ਪੱਕਾ ਨਾਗਰਿਕ ਹੈ ਅਤੇ ਉੱਥੇ ਡਾਕਟਰੀ ਸੇਵਾਵਾਂ ਵੀ ਨਿਭਾ ਰਿਹਾ ਹੈ, ਉਸ ਨੇ ਉੱਥੇ ਦੱਸ ਕਿਲੋਮੀਟਰ ਦੀ ਦੌੜ ਵਿੱਚ ਭਾਗ ਲੈਦਿਆਂ ਇਕ ਘੰਟਾ 8 ਮਿੰਟ ਵਿਚ ਪੂਰਾ ਕੀਤਾ ਅਤੇ ਬੈਸਟ ਐਥਲੀਟ ਸੁਪਰ 10 ਵਿਚ ਸਥਾਨ ਪ੍ਰਾਪਤ ਕਰਕੇ ਉਸ ਨੇ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ,ਦਾ ਨਾਂਅ ਵਿਦੇਸ਼ ਵਿਚ ਵੀ ਰੋਸ਼ਨ ਕੀਤਾ ਹੈ। ਖੁਸ਼ੀ ਵਿਚ ਖੀਵੀਂ ਹੋਈ ਉਸਦੀ ਮਾਤਾ ਉਮਾ ਰਾਣੀ ਜੋ ਕਿ ਸਰੀਰਕ ਸਿੱਖਿਆ ਦੇ ਇੱਥੇ ਅਧਿਆਪਕ ਰਹੇ ਅਤੇ ਗੋਲਡ ਮੈਡਲਿਸਟ ਵੀ ਹਨ, ਨੇ ਚੰਦਰਵੀਰ ਸਿੰਘ ਰਾਣਾ ਇਸ ਤੋਂ ਪਹਿਲਾ ਸਾਲ 2001 ਵਿੱਚ ਸ਼ਿਵਾਲਿਕ ਸਕੂਲ ਰੂਪਨਗਰ ਵਿੱਚ ਪੜਦਿਆ ਹਾਈ ਜੰਪ, ਲੋਂਗ ਜੰਪ ਅਤੇ 200 ਮੀਂਟਰ ਦੀ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਾਬ ਦਾ ਬੈਸਟ ਐਥਲੀਟ ਦਾ ਖਿਤਾਬ ਅਪਣੇ ਨਾਮ ਕਰ ਚੁੱਕਾ ਹੈ। ਇਸ ਤੋਂ ਇਲਾਵਾ ਰੂਪਨਗਰ ਜ਼ਿਲੇ ਵਲੋਂ ਹੈਂਡਵਾਲ ਟੀਮ ਜੋ ਜੇਤੂ ਰਹੀ ਉਸ ਵਿੱਚ ਪ੍ਰਤੀਨਿੱਧਤਾ ਕਰ ਚੁੱਕਾ ਹੈ। ਇਸੇ ਤਰ੍ਹਾਂ ਇਸ ਹੋਣਹਾਰ ਵਿਦਿਆਰਥੀ ਨੇ ਮੈਡੀਕਲ ਕੋਰਸ ਕਰਦੇ ਸਮੇਂ 2006 ਵਿਚ ਮਾਰਕੰਡੇ ਯੂਨੀਵਰਸਿਟੀ ਸਿਟੀ ਮੁਲਾਣਾ ਵਲੋਂ ਵੀ ਹਰਿਆਣਾ ਵਿਚੋਂ ਚੰਗੇ ਸਥਾਨ ਪ੍ਰਾਪਤ ਕੀਤੇ ਅਤੇ ਪੰਜ ਸਾਲ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਮੁੱਢਲੀਆਂ ਸੇਵਾਵਾਂ ਨਿਭਾਈਆਂ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ