ਦੁਨੀਆ

ਕੈਨੇਡਾ ’ਚ ਪੰਜਾਬੀ ਨੌਜਵਾਨ ਅਰਸ਼ਦੀਪ ਸਿੰਘ ਤੇ ਨਵਨੀਤ ਸਿੰਘ ਨੇ ਜਿੱਤੇ ਗੋਲਡ ਮੈਡਲ

November 22, 2021 01:40 PM

ਅਸ਼ੋਕ ਭਾਰਦਵਾਜ
ਫਿਰੋਜ਼ਪੁਰ, 21 ਨਵੰਬਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਸਿੱਖ ਮੋਟਰ ਸਾਈਕਲ ਕਲੱਬ ਟੋਰਾਂਟੋ ਵੱਲੋਂ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਗੁਰਦੁਆਰਾ ਰੈਕਸਡੇਲ ਸਿੰਘ ਸਭਾ ਟੋਰਾਂਟੋ ਵਿਖੇ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਵਿੱਚ ਗੁਰੂਹਰਸਹਾਏ ਦੇ ਦੋ ਨੌਜਵਾਨਾਂ ਨੇ ਗੋਲਡ ਮੈਡਲ ਜਿੱਤ ਕੇ ਆਪਣੇ ਸ਼ਹਿਰ ਤੇ ਪੰਜਾਬ ਨਿਵਾਸੀਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਰੈਕਸਡੇਲ ਸਿੰਘ ਸਭਾ ਦੇ ਪ੍ਰਧਾਨ ਇੰਦਰਜੀਤ ਸਿੰਘ ਜਗਰਾਉਂ ਮੀਤ ਪ੍ਰਧਾਨ ਨਾਜਰ ਸਿੰਘ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਕਸਬਾ ਗੁਰੂਹਰਸਹਾਏ ਦੇ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਪੁਪਨੇਜਾ ਨੇ ਦਸਤਾਰ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ ਹੈ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਵਿੱਚ ਗੁਰੂਹਰਸਹਾਏ ਦੇ ਨੌਜਵਾਨ ਨਵਨੀਤ ਸਿੰਘ ਪੁੱਤਰ ਕੁਲਦੀਪ ਸਿੰਘ ਨੇ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ ਹੈ। ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਸਨਮਾਨ ਪੱਤਰ ਅਤੇ ਗੋਲਡ ਮੈਡਲ ਦੇ ਕੇ ਨਿਵਾਜਿਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ