BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

5 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਫ਼ਤਹਿਗੜ੍ਹ ਸਾਹਿਬ ਵਿਖੇ ਰੈਲੀ ਨੂੰ ਕਰਨਗੇ ਸੰਬੋਧਨ : ਜਗਦੀਪ ਚੀਮਾ

November 25, 2021 04:52 PM

ਸ੍ਰੀ ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਰਵਿੰਦਰ ਸਿੰਘ ਢੀਂਡਸਾ) : ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ 5 ਦਸੰਬਰ ਨੂੰ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨ ਲਈ ਪਹੁੰਚਣਗੇ ਤੇ ਪਾਰਟੀ ਵੱਲੋਂ ਜਾਰੀ ਕੀਤੇ ਗਏ ਤੇਰਾਂ ਨੁਕਾਤੀ ਪ੍ਰੋਗਰਾਮਾਂ ਨੂੰ ਜਨਤਾ ਦੇ ਰੂਬਰੂ ਕਰਨਗੇ ।ਜਥੇਦਾਰ ਚੀਮਾ ਨੇ ਕਿਹਾ ਕਿ 5 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਰੈਲੀ ਸਰਹਿੰਦ ਦੀ ਪੁਰਾਣੀ ਅਨਾਜ ਮੰਡੀ ਵਿਖੇ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਵੱਲੋਂ ਕੀਤੀ ਗਈ ਵੱਡੀ ਪੱਧਰ ਤੇ ਸ਼ਮੂਲੀਅਤ ਦਰਸਾ ਰਹੀ ਹੈ ਕਿ ਉਹ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਿੰਨੇ ਉਤਾਵਲੇ ਹਨ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਸ਼ੇਰ ਸਿੰਘ ਸਾਬਕਾ ਪ੍ਰਧਾਨ, ਬੀ.ਐਸ.ਪੀ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਮਹਿਤੋੰ, ਤਰਲੋਚਨ ਸਿੰਘ ਸੈਣੀ, ਜਤਿੰਦਰ ਸਿੰਘ ਬੱਬੂ, ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਇੰਦਰਜੀਤ ਸਿੰਘ ਸੰਧੂ, ਕੁਲਵਿੰਦਰ ਸਿੰਘ ਡੇਰਾ, ਜਥੇਦਾਰ ਹਰਭਜਨ ਸਿੰਘ ਚਨਾਰਥਲ, ਅੰਮ੍ਰਿਤਪਾਲ ਸਿੰਘ ਰਾਜੂ, ਜ਼ਿਲ੍ਹਾ ਪ੍ਰਧਾਨ ਯੂਥ ਸਰਬਜੀਤ ਸਿੰਘ ਝਿੰਜਰ, ਸ਼ਰਨਜੀਤ ਸਿੰਘ ਚਨਾਰਥਲ, ਦਿਲਬਾਗ ਸਿੰਘ ਬਾਘਾ, ਕੁਲਵੰਤ ਸਿੰਘ ਰਾਠੌਰ, ਮਲਕੀਤ ਸਿੰਘ ਮਠਾੜੂ, ਕੁਲਵਿੰਦਰ ਸਿੰਘ ਡੇਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦਾ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਇੱਕ ਮੰਚ ਤੇ ਇਕੱਤਰ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕੀਤੀ ਜਾਵੇਗੀ ।ਇਸ ਮੌਕੇ ਵੱਡੀ ਗਿਣਤੀ ਵਿੱਚ ਪੰਚ ਸਰਪੰਚ ਅਤੇ ਅਕਾਲੀ ਵਰਕਰ ਹਾਜ਼ਰ ਸਨ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ