BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਕੈਪਟਨ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ : ਮੁੱਖ ਮੰਤਰੀ

November 24, 2021 11:07 AM

- ਕਿਹਾ, ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਤੇ ਮੋਦੀ ਦੇ ਹਿੱਤ ਦੀ ਕੀਤੀ ਰਾਖੀ

ਰਾਜ ਭਟੋਆ
ਬੰਗਾ/23 ਨਵੰਬਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ।
ਇੱਥੇ ਅੱਜ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸੀ ਵਿਧਾਇਕਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਮੰਤਵ ਵੀ ਅਕਾਲੀਆਂ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਅਤੇ ਸੂਬੇ ਨੂੰ ਬਰਬਾਦ ਕਰਨਾ ਹੈ।
ਅਕਾਲੀਆਂ ’ਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਬਸਪਾ ਨਾਲ ਨਾਪਾਕ ਗੱਠਜੋੜ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਕਮਜ਼ੋਰ ਸੀਟਾਂ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਟਾਂ ’ਤੇ ਜਿੱਤ ਨਾਲ ਅਕਾਲੀ-ਭਾਜਪਾ ਨੂੰ ਲਾਭ ਪਹੁੰਚਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਗੱਠਜੋੜ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਐਸਸੀ ਭਾਈਚਾਰੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾਵੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਫ਼ਵਾਹਾਂ ਫੈਲਾਉਣ ਵਾਲਾ ਦੱਸਿਆ, ਜਿਸ ਨੂੰ ਸੂਬੇ ਦੇ ਹਿੱਤਾਂ ਦੀ ਬਿਲਕੁੱਲ ਵੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ ਖੋਖਲੇ ਵਾਅਦੇ ਕਰ ਰਿਹਾ ਹੈ, ਜਦਕਿ ਉਨ੍ਹਾਂ (ਚੰਨੀ) ਦੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਐਂਡ ਕੰਪਨੀ ਦੇ ਵੱਡੇ-ਵੱਡੇ ਦਾਅਵਿਆਂ ਤੋਂ ਗੁੰਮਰਾਹ ਹੋਣ ਤੋਂ ਬਚਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਪਾਰਟੀ ਪੱਧਰ ਤੋਂ ਬਾਹਰ ਜਾ ਕੇ ਕੁਝ ਸਿਆਸਤਦਾਨਾਂ ਵੱਲੋਂ ਕੀਤੇ ਨਾਪਾਕ ਗੱਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਆਦਮੀ ਤੋਂ ਸੱਤਾ ਖੋਹ ਲਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਪੂਰੇ ਉੱਤਰੀ ਖੇਤਰ ਨਾਲੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਸਸਤਾ ਹੈ ਅਤੇ ਇਸੇ ਤਰਾਂ ਬਿਜਲੀ ਦੇ ਰੇਟ ਵੀ ਪੂਰੇ ਦੇਸ਼ ਨਾਲੋਂ ਸਭ ਤੋਂ ਸਸਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਨਾਂ ਨੂੰ ਸੂਬੇ ਦੀ ਸੇਵਾ ਕਰਨ ਲਈ ਇਹ ਸੁਭਾਗਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਹਰ ਆਮ ਆਦਮੀ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸਰਕਾਰ ਵੱਲੋਂ ਵਿੱਢੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ ਬਿੱਲ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ, ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ।
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ।
ਇਸੇ ਦੌਰਾਨ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਗ੍ਰਾਂਟਾਂ ਦਾ ਐਲਾਨ ਕੀਤਾ।
ਇਨ੍ਹਾਂ ਗ੍ਰਾਂਟਾਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਜੀ ਦੇ ਨਾਮ ’ਤੇ ਪਿੰਡ ਸਰਹਾਲਾ ਰਾਣੂਆ ਵਿੱਚ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਲਈ 15 ਕਰੋੜ ਰੁਪਏ ਸ਼ਾਮਲ ਹਨ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਡਿਗਰੀ ਕਾਲਜ ਵਿਦਿਆਰਥੀਆਂ, ਵਿਸ਼ੇਸ਼ ਤੌਰ ’ਤੇ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ, ਨੂੰ ਸਸਤੀ ਅਤੇ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਮਹਾਨ ਸਹੀਦ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜਮ ਭਗਤ ਸਿੰਘ ਏਕੀਕ੍ਰਿਤ ਮਾਡਲ ਸਪੋਰਟਸ ਸਟੇਡੀਅਮ ਦੀ ਉਸਾਰੀ ਲਈ 12 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਅੰਗਦ ਸਿੰਘ ਅਤੇ ਦਰਸ਼ਨ ਲਾਲ ਮੰਗੂਪੁਰ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੂੰਢ ਤੇ ਮੋਹਨ ਸਿੰਘ ਬੰਗਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਅਤੇ ਹੋਰ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ