Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਖੇਡਾਂ

ਖ਼ੇਡ ਮੰਤਰੀ ਵੱਲੋਂ ਅਰਜੁਨਾ, ਧਿਆਨ ਚੰਦ 'ਤੇ ਤੇਨਜ਼ਿੰਗ ਐਵਾਰਡ ਜੇਤੂਆਂ ਦਾ ਸਨਮਾਨ

September 14, 2020 08:09 PM
- ਲਾਈਫ਼ਟਾਈਮ ਅਚੀਵਮੈਂਟ ਐਵਾਰਡੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਯੋਗ ਹੋਣਗੇ - ਰਾਣਾ ਸੋਢੀ
- ਓਲੰਪੀਅਨ ਮੁੱਕੇਬਾਜ਼ ਲੱਖਾ ਸਿੰਘ ਨੂੰ ਖੇਡ ਵਿਭਾਗ ਵਿੱਚ ਕੋਚ ਦੀ ਨੌਕਰੀ ਦੇਣ ਦਾ ਐਲਾਨ 
 
ਚੰਡੀਗੜ੍ਹ, 14 ਸਤੰਬਰ (ਏਜੰਸੀ) : ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਪੰਜਾਬ ਦੇ ਵੱਕਾਰੀ ਐਵਾਰਡ, ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਲਈ ਯੋਗ ਹੋਣਗੇ। ਇਹ ਐਲਾਨ ਪੰਜਾਬ ਦੇ ਖੇਡਾਂ 'ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚੰਡੀਗੜ੍ਹ ਵਿਖੇ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਜੇਤੂਆਂ ਦਾ ਸਨਮਾਨ ਕਰਦਿਆਂ ਕੀਤਾ। ਇਸ ਮੌਕੇ ਰਾਣਾ ਸੋਢੀ ਨੇ ਜਿੱਥੇ ਇਹ ਵੱਕਾਰੀ ਐਵਾਰਡ ਜਿੱਤਣ ਵਾਲਿਆਂ ਦੀ ਸ਼ਲਾਘਾ ਕੀਤੀ, ਉਥੇ ਕਿਹਾ ਕਿ ਖੇਡ ਪਿੜ ਵਿੱਚ ਇਨ੍ਹਾਂ ਦੀਆਂ ਲਾਮਿਸਾਲ ਉਪਲਬਧੀਆਂ ਰਾਜ ਦੇ ਨੌਜਵਾਨਾਂ ਖ਼ਾਸ ਤੌਰ ਉਤੇ ਉੱਭਰਦੇ ਖਿਡਾਰੀਆਂ ਨੂੰ ਪ੍ਰੇਰਨਗੀਆਂ। 
ਸਮਾਗਮ ਦੌਰਾਨ ਵਧੀਕ ਮੁੱਖ ਸਕੱਤਰ ਪਰਵਾਸੀ ਭਾਰਤੀ ਮਾਮਲੇ ਕਿਰਪਾ ਸ਼ੰਕਰ ਸਰੋਜ ਅਤੇ ਡਾਇਰੈਕਟਰ ਖੇਡਾਂ ਡੀ.ਪੀ.ਐਸ. ਖਰਬੰਦਾ ਹਾਜ਼ਰ ਸਨ। ਖੇਡ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਸਾਲ 2018 ਵਿੱਚ ਬਣਾਈ ਖੇਡ ਨੀਤੀ ਵਿੱਚ ਅਰਜੁਨਾ ਐਵਾਰਡ ਅਤੇ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਜੇਤੂਆਂ ਨੂੰ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਹਾਸਲ ਕਰਨ ਦੇ ਹੱਕਦਾਰ ਬਣਾਇਆ ਗਿਆ ਸੀ, ਜਿਸ ਤਹਿਤ ਪਿਛਲੇ ਸਾਲ 2019 ਵਿੱਚ ਪੁਰਾਣੇ ਦਿੱਗਜ਼ ਖਿਡਾਰੀਆਂ ਸਣੇ 101 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ। ਹੁਣ ਇਸ ਨੀਤੀ ਵਿੱਚ ਸਾਰੇ ਕੌਮੀ ਖੇਡ ਐਵਾਰਡ ਜੇਤੂ ਖਿਡਾਰੀ ਸ਼ਾਮਲ ਹੋਣਗੇ, ਜਿਸ ਵਿੱਚ ਧਿਆਨ ਚੰਦ ਐਵਾਰਡ ਤੇ ਦਰੋਣਾਚਾਰੀਆ ਐਵਾਰਡ ਵੀ ਸ਼ਾਮਲ ਹਨ।
 ਉਨ੍ਹਾਂ ਕਿਹਾ ਕਿ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂਆਂ (ਦਰੋਣਚਾਰੀਆ ਅਤੇ ਧਿਆਨ ਚੰਦ ਐਵਾਰਡੀ) ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡਾਂ ਲਈ ਯੋਗ ਹੋ ਜਾਣਗੇ। ਇਸ ਲਈ ਖੇਡ ਨੀਤੀ ਵਿੱਚ ਜਲਦੀ ਲੋੜੀਂਦੀ ਤਬਦੀਲੀ ਕੀਤੀ ਜਾਵੇਗੀ। ਮੰਤਰੀ ਨੇ ਖੇਡ ਡਾਇਰੈਕਟਰ ਨੂੰ ਕਿਹਾ ਕਿ ਉਹ ਖੇਡ ਨੀਤੀ ਵਿੱਚ ਜਲਦੀ ਲੋੜੀਂਦੀ ਤਬਦੀਲੀ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਜ਼ਿਲਿਆਂ ਨਾਲ ਸਬੰਧਤ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਯੋਗ ਖਿਡਾਰੀਆਂ ਦੇ ਫ਼ਾਰਮ ਭਰਵਾ ਕੇ ਹੈੱਡਕੁਆਰਟਰ ਵਿਖੇ ਭੇਜਣ ਤਾਂ ਕਿ ਕੋਈ ਵੀ ਯੋਗ ਖਿਡਾਰੀ ਵਾਂਝਾ ਨਾ ਰਹੇ। ਖੇਡ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਬਜ਼ੁਰਗ ਖਿਡਾਰੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਉਤੇ ਸਾਲਾਨਾ ਆਮਦਨ ਦੀ ਕੋਈ ਹੱਦ ਨਹੀਂ ਲਾਈ ਜਾਵੇਗੀ। 
ਉਨ੍ਹਾਂ ਕਿਹਾ ਕਿ ਪੁਰਾਣੇ ਖਿਡਾਰੀ ਦੀ ਕਿੰਨੀ ਵੀ ਸਾਲਾਨਾ ਆਮਦਨ ਹੋਵੇ, ਉਹ ਪੈਨਸ਼ਨ ਦਾ ਹੱਕਦਾਰ ਬਣਿਆ ਰਹੇਗਾ। ਸਮਾਗਮ ਦੌਰਾਨ ਜਿਨ੍ਹਾਂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ, ਉਨ੍ਹਾਂ ਵਿੱਚ ਹਾਕੀ ਖਿਡਾਰੀ ਆਕਾਸ਼ਦੀਪ ਸਿੰਘ (ਅਰਜੁਨਾ ਐਵਾਰਡ ਜੇਤੂ), ਅਥਲੀਟ ਕੁਲਦੀਪ ਸਿੰਘ ਭੁੱਲਰ, ਹਾਕੀ ਖਿਡਾਰੀ ਅਜੀਤ ਸਿੰਘ, ਕਬੱਡੀ ਖਿਡਾਰੀ ਮਨਪ੍ਰੀਤ ਸਿੰਘ, ਰੋਇੰਗ ਖਿਡਾਰੀ ਮਨਜੀਤ ਸਿੰਘ, ਫੁੱਟਬਾਲ ਖਿਡਾਰੀ ਸੁਖਵਿੰਦਰ ਸਿੰਘ ਤੇ ਮੁੱਕੇਬਾਜ਼ ਲੱਖਾ ਸਿੰਘ (ਸਾਰੇ ਮੇਜਰ ਧਿਆਨ ਚੰਦ ਐਵਾਰਡ ਜੇਤੂ) ਅਤੇ ਤੇਨਜ਼ਿੰਗ ਨੋਰਗੇ ਕੌਮੀ ਐਵਾਰਡ ਜੇਤੂ ਕਰਨਲ ਸਰਫ਼ਰਾਜ਼ ਸਿੰਘ ਸ਼ਾਮਲ ਹਨ। ਰਾਣਾ ਸੋਢੀ ਨੇ ਇਨ੍ਖਿਹਾਂ ਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਆਖਿਆ ਕਿ ਸਾਰੇ ਖਿਡਾਰੀ ਆਪਣੇ ਟੀਚਿਆਂ ਦੀ ਪੂਰਤੀ ਲਈ ਹੋਰ ਵਧੇਰੇ ਕੋਸ਼ਿਸ਼ ਕਰਨ ਅਤੇ ਸੂਬੇ ਲਈ ਹੋਰ ਨਾਮਣਾ ਖੱਟਣ। ਇਸ ਦੇ ਨਾਲ ਹੀ ਖੇਡ ਮੰਤਰੀ ਨੇ ਹਾਲ ਹੀ ਵਿੱਚ ਧਿਆਨ ਚੰਦ ਐਵਾਰਡ ਹਾਸਲ ਕਰਨ ਵਾਲੇ ਏਸ਼ਿਆਈ ਖੇਡਾਂ ਦੇ ਤਮਗ਼ਾ ਜੇਤੂ ਤੇ ਓਲੰਪੀਅਨ ਮੁੱਕੇਬਾਜ਼ ਲੱਖਾ ਸਿੰਘ ਦੀ ਕਮਜ਼ੋਰ ਮਾਲੀ ਹਾਲਤ ਦੇ ਸਨਮੁੱਖ ਐਲਾਨ ਕੀਤਾ ਕਿ ਖੇਡ ਵਿਭਾਗ ਵੱਲੋਂ ਲੱਖਾ ਸਿੰਘ ਨੂੰ ਨੌਕਰੀ ਦਿੱਤੀ ਜਾਵੇਗੀ, ਜਿਸ ਲਈ ਉਨ੍ਹਾਂ ਖੇਡ ਵਿਭਾਗ ਦੇ ਡਾਇਰੈਕਟਰ ਨੂੰ ਇਸੇ ਮਹੀਨੇ ਮੁੱਕੇਬਾਜ਼ੀ ਕੋਚ ਵਜੋਂ ਨੌਕਰੀ ਦੇਣ ਦੇ ਨਿਰਦੇਸ਼ ਦਿੱਤੇ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਆਈਪੀਐੱਲ-2020 : ਹੈਦਰਾਬਾਦ ਨੇ ਦਿੱਲੀ ਨੂੰ 15 ਦੌੜਾਂ ਨਾਲ ਹਰਾਇਆ, ਦਰਜ ਕੀਤੀ ਪਹਿਲੀ ਜਿੱਤ

ਰਾਸ਼ਟਰੀ ਕੈਂਪ 'ਚ ਨਹੀਂ ਲਿਆ ਹਿਸਾ, ਟੀਮ 'ਚ ਖੁੰਝ ਸਕਦੀ ਹੈ ਥਾਂ

ਆਈਪੀਐਲ ਦੇ ਇਤਿਹਾਸ 'ਚ ਪਹਿਲੀ ਵਾਰ ਸੁਪਰ ਓਵਰ 'ਚ ਆਪਣੀ ਟੀਮ ਨਹੀਂ ਜਿੱਤ ਸਕੇ ਬੁਮਰਾਹ

ਕੋਹਲੀ ਨੇ ਨਵਦੀਪ ਸੈਣੀ ਦੀ ਕੀਤੀ ਸ਼ਲਾਘਾ, ਕਿਹਾ ਉਨ੍ਹਾਂ ਨੇ ਸੁਪਰ ਓਵਰ 'ਚ ਵਾਈਡ ਯਾਰਕਰ ਦੀ ਕੀਤੀ ਚੰਗੀ ਵਰਤੋਂ

ਡਾਟਰਜ਼ ਡੇਅ 'ਤੇ ਕਸ਼ਮੀਰ ਦੀਆਂ ਬੇਟੀਆਂ ਲਈ ਮਹਿਲਾਂ ਫੁੱਟਬਾਲ ਟੀਮ, ਰੀਅਲ ਕਸ਼ਮੀਰ ਨੇ ਟੀਮ ਗਠਨ ਦਾ ਕੀਤਾ ਐਲਾਨ

ਤੇਵਤੀਆ ਦੇ ਪੰਜ ਛੱਕਿਆ ਨੇ ਸਾਨੂੰ ਮੈਚ 'ਚ ਕਰਵਾਈ ਵਾਪਸੀ : ਸਟੀਵ ਸਮਿਥ

ਆਈਪੀਐਲ: ਕੇਕੇਆਰ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਹਰਾਇਆ, ਟੀਮ ਦੀ ਜਿੱਤ ਤੇ ਸ਼ਾਹਰੁਖ ਖਾਨ ਨੇ ਟਵੀਟ ਕਰਕੇ ਜਤਾਈ ਖੁਸ਼ੀ

ਗੁਰਪ੍ਰੀਤ ਸਿੰਘ ਸੰਧੂ ਨੂੰ ਚੁਣਿਆ ਗਿਆ 'ਐਆਈਐਫਐਫ ਮੈਨਸ ਫੁਟਬਾਲਰ ਆਫ ਦ ਈਅਰ'

ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਦੀ ਮੇਜਬਾਨੀ ਲਈ ਵਚਨਬੱਧ ਹੈ ਜਾਪਾਨ : ਯੋਸ਼ਿਹਿਦੇ ਸੁਗਾ

ਯੁਵਰਾਜ ਬਣੇ ਆਕਾਸ਼ ਐਜੂਕੇਸ਼ਨਲ ਸਰਵਿਸਿਜ਼ ਲਿਮਟਿਡ ਦੇ ਬ੍ਰਾਂਡ ਅੰਬੈਸਡਰ