BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਸਿਹਤ

ਕੋਵਿਡ-19 : ਇੱਕ ਦਿਨ ’ਚ ਆਏ 9 ਹਜ਼ਾਰ ਤੋਂ ਵਧ ਨਵੇਂ ਮਾਮਲੇ, 437 ਮੌਤਾਂ

November 25, 2021 11:17 AM

- 118.44 ਕਰੋੜ ਤੋਂ ਵੱਧ ਲੱਗੇ ਟੀਕੇ

ਏਜੰਸੀਆਂ
ਨਵੀਂ ਦਿੱਲੀ/24 ਨਵੰਬਰ : ਦੇਸ਼ ’ਚ ਕੋਰੋਨਾ ਵਾਇਰਸ (ਕੋਵਿਡ19) ਦੇ 9,283 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 3,45,35,763 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 1,11481 ਰਹਿ ਗਈ ਹੈ, ਜੋ 537 ਦਿਨਾਂ ’ਚ ਸਭ ਤੋਂ ਘੱਟ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ 437 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਵਧ ਕੇ 4,66,584 ’ਤੇ ਪਹੁੰਚ ਗਿਆ ਹੈ।
ਕੋਰੋਨਾ ਵਾਇਰਸ ਲਾਗ ਦੇ ਰੋਜ਼ਾਨਾ ਮਾਮਲੇ ਲਗਾਤਾਰ 47ਵੇਂ ਦਿਨ 20 ਹਜ਼ਾਰ ਤੋਂ ਘੱਟ ਅਤੇ ਲਗਾਤਾਰ 150ਵੇਂ ਦਿਨ 50 ਹਜ਼ਾਰ ਘੱਟ ਹੈ। ਮੰਤਰਾਲੇ ਨੇ ਦੱਸਿਆ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਲਾਗ ਦੇ ਕੁੱਲ ਮਾਮਲਿਆਂ ਦਾ 0.32 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 98.33 ਫੀਸਦੀ ਦਰਜ ਕੀਤੀ ਗਈ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 2,103 ਦੀ ਕਮੀ ਦਰਜ ਕੀਤੀ ਗਈ ਹੈ।
ਇਸੇ ਦੌਰਾਨ ਦੇਸ਼ ’ਚ ਕੋਰੋਨਾ ਟੀਕਾਕਰਨ ਮੁਹਿੰਮ ’ਚ ਪਿਛਲੇ 24 ਘੰਟਿਆਂ ਦੌਰਾਨ 76.58 ਲੱਖ ਤੋਂ ਵੱਧ ਕੋਰੋਨਾ ਟੀਕੇ ਲੱਗੇ। ਇਸ ਦੇ ਨਾਲ ਹੀ 118.44 ਕਰੋੜ ਤੋਂ ਵੱਧ ਟੀਕੇ ਲਾਏ ਜਾ ਚੁੱਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਦੇਸ਼ ’ਚ 76 ਲੱਖ 58 ਹਜ਼ਾਰ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਬੁੱਧਵਾਰ ਸਵੇਰੇ 7 ਵਜੇ ਤੱਕ 118 ਕਰੋੜ 44 ਲੱਖ 23 ਹਜਾਰ 573 ਕੋਰੋਨਾ ਟੀਕੇ ਦਿੱਤੇ ਜਾ ਚੁਕੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ