BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਅਕਾਲੀਆਂ ਤੇ ਕਾਂਗਰਸੀਆਂ ਨੇ ਕੀਤਾ ਸਨਅਤ ਨੂੰ ਬਰਬਾਦ : ਮਨੀਸ਼ ਸਿਸੋਦੀਆ

November 25, 2021 12:56 PM

ਜਨਕ ਰਾਜ ਗਿੱਲ
ਕਰਤਾਰਪੁਰ, 24 ਨਵੰਬਰ : ਆਮ ਆਦਮੀ ਪਾਰਟੀ ਹਲਕਾ ਕਰਤਾਰਪੁਰ ਦੇ ਇੰਚਾਰਜ ਸ.ਬਲਕਾਰ ਸਿੰਘ ਦੀ ਅਗਵਾਈ ਵਿੱਚ ਸ੍ਰੀ ਮਨੀਸ਼  ਸਿਸੋਦੀਆ ਦੀ ਪ੍ਰਧਾਨਗੀ ਵਿੱਚ ਗੁਦਾਈਪੁਰ, ਬੁਲੰਦਪੁਰ, ਵਰਿਆਣਾ, ਤੇ ਕਰਤਾਰਪੁਰ ਦੇ ਵੱਖ ਵੱਖ ਉਦਯੋਗਾਂ ਨਾਲ ਜੁੜੇ ਵਪਾਰੀ ਵਰਗ ਨਾਲ ਇੱਕ ਵਿਸੇਸ ਮੀਟਿੰਗ ਕੀਤੀ ਗਈ । ਮੌਕੇ ਤੇ ਜਨ-ਸਭਾ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਇਸ ਤਰਾਂ ਦੀਆ ਮੀਟਿੰਗਾਂ ਪਾਰਟੀ ਦੇ ਕਨਵੀਨਰ ਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ‘ਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਆਦਿ ਸਹਿਰਾਂ ‘ਚ ਕੀਤੀਆਂ ਗਈਆ ਹਨ । ਉਨਾ ਕਿਹਾ ਪੰਜਾਬ ‘ਚ ਸਨਅਤਕਾਰੀ ਬਹੁਤ ਹੀ ਮੰਦੇ ਦੇ ਦੌਰ ਵਿੱਚ ਗੁਜਰ ਰਹੇ ਹਨ ਤੇ ਉਨਾ ਨੂੰ ਮੰਦਵਾੜੇ ਵਿੱਚੋਂ ਕੱਢਣ ਲਈ ਤੇ ਉਦਯੋਗ ਨੂੰ ਬੜਾਵਾ ਦੇਣ ਲਈ ਉਨਾ ਦੇ ਵਿਚਾਰ ਜਾਨਣ ਵਾਸਤੇ ਜਨ-ਸਭਾਵਾਂ ਸੁਰੂ ਕੀਤੀਆ ਗਈਆਂ ਹਨ । ਕਿਉਕਿ ਅਕਾਲੀ ਕਾਂਗਰਸ ਨੇ ਸੂਬੇ ਦੀ ਸਨੰਤ ਨੂੰ ਪੂਰੀ ਤਰਾਂ ਵਰਵਾਦੀ ਦੀ ਰਾਹ ਵੱਲ ਧੱਕ ਦਿੱਤਾ ਹੈ ਅਤੇ ਇਸ ਵੇਲੇ ਪੰਜਾਬ ਚ ਸਨੰਤ ਦੇ ਹਾਲਤ ਬਹੁਤ ਹੀ ਬਦਤਰ ਹੋਈ ਪਈ ਹੈ , ਉਨਾ ਦੇ ਕਾਰੋਬਾਰ ਨੂੰ ਲੀਹ’ਤੇ ਚਾੜਨ ਲਈ ਆਮ ਆਦਮੀ ਪਾਰਟੀ ਫਿਕਰਮੰਦ ਹੈ ਉਹਨਾਂ ਇਹ ਵੀ ਕਿਹਾ ਕਿ ਜੇਕਰ ਵਪਾਰੀ ਜਾਂ ਕਾਰੋਬਾਰ ਤਬਾਹ ਹੁੰਦਾ ਹੈ ਤਾ ਫਿਰ ਮਜਦੂਰ ਵਰਗ ਵੀ ਉਸ ਦੇ ਨਾਲ ਹੀ ਤਬਾਹ ਹੋ ਜਾਵੇਗਾ ।ਪਰ ਵਿਧਾਨ ਸਭਾ ਚ ਆਪ ਦੀ ਸਰਕਾਰ ਬਨਣ ਤੇ ਵਪਾਰ ਨੂੰ ਦੇਵਾਂਗੇ ਬੜਾਵਾ ਤੇ ਪੰਜਾਬ ਨੂੰ ਖੁਸਹਾਲੀ ਦੀ ਲੀਹੇ ਪਾਂਵਾਗੇ । ਇਸ ਮੌਕੇ ਵਪਾਰੀ ਵਰਗ ਨੇ ਆਪਣੀਆ ਸਮੱਸਿਆਵਾਂ ਬਾਰੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੀ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਹਾਜਰ ਹੋਏ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ