BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਅੰਮ੍ਰਿਤਸਰ : ਦਹਿਸ਼ਤੀ ਹਮਲੇ ਦੀ ਸਾਜ਼ਿਸ਼ ਨਾਕਾਮ

November 25, 2021 11:22 AM

- ਦੋ ਹੈਂਡ ਗ੍ਰਨੇਡਾਂ ਸਣੇ ਨੌਜਵਾਨ ਗ੍ਰਿਫ਼ਤਾਰ

ਦਸਬ/ਜੋਗਿੰਦਰ ਪਾਲ ਸਿੰਘ ਕੁੰਦਰਾ
ਚੰਡੀਗੜ੍ਹ/ਅੰਮ੍ਰਿਤਸਰ24 ਨਵੰਬਰ : ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਦੱਸਿਆ ਕਿ ਤਰਨਤਾਰਨ ਦੇ ਪਿੰਡ ਸੋਹਲ ਦੇ ਅਤਿ ਕੱਟੜਪੰਥੀ ਆਪਰੇਟਰ ਰਣਜੀਤ ਸਿੰਘ, ਜੋ ਵਿਦੇਸ਼ ਅਧਾਰਤ ਦਹਿਸ਼ਤਗਰਦ ਸੰਸਥਾਵਾਂ ਨਾਲ ਜੁੜਿਆ ਹੋਇਆ ਸੀ, ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਦਹਿਸ਼ਤਗਰਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।
ਪੁਲਿਸ ਨੇ ਉਸ ਦੇ ਕਬਜ਼ੇ ’ਚੋਂ ਦੋ ਚੀਨੀ ਪੀ-86 ਹੱਥ ਗੋਲੇ ਅਤੇ ਦੋ ਪਿਸਤੌਲਾਂ ਸਮੇਤ ਜ਼ਿੰਦਾ ਕਾਰਤੂਸਾਂ ਤੋਂ ਇਲਾਵਾ ਪੀਬੀ-02-ਡੀਏ-6685 ਨੰਬਰੀ ਇੱਕ ਕਾਲੇ ਰੰਗ ਦਾ ਰਾਇਲ ਇਨਫੀਲਡ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇਲਾਕੇ ਵਿੱਚ ਰਣਜੀਤ ਸਿੰਘ ਦੀ ਮੌਜੂਦਗੀ ਸਬੰਧੀ ਖਫ਼ੀਆ ਸੂਚਨਾਵਾਂ ’ਤੇ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਵਿਸ਼ੇਸ਼ ਟੀਮਾਂ ਨੂੰ ਸ਼ੱਕੀ ਵਿਅਕਤੀ ਦਾ ਪਤਾ ਲਗਾਉਣ ਲਈ ਨਿਰਧਾਰਤ ਖੇਤਰ ਵਿੱਚ ਭੇਜਿਆ ਗਿਆ ਸੀ ਅਤੇ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਗ੍ਰਿਫ਼ਤਾਰੀ ਉਦੋਂ ਹੋਈ, ਜਦੋਂ ਪੰਜਾਬ ਵਿੱਚ ਹੋਰ ਹਥਿਆਰਾਂ ਦੇ ਨਾਲ-ਨਾਲ ਹੱਥ ਗੋਲੇ ਅਤੇ ਟਿਫਿਨ ਬੰਬਾਂ ਦੀ ਭਾਰੀ ਆਮਦ ਦੇਖਣ ਨੂੰ ਮਿਲ ਰਹੀ ਹੈ। ਹਾਲ ਹੀ ਵਿੱਚ, ਸੀਆਈਏ ਨਵਾਂਸ਼ਹਿਰ ਅਤੇ ਪਠਾਨਕੋਟ ਦੇ ਛਾਉਣੀ ਖੇਤਰ ਵਿੱਚ ਦੋ ਗ੍ਰਨੇਡ ਧਮਾਕਿਆਂ ਦੇ ਮਾਮਲੇ ਅਤੇ ਜ਼ੀਰਾ ਖੇਤਰ ਤੋਂ ਇੱਕ ਜਿੰਦਾ ਹੱਥ ਗੋਲੇ ਦੀ ਬਰਾਮਦਗੀ ਦੇ ਮਾਮਲੇ ਸਾਹਮਣੇ ਆਏ ਸਨ।
ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਜਾਂਚ ਦੌਰਾਨ ਰਣਜੀਤ ਨੇ ਖੁਲਾਸਾ ਕੀਤਾ ਕਿ ਉਸ ਨੇ ਸਮਾਜਿਕ ਕੰਮਾਂ ਦੇ ਬਹਾਨੇ ਫੰਡ ਇਕੱਠਾ ਕਰਨ ਲਈ ‘ਕੌਮ ਦੇ ਰਾਖੇ’ ਨਾਂ ਦਾ ਗਰੁੱਪ ਬਣਾਇਆ ਸੀ ਅਤੇ ਇਸ ਗਰੁੱਪ ਰਾਹੀਂ ਸੋਸਲ ਮੀਡੀਆ ਰਾਹੀਂ ਉਹ ਯੂਕੇ ਅਤੇ ਹੋਰ ਦੇਸ਼ਾਂ ਵਿੱਚ ਰਹਿੰਦੇ ਵੱਖ-ਵੱਖ ਕੱਟੜਪੰਥੀ ਅਤੇ ਦਹਿਸਤਗਰਦ ਅਨਸਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਆਪਣੇ ਸਮਾਜਿਕ ਕੰਮ ਦੀ ਆੜ ਵਿੱਚ ਸਲੀਪਰ ਸੈੱਲ ਬਣਾਉਣ ਲਈ ਮਦਦ ਦੀ ਪੇਸ਼ਕਸ਼ ਕੀਤੀ ਸੀ। ਡੀਜੀਪੀ ਨੇ ਅੱਗੇ ਦੱਸਿਆ ਕਿ ਰਣਜੀਤ ਨੇ ਅੱਗੇ ਖੁਲਾਸਾ ਕੀਤਾ ਕਿ ਹਾਲ ਹੀ ਵਿੱਚ ਉਸ ਨੂੰ ਹਥਿਆਰਾਂ ਅਤੇ ਵਿਸਫੋਟਕਾਂ ਦੀ ਇੱਕ ਖੇਪ ਮੁਹੱਈਆ ਕਰਵਾਈ ਗਈ ਸੀ ਅਤੇ ਉਹ ਸਰਹੱਦੀ ਸੂਬੇ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਅਤੇ ਅਮਨ-ਕਾਨੂੰਨ ਭੰਗ ਕਰਨ ਲਈ ਅੱਤਵਾਦੀ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਰਣਜੀਤ ਵੀ ਉਸ ਗਰੁੱਪ ਦਾ ਹਿੱਸਾ ਸੀ, ਜਿਸ ਨੇ 15 ਜਨਵਰੀ, 2020 ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਜਾਂਦੀ ਵਿਰਾਸਤੀ ਸੜਕ ’ਤੇ ਲੋਕ ਨਾਚਾਂ ਸਬੰਧੀ ਸਥਾਪਿਤ ਬੁੱਤਾਂ ਦੀ ਭੰਨਤੋੜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਰਣਜੀਤ ਨੂੰ ਬੁੱਤਾਂ ਦੀ ਭੰਨ ਤੋੜ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਜ਼ਮਾਨਤ ’ਤੇ ਹੈ।
ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਨੇ ਕਿਹਾ ਕਿ ਯੂਕੇ ਆਧਾਰਤ ਉਸ ਵਿਅਕਤੀ ਅਤੇ ਉਸ ਦੇ ਹੋਰ ਭਾਰਤੀ ਸਾਥੀਆਂ ਦਾ ਪਤਾ ਲਗਾਉਣ ਲਈ ਹੋਰ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ, ਜਿਸ ਨੇ ਖੇਪ ਦਾ ਪ੍ਰਬੰਧ ਕੀਤਾ ਸੀ। ਇਸ ਦੌਰਾਨ, ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਸੋਧ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120 ਅਤੇ 120-ਬੀ ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 24 ਮਿਤੀ 23.11.2021 ਨੂੰ ਦਰਜ ਕੀਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ