BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

October 22, 2021 04:18 PM

- ਬਸੀ ਪਠਾਣਾਂ ਪੁਲਿਸ ਨੇ 5 ਵਿਅਕਤੀਆਂ ਵਿਰੁੱਧ ਕੀਤਾ ਮੁਕੱਦਮਾ ਦਰਜ

ਸ੍ਰੀ ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਰਵਿੰਦਰ ਸਿੰਘ ਢੀਂਡਸਾ) : ਪਿੰਡ ਕਲੌੜ ਵਿਖੇ ਕਬਜ਼ਾ ਕਰਨ ਦੀ ਨੀਅਤ ਨਾਲ ਜ਼ਮੀਨ ਵਾਹੁਣ ਦੇ ਦੋਸ਼ਾਂ ਤਹਿਤ ਇੱਕ ਪਰਿਵਾਰ ਦੇ 5 ਵਿਅਕਤੀਆਂ ਵਿਰੁੱਧ ਪੁਲਿਸ ਵੱਲੋਂ ਮੁੱਕਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲਾਗਰ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਸਿੰਘਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਦੱਸਿਆ ਗਿਆ ਕਿ ਉਸਦੀ ਭੈਣ ਭੁਪਿੰਦਰ ਕੌਰ ਬਲਦੇਵ ਸਿੰਘ ਵਾਸੀ ਪਿੰਡ ਕਲੌੜ ਨਾਲ ਸ਼ਾਦੀਸ਼ੁਦਾ ਸੀ ਜਿਨਾਂ ਦੇ ਕੋਈ ਔਲਾਦ ਨਹੀਂ ਸੀ ਤੇ ਉਸਦੀ ਭੈਣ ਅਤੇ ਜੀਜਾ ਬੀਤੇ ਕਈ ਸਾਲਾਂ ਤੋਂ ਉਨਾਂ ਕੋਲ ਪਿੰਡ ਸ਼ਮਸ਼ਪੁਰ ਵਿਖੇ ਹੀ ਰਹਿੰਦੇ ਸਨ ਤੇ ਉਸਦੀ ਭੈਣ ਦੀ ਮੌਤ 2019 'ਚ ਹੋ ਚੁੱਕੀ ਹੈ ਤੇ ਜੀਜੇ ਬਲਦੇਵ ਸਿੰਘ ਦੀ ਮੌਤ ਬੀਤੀ 10 ਅਕਤੂਬਰ ਨੂੰ ਹੋ ਗਈ ਸੀ ਜਿਸ ਦਾ ਉਨਾਂ ਵੱਲੋਂ ਪਰਸੋਂ 20 ਅਕਤੂਬਰ ਨੂੰ ਹੀ ਭੋਗ ਪਾਇਆ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਉਸਦੇ ਜੀਜੇ ਬਲਦੇਵ ਸਿੰਘ ਨੇ ਆਪਣੀ ਸਾਰੀ ਚੱਲ-ਅਚੱਲ ਜਾਇਦਾਦ ਦੀ ਵਸੀਅਤ ਸ਼ਿਕਾਇਤਕਰਤਾ ਅਤੇ ਉਸਦੇ ਭਰਾਵਾਂ ਦੇ ਨਾਮ 'ਤੇ ਕਰਵਾਈ ਹੋਈ ਸੀ ਤੇ ਹੁਣ ਸਾਨੂੰ ਪਤਾ ਲੱਗਾ ਹੈ ਕਿ ਮ੍ਰਿਤਕ ਬਲਦੇਵ ਸਿੰਘ ਦੀ ਮਲਕੀਅਤ ਵਾਲੀ ਪਿੰਡ ਕਲੌੜ ਸਥਿਤ ਜ਼ਮੀਨ ਕਥਿਤ ਵਿਅਕਤੀਆਂ ਗੁਰਮੀਤ ਸਿੰਘ,ਚਰਨਜੀਤ ਸਿੰਘ,ਰਣਵੀਰ ਸਿੰਘ, ਜਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀਆਨ ਪਿੰਡ ਕਲੌੜ ਨੇ ਕਬਜ਼ਾ ਕਰਨ ਦੀ ਨੀਅਤ ਨਾਲ ਟਰੈਕਟਰਾਂ ਨਾਲ ਵਾਹ ਲਈ ਹੈ। ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਬਸੀ ਪਠਾਣਾਂ ਦੀ ਪੁਲਿਸ ਵੱਲੋਂ ਉਕਤ 5 ਵਿਅਕਤੀਆਂ ਵਿਰੁੱਧ ਅ/ਧ 447,511,149 ਆਈ.ਪੀ.ਸੀ. ਤਹਿਤ ਮੁੱਕਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ