BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਸੋਨੀਆ ਮਾਨ ਦਾ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਕੋਈ ਪ੍ਰੋਗਰਾਮ ਨਹੀਂ

November 13, 2021 10:37 AM

ਪੱਤਰ ਪ੍ਰੇਰਕ
ਜਲੰਧਰ/12 ਨਵੰਬਰ : ਪੰਜਾਬੀ ਫ਼ਿਲਮ ਇੰਡਸਟਰੀ ਦੀ ਅਦਾਕਾਰਾ ਤੇ ਮਾਡਲ ਸੋਨੀਆ ਮਾਨ ਦੇ ਅਕਾਲੀ ਦਲ ’ਚ ਅੱਜ ਸ਼ਾਮਲ ਹੋਣ ਦਾ ਪ੍ਰੋਗਰਾਮ ਇਕ ਵਾਰ ਅੱਗੇ ਪੈ ਗਿਆ ਹੈ। ਸੋਨੀਆ ਮਾਨ ਨੂੰ ਅੱਜ ਅਕਾਲੀ ਦਲ ’ਚ ਸ਼ਾਮਲ ਕਰਨ ਸਬੰਧੀ ਪਾਰਟੀ ਦੇ ਮੁੱਖ ਦਫਤਰ ਸੈਕਟਰ 28 ਚੰਡੀਗੜ੍ਹ ਵਿਖੇ ਪ੍ਰੋਗਰਾਮ ਰੱਖਿਆ ਗਿਆ ਸੀ। ਸੋਨੀਆ ਮਾਨ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼ਾਮਲ ਕਰਾਉਣਾ ਸੀ।
ਇਸ ਸਬੰਧੀ ਸੋਨੀਆ ਮਾਨ ਨਾਲ ਫੋਨ ’ਤੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦੇ ਪੀ.ਏ. ਮਨੀ ਨੇ ਫੋਨ ’ਤੇ ਦੱਸਿਆ ਕਿ ਉਹ ਅਕਾਲੀ ਦਲ ’ਚ ਸ਼ਾਮਲ ਨਹੀਂ ਹੋ ਰਹੇ। ਅਕਾਲੀ ਦਲ ਵੱਲੋਂ ਪਾਰਟੀ ’ਚ ਸ਼ਾਮਲ ਕਰਨ ਸਬੰਧੀ ਰੱਖੇ ਪ੍ਰੋਗਰਾਮ ’ਤੇ ਕਿਹਾ ਕਿ ਇਹ ਉਨ੍ਹਾਂ ਵੱਲੋਂ ਰੱਖਿਆ ਗਿਆ ਸੀ, ਸੋਨੀਆ ਦਾ ਕੋਈ ਪ੍ਰੋਗਰਾਮ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਕੱਲ੍ਹ ਤੋਂ ਲੋਕਾਂ ਦੇ ਬਹੁਤ ਫੋਨ ਆ ਰਹੇ ਹਨ, ਅਸੀਂ ਸਭ ਨੂੰ ਸਪੱਸ਼ਟ ਕਰ ਦਿੱਤਾ ਕਿ ਉਹ ਅਕਾਲੀ ਦਲ ’ਚ ਸ਼ਾਮਲ ਨਹੀਂ ਹੋ ਰਹੀ। ਸੋਨੀਆ ਮਾਨ ਨਾਲ ਗੱਲ ਕਰਾਉਣ ਲਈ ਕਹਿਣ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਹਾਲੇ ਬਿਜੀ ਹਨ। ਦੂਜੇ ਪਾਸੇ ਅਕਾਲੀ ਦਲ ਦੇ ਸੂਤਰਾਂ ਨੇ ਦੱਸਿਆ ਕਿ ਸੋਨੀਆ ਮਾਨ ਦਾ ਅੱਜ ਸਾਮਲ ਹੋਣ ਦਾ ਪੱਕਾ ਪ੍ਰੋਗਰਾਮ ਸੀ ਪਰ ਸੋਸਲ ਮੀਡੀਆ ’ਤੇ ਉਸ ਵਿਰੁੱਧ ਪਈਆਂ ਪੋਸਟਾਂ ਕਾਰਨ ਉਹ ਕੁੱਝ ਝਿਜਕ ਮਹਿਸੂਸ ਕਰ ਰਹੀ ਸੀ। ਸੂਤਰਾਂ ਨੇ ਦਾਅਵਾ ਕੀਤਾ ਕਿ ਸੋਨੀਆ ਮਾਨ ਅੱਜ ਸਵੇਰੇ ਵੀ ਸੁਖਬੀਰ ਬਾਦਲ ਨੂੰ ਮਿਲ ਕੇ ਗਈ ਸੀ ਅਤੇ ਹੁਣ ਵੀ ਉਹ ਉਨ੍ਹਾਂ ਦੇ ਸੰਪਰਕ ’ਚ ਹੈ।
ਉੱਧਰ ਸੋਨੀਆ ਮਾਨ ਦੇ ਹਮਾਇਤੀ ਚੌਟਾਲਾ ਪਰਿਵਾਰ ਬਾਰੇ ਖਬਰ ਹੈ ਕਿ ਉਹ ਸੋਨੀਆ ਮਾਨ ਦਾ ਸਾਰਾ ਚੋਣ ਖਰਚਾ ਆਪ ਚੁੱਕਣਗੇ। ਦੂਜੇ ਪਾਸੇ ਅਕਾਲੀ ਆਗੂਆ ਨੇ ਕਿਹਾ ਕਿ ਫਿਲਹਾਲ ਇਹ ਪ੍ਰੋਗਰਾਮ ਅੱਗੇ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅੱਜ ਗੁਰਮੀਤ ਸਿੰਘ ਬਾਕਰਪੁਰ ਦੇ ਘਰ ਪਹੁੰਚੇ ਸਨ। ਸੁਖਬੀਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਬਸਪਾ ਆਗੂ ਗੁਰਮੀਤ ਸਿੰਘ ਬਾਕਰਪੁਰ ਦੀ ਹਾਜ਼ਰੀ ’ਚ ਸ਼ਾਮਲ ਕੀਤਾ ਜਾਵੇ।
ਦੱਸਣਯੋਗ ਹੈ ਕਿ ਮੋਹਾਲੀ ਵਿਧਾਨ ਸਭਾ ਸੀਟ ਸਮਝੌਤੇ ਤਹਿਤ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਛੱਡੀ ਹੋਈ ਹੈ। ਗੁਰਮੀਤ ਬਾਕਰਪੁਰ ਕੁਝ ਸਮਾਂ ਪਹਿਲਾਂ ਹੀ ਅਕਾਲੀ ਦਲ ਤੋਂ ਬਸਪਾ ’ਚ ਸ਼ਾਮਲ ਹੋਏ ਸਨ ਅਤੇ ਬਸਪਾ ਵੱਲੋਂ ਉਨ੍ਹਾਂ ਨੂੰ ਮੋਹਾਲੀ ਹਲਕਾ ਇੰਚਾਰਜ ਲਗਾਇਆ ਗਿਆ ਸੀ। ਇਹ ਵੀ ਦੱਸ ਦਈਏ ਕਿ ਸੋਨੀਆ ਮਾਨ ‘ਕਿਸਾਨ ਅੰਦੋਲਨ’ ’ਚ ਕਾਫੀ ਸਰਗਰਮ ਹੈ। ਕੱਲ੍ਹ ਜਦੋਂ ਇਸ ਸਬੰਧੀ ਖਬਰ ਆਈ ਕਿ ਸੋਨੀਆ ਮਾਨ ਅਕਾਲੀ ਦਲ ’ਚ ਸ਼ਾਮਲ ਹੋ ਕੇ ਮੋਹਾਲੀ ਤੋਂ ਉਮੀਦਵਾਰ ਬਣ ਰਹੀ ਹੈ ਤਾਂ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਣ ਲੱਗਾ। ਲੋਕਾਂ ਵੱਲੋਂ ਸੋਨੀਆ ਮਾਨ ਲਈ ਇਹ ਵੀ ਕਿਹਾ ਜਾ ਰਿਹਾ ਸੀ ਕਿ ਸੋਨੀਆ ਮਾਨ ਆਪਣੇ ਪਿਤਾ ਬਲਦੇਵ ਮਾਨ ਦੀ ਵਿਚਾਰਧਾਰਾ ਤੋਂ ਉਲਟ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ