BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਇਤਿਹਾਸਿਕ ਥੇਹ 'ਤੇ ਪੁਲਿਸ ਪ੍ਰਸ਼ਾਸਨ ਦਾ ਕੈਂਪ ਨਾ ਬਣਾਉਣ ਦੀ ਮੰਗ

November 25, 2021 03:38 PM

ਸ੍ਰੀ ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਰਵਿੰਦਰ ਸਿੰਘ ਢੀਂਡਸਾ) : ਸ਼ਹੀਦੀ ਜੋੜ ਮੇਲ ਦੌਰਾਨ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬਿਲਕੁੱਲ ਨਾਲ ਲਗਦੀ ਇਤਿਹਾਸਿਕ ਥੇਹ ਉੱਤੇ ਪੁਲਿਸ ਪ੍ਰਸ਼ਾਸਨ ਦਾ ਕੈਂਪ ਦਫਤਰ ਨਾ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ 'ਚ ਸੰਗਤ ਵੱਲੋਂ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਾਹੀਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ, ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ,ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਜ਼ਾਲਮ ਹੁਕਮਰਾਨ ਵਜ਼ੀਰ ਖਾਨ ਨੂੰ ਸੋਧਣ ਉਪਰੰਤ ਇਸ ਇਤਿਹਾਸਿਕ ਥੇਹ ਉੱਪਰ 14 ਮਈ 1710 ਨੂੰ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਗਿਆ ਸੀ ਪਰ ਸ਼ਹੀਦੀ ਜੋੜ ਮੇਲ ਦੌਰਾਨ ਪੁਲਿਸ ਪ੍ਰਸ਼ਾਸ਼ਨ ਵੱਲੋਂ ਇਸ ਇਤਿਹਾਸਿਕ ਥੇਹ 'ਤੇ ਕੈਂਪ ਆਫਿਸ ਬਣਾ ਦਿੱਤਾ ਜਾਂਦਾ ਹੈ ਜਿਸ ਕਾਰਨ ਦੂਰ-ਦੁਰਾਡਿਓਂ ਆਉਂਦੀਆਂ ਸੰਗਤਾਂ ਇਸ ਪੁਰਾਤਨ ਥੇਹ ਦੇ ਦਰਸ਼ਨ ਨਹੀਂ ਕਰ ਪਾਉਂਦੀਆਂ ਹਨ। ਉਨਾਂ ਕਿਹਾ ਕਿ ਉਨਾਂ ਦੀ ਮੰਗ ਹੈ ਕਿ ਇਸ ਇਤਿਹਾਸਿਕ ਥੇਹ 'ਤੇ ਕੈਂਪ ਆਫਿਸ ਨਾ ਬਣਾਇਆ ਜਾਵੇ ਤੇ ਇਸ ਸਥਾਨ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੁੱਲਾ ਰੱਖਿਆ ਜਾਵੇ। ਇਸ ਮੌਕੇ ਉਨਾਂ ਨਾਲ ਹਰਮਨਜੀਤ ਸਿੰਘ ਰਿਕਾਰਡਕੀਪਰ,ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ,ਜੈ ਸਿੰਘ ਬਾੜਾ,ਲਖਵਿੰਦਰ ਸਿੰਘ ਜਲਵੇੜ੍ਹੀ ਧੂੰਮੀ,ਸਤਵਿੰਦਰ ਸਿੰਘ ਚੀਮਾ,ਨੀਲਕਮਲ ਕੌਰ ਬਾਠ ਅਤੇ ਬਲਰਾਜ ਸਿੰਘ ਮਾਨ ਆਦਿ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ