BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਹਰਿਆਣਾ

ਹਰਿਆਣਾ ਦੇ ਰਾਜਪਾਲ ਨੇ ਗੁਰਦੁਆਰਾ ਨਾਢਾ ਸਾਹਿਬ ’ਚ ਮੱਥਾ ਟੇਕਿਆ

November 25, 2021 01:01 PM

ਪੀ.ਪੀ. ਵਰਮਾ
ਪੰਚਕੂਲਾ, 24 ਨਵੰਬਰ : ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰੇ ਨੇ ਅੱਜ ਪੰਚਕੂਲਾ ਦੇ ਇਤਿਹਾਸਕ ਗੁਰਦੁਆਰਾ ਨਾਢਾ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਤੇ ਗੁਰਦੁਆਰਾ ਨਾਢਾ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਹੈੱਡ ਗ੍ਰੰਥੀ ਜਗਜੀਤ ਸਿੰਘ ਨੇ ਹਰਿਆਣਾ ਦੇ ਰਾਜਪਾਲ ਨੂੰ ਸਰੋਪਾ ਭੇਂਟ ਕੀਤਾ ਅਤੇ ਗੁਰਦੁਆਰਾ ਨਾਢਾ ਸਾਹਿਬ ਦੀ ਤਸਵੀਰ ਸਨਮਾਨਿਤ ਚਿੰਨ੍ਹ ਵਜੋਂ ਭੇਂਟ ਕੀਤੀ। ਇਸ ਮੌਕੇ ਤੇ ਹਰਿਆਣਾ ਦੇ ਰਾਜਪਾਲ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਉੱਚ ਅਧਿਕਾਰੀ ਵੀ ਰਾਜਪਾਲ ਨਾਲ ਸ਼ਾਮਿਲ ਸਨ। ਰਾਜਪਾਲ ਨੇ ਗੁਰਦੁਆਰਾ ਲੰਗਰ ਹਾਲ ਵਿੱਚ ਜਾ ਕੇ ਲੰਗਰ ਵੀ ਛਕਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ