BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਚੰਡੀਗੜ੍ਹ

ਦਰਜਨਾਂ ਜਨਤਕ ਜਥੇਬੰਦੀਆਂ ਵੱਲੋਂ ਜਲ੍ਹਿਆਂਵਾਲਾ ਬਾਗ਼ ਦਾ ਮੂਲ ਸਰੂਪ ਬਹਾਲ ਕਰਨ ਦੀ ਮੰਗ

November 17, 2021 11:16 AM

ਦਸਨਸ
ਚੰਡੀਗੜ੍ਹ/16 ਨਵੰਬਰ : ਜਲ੍ਹਿਆਂਵਾਲਾ ਬਾਗ਼ ਦਾ ਮੂਲ ਸਰੂਪ ਬਹਾਲ ਕਰਾਉਣ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਗਤ ਯਾਦਗਾਰ ਕਮੇਟੀ, ਜਲੰਧਰ ਦੀ ਅਗਵਾਈ ਵਿੱਚ ਦਰਜਨਾਂ ਜਨਤਕ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਪੀਪਲਜ਼ ਕਨਵੈਨਸ਼ਨ ਸੈਂਟਰ ਸੈਕਟਰ 36, ਚੰਡੀਗੜ੍ਹ ਵਿੱਚ ਇੱਕ ਕਨਵੈਨਸ਼ਨ ਕੀਤੀ।
ਇਹ ਕਨਵੈਨਸ਼ਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਹਾਇਕ ਸਕੱਤਰ ਡਾ. ਪਰਮਿੰਦਰ ਸਿੰਘ, ਕਮੇਟੀ ਪ੍ਰਧਾਨ ਅਜਮੇਰ ਸਿੰਘ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਕਨਵੈਨਸ਼ਨ ਦਾ ਆਗ਼ਾਜ਼ ਆਜ਼ਾਦੀ ਸੰਗਰਾਮ ਦੇ ਚਮਕਦੇ ਸਿਤਾਰੇ ਸ਼ਹੀਦ ਕਰਤਾਰ ਸਿੰਘ ਸਰਾਭਾ, ਉਸ ਦੇ 6 ਸਾਥੀਆਂ ਅਤੇ ਜੱਲ੍ਹਿਆਂ ਵਾਲਾ ਬਾਗ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰ ਕੇ ਕੀਤਾ ਗਿਆ। ਮੌਜੂਦਾ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਜੱਲ੍ਹਿਆਂਵਾਲਾ ਬਾਗ ਦੀ ਇਤਿਹਾਸਕ ਵਿਰਾਸਤ ਨਾਲ ਛੇੜ-ਛਾੜ ਕਰਕੇ ਭਾਜਪਾ ਹਕੂਮਤ ਅਸਲ ‘ਚ ਸਾਮਰਾਜ ਵਿਰੋਧੀ ਜੱਦੋਜਹਿਦ ਦੇ ਚਿੰਨ੍ਹ ਮਿਟਾ ਦੇਣਾ ਚਾਹੁੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜੱਲ੍ਹਿਆਂ ਵਾਲਾ ਬਾਗ ਦਾ ਸਾਕਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਸੀ ਸਗੋਂ ਇਹ ਫ਼ਾਸ਼ੀਵਾਦੀ ਸਰਕਾਰ ਦਾ ਸੋਚਿਆ ਸਮਝਿਆ ਏਜੰਡਾ ਸੀ। ਅਜੋਕੀ ਮੋਦੀ ਸਰਕਾਰ ਕੌਮੀ ਸੁਤੰਤਰਤਾ ਸੰਗਰਾਮ ਦੀ ਵਿਰਾਸਤ ਅਤੇ ਉਸ ਦੇ ਯਾਦਗਾਰੀ ਚਿੰਨ੍ਹਾਂ ਨੂੰ ਮਿਟਾਉਣਾ ਚਾਹੁੰਦੀ ਹੈ। ਕਨਵੈਨਸ਼ਨ ਵਿਚਲੀ ਵਿਚਾਰ ਚਰਚਾ ਸਮੇਂ ਮੰਚ ਸੰਚਾਲਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਕੱਤਰ ਕਾਮਰੇਡ ਗੁਰਮੀਤ ਨੇ ਕੀਤਾ। ਕਨਵੈਨਸ਼ਨ ਤੋਂ ਬਾਅਦ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਗਵਰਨਰ ਭਵਨ ਵੱਲ ਨੂੰ ਰੋਸ-ਮਾਰਚ ਕੀਤਾ ਗਿਆ। ਪਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਸਤੇ ਵਿੱਚ ਰੋਕ ਲਿਆ। ਇਸ ਮੌਕੇ ਚੰਡੀਗੜ੍ਹ ਦੱਖਣੀ ਦੇ ਐਸ.ਡੀ.ਐਮ. ਰਕੇਸ਼ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈ ਕੇ ਗਵਰਨਰ ਪੰਜਾਬ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ। ਮੰਗ ਪੱਤਰ ਦੀਆਂ ਕਾਪੀਆਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨੂੰ ਭੇਜੀਆਂ ਗਈਆਂ।
ਇਸ ਕਨਵੈਨਸ਼ਨ ਵਿੱਚ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ, ਟਰੇਡ ਯੂਨੀਅਨਾਂ, ਵਿਦਿਆਰਥੀਆਂ, ਲੇਖਕਾਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕਨਵੈਨਸ਼ਨ ਵਿੱਚ ਸ਼ਾਮਿਲ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸੁਰਿੰਦਰ ਕੁਮਾਰੀ ਕੋਛੜ, ਸਾਥੀ ਮਹਿੰਦਰਪਾਲ, ਸਾਥੀ ਅਮੋਲਕ (ਪਲਸ ਮੰਚ), ਚਰੰਜੀ ਲਾਲ ਕੰਗਣੀਵਾਲ, ਵਿਜੇ ਬੰਬੇਲੀ, ਅਵਤਾਰ ਸਿੰਘ ਪਾਲ, ਡਾ. ਸਰਬਜੀਤ ਸਿੰਘ, ਡਾ. ਕੰਵਲਜੀਤ ਢਿੱਲੋਂ, ਸ਼ਬਦੀਸ਼, ਸਰਦਾਰਾ ਸਿੰਘ ਚੀਮਾ, ਕਾਮਰੇਡ ਯਸ਼ਪਾਲ, ਸੁਮੀਤ ਸਿੰਘ, ਰਾਬਿੰਦਰਨਾਥ ਸ਼ਰਮਾ, ਪੱਤਰਕਾਰ ਹਮੀਰ ਸਿੰਘ, ਬਲਵੀਰ ਸਿੰਘ ਗਿੱਲ, ਗੁਰਮੇਲ ਸਿੰਘ ਭਰੋਵਾਲ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਡੀਏਵੀ ਕਾਲੇਜ ਸੈਕਟਰ 10 ਦੇ ਐਨਐਸਐਸ ਦੇ ਵਿਦਿਆਰਥੀਆਂ ਵੱਲੋਂ ਖ਼ੂਨਦਾਨ ਕੈਂਪ ਆਯੋਜਿਤ

ਪੱਤਰ ਸੂਚਨਾ ਦਫ਼ਤਰ ਤੇ ਰੀਜਨਲ ਆਊਟਰੀਚ ਬਿਊਰੋ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ-ਸਿੱਖਿਆ ਤੇ ਖੇਡਾਂ ਦਾ ਬਦਲਦਾ ਦ੍ਰਿਸ਼’ ਵੈਬੀਨਾਰ

ਚੰਡੀਗੜ੍ਹ : ਬਾਹਰੋਂ ਆਉਣ ਵਾਲੇ ਹਰੇਕ ਵਿਅਕਤੀ ਦਾ ਹੋਵੇਗਾ ਆਰਟੀ-ਪੀਸੀਆਰ ਟੈਸਟ

ਪੱਤਰ ਸੂਚਨਾ ਦਫ਼ਤਰ ਤੇ ਰੀਜਨਲ ਆਊਟਰੀਚ ਬਿਊਰੋ ਚੰਡੀਗੜ੍ਹ ਵੱਲੋਂ ‘ਸੰਵਿਧਾਨ ਦਿਵਸ’ ਮੌਕੇ ਵੈਬੀਨਾਰ

ਚੰਡੀਗੜ੍ਹ ਪੁਲਿਸ ਵੱਲੋਂ ਕੰਪਿਊਟਰ ਅਧਿਆਪਕਾਂ ’ਤੇ ਸਖ਼ਤ ਲਾਠੀਚਾਰਜ

ਸਾਇਕੋਲਾਜੀ ਦੀ 21 ਸਾਲਾ ਸਟੂਡੈਂਟ ਨੇ ਟ੍ਰਾਈਸਿਟੀ ’ਚ ਖੋਲ੍ਹਿਆ ਪਹਿਲਾ ਮੈਂਟਲ ਹੈਲਥ ਕੈਫੇ

ਚੰਡੀਗੜ੍ਹ ਨਗਰ ਨਿਗਮ ਚੋਣਾਂ 24 ਦਸੰਬਰ ਨੂੰ

ਰਾਸ਼ਟਰਪਤੀ ਰਾਮਨਾਥ ਕੋਵਿੰਦ ਪਤਨੀ ਸਮੇਤ ਚੰਡੀਗੜ੍ਹ ਪੁੱਜੇ

ਸੀਪੀਆਈ (ਐਮ) ਚੰਡੀਗੜ੍ਹ ਇਕਾਈ ਵਲੋਂ ਵੱਧ ਰਹੀ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ

ਗੁੱਡ ਲਾਈਫ ਅਕਾਦਮੀ ਮਲੋਆ ਵਿਖੇ ‘‘ਪਟਾਕੇ ਨਹੀਂ ਕਿਤਾਬਾਂ ਲਓ’’ ਸਬੰਧੀ ਸਮਾਗਮ ਕਰਵਾਇਆ