ਦੁਨੀਆ

ਸਿਡਨੀ ’ਚ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ

November 22, 2021 10:57 AM

ਏਜੰਸੀਆਂ
ਸਿਡਨੀ, 21 ਨਵੰਬਰ : ਸਿਡਨੀ ਦੇ ਗਲੇਨਵੁੱਡ ਪਾਰਕ ਵਿੱਚ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰ ਨਾਲ ਗੱਲ-ਬਾਤ ਕਰਦਿਆਂ ਅਮਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਖੇਤੀ ਕਾਨੂੰਨਾਂ ਦਾ ਰੱਦ ਹੋਣਾ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਅੱਜ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਕਿਸਾਨ ਸ਼ਹੀਦਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਭਾਰਤ ਸਰਕਾਰ ਤੋਂ ਮੋਰਚੇ ਵਿੱਚ ਸ਼ਹੀਦ ਹੋਏ ਲੋਕਾਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਲਈ ਵੀ ਆਵਾਜ਼ ਚੁੱਕੀ ਗਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ