BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਸ੍ਰੀਨਗਰ : ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ

November 25, 2021 11:21 AM

ਏਜੰਸੀਆਂ
ਸ੍ਰੀਨਗਰ/24 ਨਵੰਬਰ : ਜੰਮੂ ਕਸ਼ਮੀਰ ਪੁਲਿਸ ਨੇ ਸ੍ਰੀਨਗਰ ’ਚ ਬੁੱਧਵਾਰ ਸ਼ਾਮ ਨੂੰ ਹੋਏ ਮੁਕਾਬਲੇ ਵਿੱਚ ਤਿੰਨ ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਇੱਕ ਟੀਆਰਐਫ਼ ਦਾ ਉਚ ਕਮਾਂਡਰ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਦਹਿਸ਼ਤਗਰਦਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ੍ਰੀਨਗਰ ਦੇ ਰਾਮਬਾਗ ਇਲਾਕੇ ’ਚ ਜੰਮੂ ਕਸ਼ਮੀਰ ਪੁਲਿਸ ਦੀ ਐਸਓਜੀ ਅਤੇ ਸੀਆਰਪੀਐਫ਼ ਦੀ ਕਮਾਂਡੋ ਟੀਮ ਨੂੰ ਇੱਕ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸੇ ਦੌਰਾਨ ਭੀੜ ਭੜੱਕੇ ਵਾਲੇ ਇਲਾਕੇ ’ਚ ਉਨ੍ਹਾਂ ਦਾ ਮੁਕਾਬਲਾ ਦਹਿਸ਼ਤਗਰਦਾਂ ਨਾਲ ਹੋ ਗਿਆ। ਇਸ ਮੁਕਾਬਲੇ ’ਚ ਸੁਰੱਖਿਆ ਜਵਾਨਾਂ ਨੇ ਤਿੰਨੋਂ ਦਹਿਸ਼ਤਗਰਦਾਂ ਨੂੰ ਮਾਰ ਗਿਰਾਇਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ