BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

October 22, 2021 06:01 PM

ਚੰਡੀਗੜ੍ਹ, 22 ਅਕਤੂਬਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ 5 ਜ਼ੋਨਾਂ, ਸਰਹੱਦੀ ਜ਼ੋਨ ਜਿਸ ਵਿੱਚ ਸਬ-ਅਰਬਨ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਸਿਟੀ ਸਰਕਲ ਆਉਂਦੇ ਹਨ, ਕੇਂਦਰੀ ਜ਼ੋਨ (ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਖੰਨਾ, ਸਬ-ਅਰਬਨ ਲੁਧਿਆਣਾ), ਉੱਤਰੀ ਜ਼ੋਨ (ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ), ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ) ਅਤੇ ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ), ਵਿੱਚ ਕੁੱਲ 15.85 ਲਾਭਪਾਤਰੀ ਹਨ ਜਿਨਾਂ ਦੇ ਨਾਂ 1505 ਕਰੋੜ ਰੁਪਏ ਦੇ ਬਕਾਏ ਖੜੇ ਹਨ। ਇਨਾਂ ਵਿੱਚੋਂ 77.37 ਕਰੋੜ ਰੁਪਏ ਦੇ ਬਕਾਏ ਹੁਣ ਤੱਕ ਮੁਆਫ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਲਾਭਪਾਤਰੀਆਂ ਦੀ ਜ਼ੋਨ ਵਾਰ ਵੰਡ ਅਤੇ ਉਨਾਂ ਦੇ ਨਾਂ ਖੜੇ ਵਿੱਤੀ ਬਕਾਏ ਬਾਰੇ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸਰਹੱਦੀ ਜ਼ੋਨ ਵਿੱਚ 4.27 ਲੱਖ ਲਾਭਪਾਤਰੀ ਹਨ ਜਿਨਾਂ ਦੇ ਨਾਂ 407 ਕਰੋੜ ਰੁਪਏ ਦੇ ਬਕਾਏ ਹਨ। ਇਸ ਤੋਂ ਇਲਾਵਾ ਕੇਂਦਰੀ ਜ਼ੋਨ ਦੇ ਕੁੱਲ 1.84 ਲੱਖ ਲਾਭਪਾਤਰੀਆਂ ਦੇ ਨਾਂ 1.57 ਕਰੋੜ ਰੁਪਏ ਦੇ ਬਕਾਏ ਹਨ ਜਦੋਂ ਕਿ ਉੱਤਰੀ ਜ਼ੋਨ ਦੇ 2.11 ਲੱਖ ਲਾਭਪਾਤਰੀਆਂ ਦੇ ਨਾਂ 1.78 ਕਰੋੜ ਰੁਪਏ, ਦੱਖਣੀ ਜ਼ੋਨ ਦੇ 2.86 ਲੱਖ ਲਾਭਪਾਤਰੀਆਂ ਦੇ ਨਾਂ 2 ਕਰੋੜ ਰੁਪਏ ਅਤੇ ਪੱਛਮੀ ਜ਼ੋਨ ਦੇ ਕੁੱਲ 4.76 ਲੱਖ ਲਾਭਪਾਤਰੀਆਂ ਦੇ ਨਾਂ 5.62 ਕਰੋੜ ਰੁਪਏ ਦੇ ਬਕਾਏ ਹਨ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ੍ਹ ਇੱਛਾਸ਼ਕਤੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਬਿਨਾਂ ਕਿਸੇ ਜਾਤ-ਪਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਹਰ ਕਿਸੇ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ