BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਕਿਸਾਨੀ ਸੰਘਰਸ਼ ਨੇ ਇਤਿਹਾਸ ਸਿਰਜਿਆ : ਕਾਮਰੇਡ ਯੇਚੁਰੀ

November 25, 2021 11:11 AM

- ਸੀਪੀਆਈ (ਐਮ) ਦਾ ਮਕਸਦ ਭਾਜਪਾ ਨੂੰ ਰੋਕਣਾ
- ਚੰਨੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ
- ਪਾਰਟੀ ਦੀ 23ਵੀਂ ਸੂਬਾ ਕਾਨਫਰੰਸ ਦੀ ਸ਼ੁਰੂਆਤ

ਵੀ ਪੀ ਸਿੰਘ ਨਾਗਰਾ, ਸਤਨਾਮ ਸਿੰਘ ਬੜੈਚ, ਕੌਸ਼ਲ ਮੱਲ੍ਹਾ
ਲੁਧਿਆਣਾ/24 ਨਵੰਬਰ : ਅੱਜ ਇੱਥੇ ਸੀਪੀਆਈ (ਐਮ) ਦੀ 23ਵੀਂ ਸੂਬਾ ਕਾਨਫਰੰਸ ਦਾ ਉਦਘਾਟਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਸੀਤਾਰਾਮ ਯੇਚੁਰੀ ਨੇ ਕੀਤਾ। ਕਾਨਫਰੰਸ ਵਿੱਚ ਪੋਲਿਟ ਬਿਊਰੋ ਮੈਂਬਰ ਕਾਮਰੇਡ ਨਿਲੋਤਪਾਲ ਬਾਸੂ ਵੀ ਪਹੁੰਚੇ। ਇਸ ਦੌਰਾਨ ਪਾਰਟੀ ਦਾ ਝੰਡਾ ਚੜ੍ਹਾਉਣ ਦੀ ਰਸਮ ਨਿਭਾਉਂਦਿਆਂ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਚੇਤਨ ਸਿੰਘ ਬਾਸੀ ਨੇ ਹੋਏ ਖੁੱਲ੍ਹੇ ਇਜਲਾਸ ਦੀ ਪ੍ਰਧਾਨਗੀ ਕੀਤੀ। ਸਭ ਤੋਂ ਪਹਿਲਾਂ ਕਾਨਫਰੰਸ ਦੀ ਸਵਾਗਤੀ ਕਮੇਟੀ ਦੇ ਚੇਅਰਮੈਨ ਕਾਮਰੇਡ ਰੂਪਬਸੰਤ ਸਿੰਘ ਬੜੈਚ ਨੇ ਸਵਾਗਤੀ ਭਾਸ਼ਣ ਦਿੱਤਾ।
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਮਰੇਡ ਯੇਚੁਰੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਸ਼ਾਨਦਾਰ ਜਿੱਤ ਨੇ ਇਕ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਾਰੇ ਕਾਇਦੇ-ਕਾਨੂੰਨਾਂ ਨੂੰ ਛਿੱਕੇ ਟੰਗ ਕੇ ਬਿਨਾਂ ਕਿਸੇ ਬਹਿਸ ਤੋਂ ਪਾਰਲੀਮੈਂਟ ਵਿੱਚ ਧੱਕੇ ਨਾਲ ਪਾਸ ਕਰਵਾਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ, ਜੋ ਕਿਸਾਨਾਂ ਲਈ ਕਾਲੇ ਖੇਤੀ ਕਾਨੂੰਨ ਹਨ, ਰੱਦ ਕਰਵਾਉਣ ਲਈ ਇਕ ਲੰਮਾ ਸੰਘਰਸ਼ ਲੜਨਾ ਪਿਆ, ਜਿਸ ਵਿੱਚ 700 ਤੋਂ ਵੱਧ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ। ਕਾਮਰੇਡ ਯੇਚੁਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਕੇ ਕਿਸਾਨਾਂ ’ਤੇ ਕੋਈ ਮਿਹਰਬਾਨੀ ਨਹੀਂ ਕੀਤੀ, ਬਲਕਿ ਇਹ ਮਜਬੂਰੀਵਸ ਕੀਤਾ ਗਿਆ ਹੈ। ਮੋਦੀ ਸਰਕਾਰ ਨੂੰ ਜ਼ਿਮਨੀ ਚੋਣਾਂ ਵਿੱਚ ਹੋਈ ਪਾਰਟੀ ਦੀ ਹਾਰ ਤੋਂ ਇਹ ਸਮਝ ਆ ਗਿਆ ਹੈ ਕਿ ਜੇ ਉਸ ਨੇ ਇਹ ਕਾਨੂੰਨ ਰੱਦ ਨਾ ਕੀਤੇ ਤਾਂ ਉਸ ਨੂੰ ਆਉਣ ਵਾਲੀਆਂ ਪੰਜ ਸੂਬਿਆਂ ਦੀ ਚੋਣਾਂ ਵਿੱਚ ਭਾਰੀ ਸਿਆਸੀ ਖੋਰਾ ਲੱਗੇਗਾ।
ਉਨ੍ਹਾਂ ਕਿਹਾ ਕਿ ਕਿਸਾਨ ਸੰਯੁਕਤ ਕਿਸਾਨ ਮੋਰਚੇ ਦਾ ਇਹ ਫੈਸਲਾ ਬਿਲਕੁਲ ਸਹੀ ਹੈ ਕਿ ਜਿੰਨੀ ਦੇਰ ਇਹ ਕਾਨੂੰਨ ਪਾਰਲੀਮੈਂਟ ਦੇ 29 ਨਵੰਬਰ ਨੂੰ ਸ਼ੁਰੂ ਹੋ ਰਹੇ ਸਰਦ ਰੁੱਤ ਇਜਲਾਸ ਵਿਚ ਰੱਦ ਨਹੀਂ ਹੁੰਦੇ, ਕਿਸਾਨੀ ਅੰਦੋਲਨ ਜਾਰੀ ਰਹੇਗਾ। ਕਾਮਰੇਡ ਯੇਚੁਰੀ ਨੇ ਕਿਹਾ ਕਿ ਮੋਦੀ ਸਰਕਾਰ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਮਐਸਪੀ ਦੀ ਕਾਨੂੰਨੀ ਗਰੰਟੀ ਦਿੰਦਾ ਕਾਨੂੰਨ, ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਅਤੇ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਥਾਂ ਦਿੱਤੇ ਜਾਣ ਤੋਂ ਇਲਾਵਾ ਹੋਰ ਵੀ ਮੰਗਾਂ ਬਾਕੀ ਹਨ। ਕਾਮਰੇਡ ਯੇਚੁਰੀ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਕਿਸਾਨਾਂ ਨੂੰ ਦੁਨੀਆ ਭਰ ਤੋਂ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਵਿੱਚ ਉਨ੍ਹਾਂ ਦੀ ਪਾਰਟੀ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਤੋਂ ਸਿੱਖਿਆ ਲੈਣੀ ਬਣਦੀ ਹੈ ਕਿ ਸਿਰੜ, ਏਕਤਾ ਅਤੇ ਮਜ਼ਬੂਤੀ ਨਾਲ ਲੜੇ ਜਾਣ ਵਾਲੇ ਲੋਕ ਸੰਘਰਸ਼ ਸਰਕਾਰਾਂ ਨੂੰ ਇਕ ਦਿਨ ਝੁਕਣ ਲਈ ਮਜਬੂਰ ਕਰ ਦਿੰਦੇ ਹਨ।
ਕਾਮਰੇਡ ਯੇਚੁਰੀ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀਆਂ ਜਾਇਦਾਦਾਂ ਜੋ ਕਿ ਇਸ ਦੇ ਵਾਸੀਆਂ ਦੀਆਂ ਹਨ, ਨੂੰ ਵੇਚ ਰਹੀ ਹੈ ਤੇ ਦੇਸ਼ ਅਤੇ ਵਿਦੇਸ਼ ਦੇ ਪੂੰਜੀਪਤੀਆਂ ਕੋਲ ਗਹਿਣੇ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਸਿਰਫ ਕਾਰਪੋਰੇਟ ਘਰਾਣਿਆਂ ਦੀ ਚਿੰਤਾ ਹੈ ਤੇ ਇਸ ਨੂੰ ਕਿਸੇ ਹੋਰ ਵਰਗ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਘੱਟ ਗਿਣਤੀਆਂ, ਔਰਤਾਂ ਅਤੇ ਆਦਿਵਾਸੀਆਂ ’ਤੇ ਹਮਲੇ ਤੇਜ਼ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨੇ ਪੱਤਰਕਾਰਾਂ ਨੂੰ ਵੀ ਨਹੀਂ ਬਖਸ਼ਿਆ ਤੇ ਇੱਕ ਜਾਣਕਾਰੀ ਅਨੁਸਾਰ 20 ਹਜ਼ਾਰ ਪੱਤਰਕਾਰਾਂ ’ਤੇ ਮੁਕਦਮੇ ਦਰਜ ਕੀਤੇ ਹਨ, ਜਿਨ੍ਹਾਂ ਵਿਚੋਂ ਕਈ ਜੇਲ੍ਹਾਂ ਵਿੱਚ ਹਨ।
ਕਾਮਰੇਡ ਯੇਚੁਰੀ ਨੇ ਕਿਹਾ ਕਿ ਜੋ ਵੀ ਸੱਚ ਲਈ ਆਵਾਜ਼ ਉਠਾਉਂਦਾ ਹੈ, ਉਸ ਨੂੰ ਦੇਸ਼ਧ੍ਰੋਹੀ ਕਹਿ ਕੇ ਮੁਕਦਮਾ ਦਰਜ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਆਰਐਸਐਸ ਦੇ ਏਜੰਡੇ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਜੰਮੂ ਕਸ਼ਮੀਰ ਵਿਚੋਂ ਧਾਰਾ-370 ਦਾ ਖਾਤਮਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਮਕਸਦ ਲਈ ਦੇਸ਼ ਦੇ ਇਤਿਹਾਸ ਨੂੰ ਤੋੜਿਆ ਮਰੋੜਿਆ ਜਾ ਰਿਹਾ ਹੈ।
ਕਾਮਰੇਡ ਯੇਚੁਰੀ ਨੇ ਕਿਹਾ ਕਿ ਦੇਸ਼ ਵਿੱਚ ਭੁੱਖਮਰੀ ਤੇ ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ ਤੇ ਆਮ ਆਦਮੀ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜਵਾਦੀ ਦੇਸ਼ਾਂ ਜਿਵੇਂ ਕਿ ਚੀਨ ਦੀ ਜੀਡੀਪੀ ਦੋ ਸਾਲਾਂ ਤੋਂ 7-8 ਪ੍ਰਤੀਸ਼ਤ ਵਧੀ ਹੈ, ਜਦੋਂ ਕਿ ਭਾਰਤ ਦੀ ਅਰਥਵਿਵਸਥਾ ਨਿਘਾਰ ਵੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਜ਼ਿੰਮੇਵਾਰ ਬਣਦੀ ਹੈ ਕਿ ਧਰਮ ਨਿਰਪੱਖ ਅਤੇ ਜਮਹੂਰੀ ਸ਼ਕਤੀਆਂ ਨੂੰ ਨਾਲ ਲੈ ਕੇ ਲਾਮਬੰਦੀ ਅਤੇ ਮਜ਼ਬੂਤੀ ਨਾਲ ਫਾਸ਼ੀਵਾਦੀ ਫਿਰਕਾਪ੍ਰਸਤ ਸ਼ਕਤੀਆਂ ਖ਼ਿਲਾਫ਼ ਲੜਿਆ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਰਾਹ ਭਟਕ ਚੁੱਕੇ ਨੌਜਵਾਨਾਂ ਨੂੰ ਸਹੀ ਰਾਹ ’ਤੇ ਲਿਆਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਵੇ। ਉਨ੍ਹਾਂ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਪਹੁੰਚਣ ’ਤੇ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਚੰਗਾ ਸ਼ਗਨ ਹੈ ਕਿ ਨਵੀਂ ਪੀੜ੍ਹੀ ਦਾ ਰੁਝਾਨ ਪਾਰਟੀ ਵੱਲ ਹੋ ਰਿਹਾ ਹੈ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਭਾਜਪਾ ਨੂੰ ਰੋਕਣਾ ਹੈ ਤਾਂ ਕਿ ਲੋਕ ਮਾਰੂ ਨੀਤੀਆਂ ਵਾਲੀ ਫਾਸ਼ੀਵਾਦੀ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ।
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਜਿਹੜੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਉਨ੍ਹਾਂ ਦੀ ਪੂਰਤੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਇਸ ਦਾ ਜਿੱਥੇ ਲੋਕਾਂ ਵੱਲੋਂ ਵਿਰੋਧ ਹੋ ਰਿਹਾ ਹੈ, ਉੱਥੇ ਪਾਰਟੀ ਦੇ ਅੰਦਰੋਂ ਵੀ ਇਸ ਦੇ ਖ਼ਿਲਾਫ਼ ਆਵਾਜ਼ਾਂ ਉਠ ਰਹੀਆਂ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਬਦਲਣ ਅਤੇ ਦੋ ਉਪ ਮੁੱਖ ਮੰਤਰੀਆਂ ਦੇ ਬਣਨ ਤੋਂ ਬਾਅਦ ਵੀ ਪਾਰਟੀ ਅੰਦਰਲਾ ਕਲੇਸ਼ ਖ਼ਤਮ ਨਹੀਂ ਹੋਇਆ। ਕਾਮਰੇਡ ਸੇਖੋਂ ਨੇ ਕਿਹਾ ਕਿ ਲੋਕਾਂ ਦਾ ਪਾਰਟੀ ਦੇ ਕਲੇਸ਼ ਨਾਲ ਕੋਈ ਲੈਣਾ ਦੇਣਾ ਨਹੀਂ, ਉਹ ਚਾਹੁੰਦੇ ਹਨ ਕਿ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰੇ, ਇਸ ਲਈ ਚੰਨੀ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ।
ਇਸ ਦੌਰਾਨ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਕਾਮਰੇਡ ਮੇਜਰ ਸਿੰਘ ਭਿੱਖੀਵਿੰਡ, ਕਾਮਰੇਡ ਕੁਲਵਿੰਦਰ ਸਿੰਘ ਉੱਡਤ ਅਤੇ ਕਾਮਰੇਡ ਬਲਬੀਰ ਸਿੰਘ ਜਾਡਲਾ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ