BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੁਨੀਆ

ਅਮਰੀਕਾ : ਕ੍ਰਿਸਮਸ ਪਰੇਡ ਦੌਰਾਨ ਗੱਡੀ ਦੀ ਟੱਕਰ ਕਾਰਨ ਪੰਜ ਦੀ ਮੌਤ, 40 ਜ਼ਖ਼ਮੀ

November 23, 2021 10:55 AM

ਏਜੰਸੀਆਂ
ਵਾਊਕੇਸਾ (ਅਮਰੀਕਾ)/22 ਨਵੰਬਰ : ਅਮਰੀਕਾ ਦੇ ਵਾਊਕੇਸਾ ਅਧੀਨ ਮਿਲਵਾਕੀ ਉਪਨਗਰ ਵਿੱਚ, ਐਤਵਾਰ ਨੂੰ ਇੱਕ ਤੇਜ਼ ਰਫਤਾਰ ਗੱਡੀ (ਐਸਯੂਵੀ) ਇੱਕ ਬੈਰੀਅਰ ਤੋੜ ਕੇ ਕ੍ਰਿਸਮਸ ਪਰੇਡ ਵਿੱਚ ਦਾਖਲ ਹੋ ਗਈ ਗਈ, ਜਿਸ ਦੀ ਟੱਕਰ ਕਾਰਨ 5 ਜਣਿਆਂ ਦੀ ਮੌਤ ਹੋ ਗਈ।
ਘਟਨਾ ਵਿੱਚ 40 ਤੋਂ ਜ਼ਿਆਦਾ ਵੱਧ ਜਣੇ ਜ਼ਖ਼ਮੀ ਹੋਏ ਹਨ, ਜਿਨ੍ਹਾ ਵਿੱਚ ਬੱਚੇ ਵੀ ਸ਼ਾਮਲ ਹਨ। ਵਾਊਕੇਸਾ ਦੇ ਅਧਿਕਾਰੀਆਂ ਨੇ ਐਤਵਾਰ ਦੇਰ ਰਾਤ ਇੱਕ ਬਿਆਨ ਵਿੱਚ ਪੁਸਟੀ ਕੀਤੀ ਕਿ ਘਟਨਾ ਵਿੱਚ ਕੁਝ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਅਤੇ ਜ਼ਖ਼ਮੀਆਂ ਦੀ ਗਿਣਤੀ ਵੱਧ ਹੋ ਸਕਦੀ ਹੈ ਕਿਉਂਕਿ ਕੁਝ ਲੋਕ ਖੁਦ ਵੀ ਹਸਪਤਾਲ ਪਹੁੰਚੇ ਸਨ। ਮ੍ਰਿਤਕਾਂ ਦੇ ਨਾਂ ਹਾਲੇ ਜਨਤਕ ਨਹੀਂ ਕੀਤੇ ਗਏ ਹਨ। ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ