BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

October 22, 2021 05:45 PM

- ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਅਤੇ ਵੰਡ 'ਤੇ ਪੈਣੀ ਨਜ਼ਰ ਰੱਖਣ ਦੇ ਆਦੇਸ਼
- ਦਵਾਈਆਂ ਦੀ ਵਿਕਰੀ/ਖਰੀਦਦਾਰੀ ਸਬੰਧੀ ਸਹੀ ਰਿਕਾਰਡ ਨਾ ਰੱਖਣ ਵਾਲੀਆਂ ਫਰਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਓ.ਪੀ. ਸੋਨੀ

ਚੰਡੀਗੜ੍ਹ, 22 ਅਕਤੂਬਰ : ਫਾਰਮਾਸਿਊਟੀਕਲ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਾਰੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਨੂੰ ਰੋਕਣ ਦੀ ਹਦਾਇਤ ਕੀਤੀ।
ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵਿੱਚ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਨਸ਼ਿਆਂ ਦੀ ਆਦਤ ਦਾ ਕਾਰਨ ਬਣਨ ਵਾਲੀਆਂ ਸਾਰੀਆਂ ਦਵਾਈਆਂ ਨੂੰ ਸੀਮਤ ਕੀਤਾ ਜਾਣਾ ਚਾਹੀਦਾ ਹੈ ਅਤੇ ਇਹਨਾਂ ਦੀ ਸਿਰਫ਼ ਸਾਵਧਾਨੀ ਨਾਲ ਵਿਕਰੀ ਦੀ ਹੀ ਇਜਾਜ਼ਤ ਹੋਵੇਗੀ। ਉਹਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਅਤੇ ਵੰਡ 'ਤੇ ਪੈਣੀ ਨਜ਼ਰ ਰੱਖਣ ਲਈ ਕਿਹਾ।
ਸ੍ਰੀ ਸੋਨੀ ਨੇ ਕਿਹਾ ਕਿ ਹਾਲ ਹੀ ਵਿੱਚ ਦੇਖਿਆ ਗਿਆ ਹੈ ਕਿ ਨੌਜਵਾਨਾਂ ਵੱਲੋਂ ਪ੍ਰੀਗੈਬਲਿਨ ਵਾਲੇ ਕੈਪਸੂਲ ਅਤੇ ਗੋਲੀਆਂ ਦੀ ਵਰਤੋਂ ਨਸ਼ੇ ਲਈ ਕੀਤੀ ਜਾ ਰਹੀ ਹੈ। ਇਸ ਲਈ, ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਦੇ ਡਰੱਗਜ਼ ਕੰਟਰੋਲ ਅਫਸਰਾਂ ਨੂੰ ਜਾਂਚ ਕਰਨ ਅਤੇ ਡਰੱਗਜ਼ ਅਤੇ ਕਾਸਮੈਟਿਕਸ ਐਕਟ ਦੀਆਂ ਧਾਰਾਵਾਂ ਤਹਿਤ ਉਹਨਾਂ ਫਰਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿੱਥੇ ਇਹ ਦਵਾਈਆਂ ਸਹੀ ਰਿਕਾਰਡ ਤੋਂ ਬਿਨਾਂ ਭੰਡਾਰ ਕੀਤੀਆਂ ਗਈਆਂ ਹਨ।
ਮੰਤਰੀ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਅਜਿਹੀਆਂ ਦਵਾਈਆਂ ਉੱਚਿਤ ਵਰਤੋਂ ਲਈ ਬਣਾਈਆਂ ਅਤੇ ਵੇਚੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨਾਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਇਸ ਖ਼ਤਰੇ ਨਾਲ ਨਜਿੱਠਣ ਲਈ ਸੂਬੇ ਦੀਆਂ ਏਜੰਸੀਆਂ ਦੇ ਸਹਿਯੋਗ ਲਈ ਅੱਗੇ ਆਉਣ ਲਈ ਕਿਹਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਵਿਭਾਗ ਪਹਿਲਾਂ ਹੀ ਕੈਮਿਸਟ ਐਸੋਸੀਏਸ਼ਨਾਂ ਅਤੇ ਵੱਖ -ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨਾਲ ਸੈਮੀਨਾਰਾਂ ਅਤੇ ਮੀਟਿੰਗਾਂ ਦਾ ਆਯੋਜਨ ਕਰਕੇ ਲੋਕਾਂ ਤੱਕ ਪਹੁੰਚ ਬਣਾ ਰਿਹਾ ਹੈ ਅਤੇ '100 ਦਿਨਾਂ ਦੇ ਰੋਡਮੈਪ' ਤਹਿਤ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ