Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਰਾਜਨੀਤੀ

ਖੇਤੀਬਾੜੀ ਆਰਡੀਨੈਂਸਾਂ 'ਤੇ ਅਕਾਲੀ ਦਲ ਦਾ ਝੂਠਾ ਚਿਹਰਾ ਨੰਗਾ ਹੋਇਆ : ਕੈਪਟਨ

September 15, 2020 09:39 PM

- ਕਿਹਾ, ਸੁਖਬੀਰ ਦਾ ਸੰਸਦ 'ਚੋਂ ਬਾਹਰ ਰਹਿਣਾ ਸਿੱਧ ਕਰਦੈ ਕਿ ਉਸ ਨੂੰ ਆਰਡੀਨੈਂਸ ਪੇਸ਼ ਕਰਨ ਬਾਰੇ ਪਤਾ ਸੀ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/15 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਵੱਲੋਂ ਖੇਤੀਬਾੜੀ ਆਰਡੀਨੈਂਸਾਂ ਨੂੰ ਬੀਤੇ ਦਿਨ ਸੰਸਦ ਵਿੱਚ ਪੇਸ਼ ਕਰਨ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦਾ ਸੂਬੇ ਦੀ ਕਿਸਾਨੀ ਦੇ ਹਿੱਤਾ ਦੀ ਰੱਖਿਆ ਕਰਨ ਦੇ ਦਾਅਵਿਆਂ ਦਾ ਝੂਠ ਨੰਗਾ ਹੋ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਪਾਉਣ ਦੀ ਅਖੌਤੀ ਅਪੀਲ ਦੇ ਬਾਵਜੂਦ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਪੇਸ਼ ਕਰ ਦਿੱਤਾ ਜਿਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਇਸ ਮੁੱਦੇ ਸਬੰਧੀ ਡਰਾਮੇਬਾਜ਼ੀ ਕਰ ਰਹੇ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਸਦਨ ਤੋਂ ਬਾਹਰ ਸੀ ਜਦੋਂ ਇਹ ਆਰਡੀਨੈਂਸ ਸੰਸਦ ਵਿੱਚ ਕਾਨੂੰਨ ਬਣਾਉਣ ਲਈ ਪੇਸ਼ ਹੋਏ ਜਿਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਾਰਾ ਡਰਾਮਾ ਕਿਸਾਨ ਜਥੇਬੰਦੀਆਂ ਨੂੰ ਪਰਚਾਉਣ ਵਾਸਤੇ ਰਚਿਆ ਗਿਆ ਸੀ ਜਿਨ੍ਹਾਂ ਨੇ ਇਸ ਵੇਲੇ ਆਰਡੀਨੈਂਸਾਂ ਦਾ ਸਖਤ ਵਿਰੋਧ ਕਰਦਿਆਂ ਕੇਂਦਰ ਸਰਕਾਰ ਖਿਲਾਫ ਕਮਰ ਕਸੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਾਫ ਝਲਕਦਾ ਹੈ ਕਿ ਕਿਸਾਨਾਂ ਤੇ ਸੂਬਿਆਂ ਦੇ ਹਿੱਤਾਂ ਨੂੰ ਅੱਖੋ ਪਰੋਖੇ ਕਰਦਿਆਂ ਸਾਜਿਸ਼ ਰਚੀ ਗਈ ਜਦੋਂ ਕਿ ਖੇਤੀਬਾੜੀ ਸੰਵਿਧਾਨ ਅਨੁਸਾਰ ਸੂਬਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, ''ਨਹੀਂ ਤਾਂ ਸੁਖਬੀਰ ਸੰਸਦ ਦੇ ਪਹਿਲੇ ਹੀ ਦਿਨ ਗਾਇਬ ਕਿਉਂ ਰਹਿੰਦਾ।'' ਅਕਾਲੀ ਦਲ ਦੇ ਪ੍ਰਧਾਨ ਨੂੰ ਚੰਗੀ ਤਰ੍ਹਾਂ ਪਤਾ ਸੀ ਕਿ ਇਹ ਆਰਡੀਨੈਂਸ ਜਿਨ੍ਹਾਂ ਉਤੇ ਅਕਾਲੀ ਦਲ ਨੇ ਵੀ ਮੋਹਰ ਲਗਾਈ ਹੈ, ਕਾਨੂੰਨ ਬਣਾਉਣ ਲਈ ਸੰਸਦ ਵਿੱਚ ਲਿਆਂਦੇ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਅਕਾਲੀਆਂ ਨੇ ਵਿਧਾਨ ਸਭਾ ਦੇ ਇਕ ਰੋਜ਼ਾ ਸੈਸ਼ਨ ਦੌਰਾਨ ਵੀ ਇਹੋ ਹੱਥਕੰਡੇ ਅਪਣਾਏ ਸਨ ਅਤੇ ਆਰਡੀਨੈਂਸ ਵਿਰੋਧੀ ਮਤੇ ਦੇ ਹੱਕ ਵਿੱਚ ਵੋਟ ਤੋਂ ਬਚਣ ਲਈ ਉਸ ਸਮੇਂ ਅਕਾਲੀ ਦਲ ਗੈਰ ਹਾਜ਼ਰ ਰਿਹਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਜਿਹੜਾ ਕੇਂਦਰ ਵਿੱਚ ਸੱਤਾਧਾਰੀ ਗਠਜੋੜ ਦਾ ਹਿੱਸਾ ਬਣ ਕੇ ਕਿਸਾਨ ਵਿਰੋਧੀ ਤੇ ਸੰਘੀ ਢਾਂਚੇ ਵਿਰੋਧੀ ਆਰਡੀਨੈਂਸਾਂ ਨੂੰ ਹਰੀ ਝੰਡੀ ਦਿੱਤੇ ਜਾਣ ਵਿੱਚ ਮੋਹਰੀ ਰਿਹਾ, ਹੁਣ ਆਰਡੀਨੈਂਸਾਂ ਬਾਰੇ ਸਪੱਸ਼ਟੀਕਰਨ ਅਤੇ ਸੋਧਾਂ ਦਾ ਡਰਾਮਾ ਰਚ ਰਿਹਾ ਹੈ ਤਾਂ ਜੋ ਕਿਸਾਨ ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਵਰਗਲਾਇਆ ਜਾ ਸਕੇ ਪਰ ਇਨ੍ਹਾਂ ਵਰਗਾਂ ਨੇ ਹੁਣ ਅਕਾਲੀ ਦਲ ਦੇ ਨਾਟਕ ਪਿੱਛੇ ਲੁਕਿਆ ਅਸਲ ਸੱਚ ਦੇਖ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ, ''ਤੁਸੀਂ ਸਮਝ ਰਹੇ ਹੋ ਕਿ ਪੰਜਾਬ ਦੇ ਲੋਕ ਤੇ ਕਿਸਾਨ ਨਾਸਮਝ ਹਨ? ਉਹ ਹੁਣ ਤੁਹਾਡੀਆਂ ਡਰਾਮੇਬਾਜ਼ੀਆਂ ਅਤੇ ਮੱਗਰਮੱਛ ਦੇ ਹੰਝੂ ਕੇਰਨ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।''
ਉਧਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਕੋਲੋਂ ਸੰਸਦ ਵਿੱਚ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਦੇਸ਼ ਨੂੰ ਗੁੰਮਰਾਹਕੁਨ ਜਾਣਕਾਰੀ ਦੇਣ ਦੇ ਮੁੱਦੇ ਸਬੰਧੀ ਬਿਨਾਂ ਸ਼ਰਤ ਮਾਫੀ ਦੀ ਮੰਗ ਕੀਤੀ ਹੈ ਅਤੇ ਇਸ ਨੂੰ ਸੰਸਦੀ ਮਰਿਆਦਾ ਅਤੇ ਅਸੂਲਾਂ ਦੀ ਪੂਰਨ ਉਲੰਘਣਾ ਗਰਦਾਨਿਆ ਹੈ।
ਦਾਨਵੇ ਵੱਲੋਂ ਬੀਤੇ ਦਿਨੀਂ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪੰਜਾਬ ਦੀ ਸਹਿਮਤੀ ਹੋਣ ਬਾਰੇ ਦਿੱਤੇ ਗਏ ਬਿਆਨ ਨੂੰ ਪੂਰੀ ਤਰ੍ਹਾਂ ਗਲਤ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਰਾਜ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਨੂੰ ਮਿੱਥ ਕੇ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੋਮਵਾਰ ਨੂੰ ਇਸ ਮੁੱਦੇ ਉਤੇ ਗਲਤ ਬਿਆਨੀ ਕਰ ਕੇ ਸੰਸਦ ਦੀਆਂ ਪ੍ਰੰਪਰਾਵਾਂ ਨੂੰ ਢਾਹ ਲਾਉਣ ਲਈ ਕੇਂਦਰੀ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਅਤੇ ਇਸ ਨੂੰ ਗੁੰਮਰਾਹਕੁਨ ਸੂਚਨਾ ਦੇ ਆਸਰੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨੀਵਾਂ ਦਿਖਾਉਣ ਦੀ ਸਾਜਿਸ਼ ਦੱਸਿਆ।
ਮੁੱਖ ਮੰਤਰੀ ਨੇ ਇਕ ਬਿਆਨ ਵਿੱਚ ਕਿਹਾ ਕਿ ਕਿਸੇ ਵੀ ਸਮੇਂ ਉਚ ਤਾਕਤੀ ਕਮੇਟੀ ਨੇ ਅਜਿਹਾ ਕੋਈ ਵੀ ਸੁਝਾਅ ਨਹੀਂ ਦਿੱਤਾ ਜਿਸ ਅਨੁਸਾਰ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਪ੍ਰਤੀ ਹਾਮੀ ਭਰੀ ਗਈ ਹੋਵੇ ਜਦੋਂ ਕਿ ਕੇਂਦਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਆੜ ਵਿੱਚ ਬਣਾਏ ਇਨ੍ਹਾਂ ਆਰਡੀਨੈਂਸਾਂ ਨੂੰ ਹੁਣ ਸੰਸਦ ਵਿੱਚ ਕਾਨੂੰਨ ਬਣਾਉਣ ਲਈ ਪੇਸ਼ ਕਰ ਦਿੱਤਾ ਹੈ ਜੋ ਕਿ ਝੂਠ ਉਤੇ ਆਧਾਰਿਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਵਿੱਚ ਕੇਂਦਰੀ ਮੰਤਰੀ ਵੱਲੋਂ ਦਿੱਤਾ ਬਿਆਨ ਗੈਰ ਲੋਕਤੰਤਰੀ ਅਤੇ ਨੈਤਿਕਤਾ ਦੇ ਖਿਲਾਫ ਹੈ ਜਿਸ ਲਈ ਕੇਂਦਰੀ ਮੰਤਰੀ ਨੂੰ ਤੁਰੰਤ ਹੀ ਮਾਫੀ ਮੰਗਣੀ ਚਾਹੀਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰ

ਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾ

ਅਕਾਲੀ ਦਲ ਦੇ ਦੋਹਰੇ ਮਾਪਦੰਡਾਂ 'ਤੇ ਅਫ਼ਸੋਸ : ਕੰਗ

ਕੈਪਟਨ ਦਾ ਅਕਾਲੀ ਦਲ 'ਤੇ ਆਪ ਨੂੰ ਸਪੱਸ਼ਟ ਜਵਾਬ, ਚੋਣ ਮੈਨੀਫੈਸਟੋ 'ਤੇ ਖੇਤੀ ਕਾਨੂੰਨਾਂ ਦਾ ਕੋਈ ਵਾਸਤਾ ਨਹੀਂ

ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਕਾਂਗਰਸ ਨੇ ਦੱਸਿਆ 'ਡਰਾਮਾ'

ਚੀਚੀ 'ਤੇ ਖ਼ੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ : ਢੀਂਡਸਾ

ਕੈਪਟਨ ਦਾ ਹਰਸਿਮਰਤ ਬਾਦਲ ਨੂੰ ਸਵਾਲ, ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦੇ ਜਾਣ ਮੌਕੇ ਤੁਸੀਂ ਕਿੱਥੇ ਸੀ

ਰਾਹੁਲ ਨੇ ਪੀਐਮ ਕੇਅਰਸ ਫੰਡ 'ਤੇ ਸਾਧਿਆ ਨਿਸ਼ਾਨਾ, ਕਿਹਾ : ਸਰਕਾਰ ਨੇ ਆਫਤ 'ਚ ਲੱਭਿਆ ਮੌਕਾ

ਖੇਤੀ ਆਰਡੀਨੈਂਸਾਂ 'ਤੇ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਦੀ ਕੈਪਟਨ ਵੱਲੋਂ ਕਰੜੀ ਆਲੋਚਨਾ

ਨੀਟ ਪ੍ਰੀਖਿਆ 'ਤੇ ਰਾਹੁਲ ਨੇ ਦਿੱਤੀਆਂ ਸ਼ੁਭਕਾਮਨਾਵਾਂ, ਮੋਦੀ 'ਤੇ ਸਾਧਿਆ ਨਿਸ਼ਾਨਾ