BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਬਠਿੰਡਾ ਦੇ ਪ੍ਰਸਿੱਧ ਵਕੀਲ ਖਾਰਾ ਦਾ ਬਾਰ ਐਸੋਸੀਏਸ਼ਨ ਲਾਹੌਰ ਵੱਲੋਂ ਵਿਸ਼ੇਸ਼ ਸਨਮਾਨ

November 22, 2021 01:41 PM

ਅਨਿਲ ਵਰਮਾ
ਬਠਿੰਡਾ, 21 ਨਵੰਬਰ : ਬਾਰ ਐਸ਼ੋਸੀਏਸਨ ਲਾਹੌਰ ( ਪਾਕਿਸਤਾਨ ) ਵਿਖੇ ਚੜ੍ਹਦੇ ਪੰਜਾਬ ਤੋਂ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਪਹੁੰਚੇ ਜੋਕਿ ਏਸ਼ੀਆ ਦੀ ਸਭ ਤੌਂ ਵੱਡੀ ਬਾਰ ਮੰਨੀ ਜਾਂਦੀ ਹੈ । ਜਿਥੇ ਬਾਰ ਦੇ ਪ੍ਰਧਾਨ ਮਲਿਕ ਸਰੂਰ ਜੀ ਅਤੇ ਬਾਰ ਦ ਸਮੂਹ ਵਕੀਲ ਸਾਹਿਬਾਨਾਂ ਨੁੂੰ ਮਿਲੇ ਅਤੇ ਦੋਨੋਂ ਦੇਸ਼ਾਂ ਦੇ ਆਪਸੀ ਸੰਬੰਧਾਂ ਅਤੇ ਆਪਸੀ ਭਾਈਚਾਰਕ ਸਾਂਝ ਬਾਰੇ ਵਿਚਾਰ ਵਟਾਂਦਰਾ ਕੀਤਾ । ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਜਿਵੇਂ ਅਮਰੀਕਾ ਅਤੇ ਕੈਨੇਡਾ ਦੇ ਬਾਰਡਰ ਆਪਸ ਵਿੱਚ ਖੁੱਲੇ ਹਨ ਉਸੇ ਤਰ੍ਹਾਂ ਹੀ ਭਾਰਤ ਅਤੇ ਪਾਕਿਸਤਾਨ ਦੇ ਬਾਰਡਰ ਵੀ ਖੁੱਲਣੇ ਚਾਹੀਦੇ ਹਨ । ਇਸ ਤੋਂ ਬਾਅਦ ਬਾਰ ਦੇ ਪ੍ਰਧਾਨ ਜੀ ਵਕੀਲ ਹਰਪਾਲ ਸਿੰਘ ਖਾਰਾ ਅਤੇ ਉਨ੍ਹਾਂ ਨਾਲ ਉੱਥੇ ਪਹੁੰਚੇ ਸਾਥੀਆਂ ਸਮੇਤ ਮਾਨਯੋਗ ਅਦਾਲਤ ਦੇ ਜੱਜ ਸਾਹਿਬਾਨ ਸ੍ਰੀਮਾਨ ਸ਼ਫਾਕਤ ਗੌਦਲ ਤੇ ਸ੍ਰੀਮਾਨ ਤਾਲਤ ਮੁਹੰਮਦ ਜੀ ਨਾਲ ਮੁਲਾਕਾਤ ਕਰਵਾਈ ਅਤੇ ਜੱਜ ਸਾਹਿਬਾਨਾਂ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ ਅਤੇ ਦੋਨੋਂ ਦੇਸ਼ਾਂ ਦੀ ਆਪਸੀ ਭਾਈਚਾਰਕ ਸਾਂਝ ਦੀ ਗੱਲ ਕੀਤੀ ਅਤੇ ਜੱਜ ਸਾਹਿਬਾਨਾਂ ਤੇ ਬਾਰ ਪ੍ਰਧਾਨ ਤੇ ਸਮੂਹ ਵਕੀਲਾਂ ਨੇ ਵਕੀਲ ਹਰਪਾਲ ਸਿੰਘ ਖਾਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਬਹੁਤ ਸਲਾਘਾਯੋਗ ਕੰਮ ਕਰ ਰਹੇ ਹੋ ਇਸ ਮੌਕੇ ਉਨ੍ਹਾਂ ਨਾਲ ਵਕੀਲ ਅੰਗਰੇਜ ਸਿੰਘ ਕਾਉਣੀ ਤੇ ਗੁਰਜਿੰਦਰ ਸਿੰਘ ਭੁੱਲਰ ਆਲਮਗੜ੍ਰ, ਗੁਰਚਰਨਬੀਰ ਸਿੰਘ ਪੰਮੀ ਸਨੌਰ, ਹਰਪਾਲ ਸਿੰਘ ਰੋਮਾਣਾ ਲੱਧੂਵਾਸ (ਹਰਿਆਣਾ), ਸੁਖਰਾਜ ਸਿੰਘ ਨਿਆਮੀਵਾਲਾ, ਜਗਮੀਤ ਸਿੰਘ ਅਕਾਲ ਚੈਨਲ, ਰਤਨਦੀਪ ਸਿੰਘ ਧਾਲੀਵਾਲ ਆਰ.ਐਮ.ਬੀ. ਟੈਲੀਵਿਜਨ, ਜਸਵਿੰਦਰ ਸਿੰਘ ਜੱਸੀ ਬਰਾੜ ਪ੍ਰਾਇਮ ਏਸ਼ੀਆ ਟੀ.ਵੀ. ਵੀ ਹਾਜਰ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ