BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਕੋਵਿਡ ਰੋਕੂ ਟੀਕਾਕਰਨ ਨਾਲ ਮਹਾਮਾਰੀ ’ਤੇ ਜਿੱਤ ਯਕੀਨੀ : ਡਾ. ਮਾਨ

November 25, 2021 01:22 PM

- ਸਕੂਲੀ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ

ਅਵਤਾਰ ਸਿੰਘ ਧੀਮਾਨ
ਬਲਾਚੌਰ, 24 ਨਵੰਬਰ : ਮਾਣਯੋਗ ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਤੀਬਰ ਜਾਗਰੂਕਤਾ ਮੁਹਿੰਮ ਵਿੱਢੀ ਹੋਈ ਹੈ।
ਇਸੇ ਕੜੀ ਤਹਿਤ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ਹਿੱਤ ਅੱਜ ਬਲਾਚੌਰ ਸ਼ਹਿਰੀ ਖੇਤਰ ਵਿੱਚ ਸਰਕਾਰੀ ਮਿਡਲ ਸਕੂਲੀ ਸਿਆਣਾ ਦੇ ਸਕੂਲੀ ਬੱਚਿਆਂ ਨਾਲ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਕਿਹਾ ਕਿ ਬਲਾਕ ਬਲਾਚੌਰ ਅੰਦਰ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਕੋਵਿਡ ਵੈਕਸੀਨ ਦੀ ਪਹਿਲੀ ਅਤੇ ਦੂਜੀ ਡੋਜ ਲਗਵਾਉਣੀ ਬਹੁਤ ਜਰੂਰੀ ਹੈ, ਇਸ ਲਈ ਮੈਂ ਜਲ੍ਹਿਾ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੋਵਿਡ ਵੈਕਸੀਨ ਤਰਜ਼ੀਹ ਦੇ ਆਧਾਰ ਉੱਤੇ ਲਗਵਾਉਣ ਤਾਂ ਜੋ ਲੋਕਾਂ ਵਿਚ ਬਿਮਾਰੀ ਨਾਲ ਲੜਨ ਦੀ ਪੂਰੀ ਸ਼ਕਤੀ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ ਰੋਕੂ ਟੀਕਾਕਰਨ ਨਾਲ ਅਸੀਂ ਕੋਰੋਨਾ ਵਾਇਰਸ ਉੱਤੇ ਜਿੱਤ ਯਕੀਨਨ ਪ੍ਰਾਪਤ ਕਰਕੇ ਰਹਾਂਗੇ।
ਡਾ. ਮਾਨ ਨੇ ਕਿਹਾ ਕਿ ਟੀਕਾ ਲਗਵਾਉਣ ਨਾਲ ਸਰੀਰ ‘ਤੇ ਕੋਈ ਮਾੜਾ ਅਸਰ ਨਹੀਂ ਪੈਂਦਾ, ਇਸ ਲਈ ਟੀਕਾਕਰਨ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਬਲਾਕ ਐਕਸਟੈਂਸਨ ਐਜੂਕੇਟਰ ਨਿਰਮਲ ਸਿੰਘ, ਅਧਿਆਪਕ ਵਿਨੋਦ ਕੁਮਾਰ, ਰਾਮ ਕੁਮਾਰ ਤੇ ਸਤੀਸ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ