Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਪੰਜਾਬ

ਕੋਰੋਨਾ ਸਬੰਧਤ ਕਾਰਜਾਂ ਲਈ ਆਸ਼ਾ ਵਰਕਰਾਂ ਨੂੰ 1500 ਰੁਪਏ ਮਾਣ ਭੱਤਾ ਦੇਵੇਗੀ ਪੰਜਾਬ ਸਰਕਾਰ

September 16, 2020 04:14 PM
ਸਕ੍ਰੀਨਿੰਗ ਮੁਹਿੰਮ ਤਹਿਤ ਆਸ਼ਾ ਵਰਕਰਾਂ ਨੇ ਲਗਭਗ 2.5 ਕਰੋੜ ਆਬਾਦੀ ਦਾ ਕੀਤਾ ਸਰਵੇਖਣ 
 
ਚੰਡੀਗੜ,16 ਸਤੰਬਰ (ਏਜੰਸੀ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਕੋਰੋਨਾ ਨਾਲ ਸਬੰਧਤ ਕਾਰਜਾਂ ਲਈ ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟਸ (ਆਸ਼ਾ) ਨੂੰ 1500 ਰੁਪਏ ਦਾ ਵਾਧੂ ਮਾਣ ਭੱਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ 20,000 ਤੋਂ ਵੱਧ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ (17,174 ਪੇਂਡੂ ਆਸ਼ਾ ਵਰਕਰ, 2,532 ਸ਼ਹਿਰੀ ਆਸ਼ਾ ਵਰਕਰ ਅਤੇ 869 ਆਸ਼ਾ ਫੈਸਿਲੀਟੇਟਰ) ਵਲੋਂ ਕੋਰੋਨਾ ਦੇ ਫੈਲਾਅ ਦੀ ਰੋਕਥਾਮ ਸਬੰਧੀ ਸਹਿਯੋਗ ਦੇਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਾਨਤਾ ਦਿੱਤੀ ਹੈ। 
ਇਸ ਵਿਚ ਕੋਰੋਨਾ ਦੇ ਫੈਲਾਅ ਅਤੇ ਰੋਕਥਾਮ, ਸੰਪਰਕ ਟਰੇਸਿੰਗ, ਟੈਸਟਿੰਗ ਕਰਵਾਉਣ ਦੀ ਸਹੂਲਤ ਆਦਿ ਨਾਲ ਸਬੰਧਤ ਮੁੱਖ ਪਹਿਲੂਆਂ 'ਤੇ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣਾ ਸ਼ਾਮਲ ਹੈ। ਆਸ਼ਾ ਵਰਕਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੇ ਸਕ੍ਰੀਨਿੰਗ ਮੁਹਿੰਮ ਤਹਿਤ 50 ਲੱਖ ਤੋਂ ਵੱਧ ਘਰਾਂ ਨੂੰ ਕਵਰ ਕੀਤਾ ਹੈ ਅਤੇ ਲਗਭਗ 2.5 ਕਰੋੜ ਆਬਾਦੀ ਦਾ ਸਰਵੇਖਣ ਕੀਤਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਿਹਤ ਪ੍ਰਣਾਲੀ ਦੇ ਮਹੱਤਵਪੂਰਣ ਮੈਂਬਰਾਂ ਵਿੱਚੋਂ ਇੱਕ ਹਨ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਮੀਨੀ ਪੱਧਰ 'ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਕੋਵਿਡ-19 ਨਾਲ ਸਬੰਧਤ ਵਾਧੂ ਕਾਰਜਾਂ ਦੇ ਮੱਦੇਨਜ਼ਰ ਸੂਬੇ ਵੱਲੋਂ ਆਸ਼ਾ ਵਰਕਰਾਂ ਨੂੰ ਜਨਵਰੀ, 2020 ਤੋਂ 1000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਘਰ-ਘਰ ਜਾ ਕੇ ਸਰਵੇਖਣ ਕਰਨ ਲਈ ਆਸ਼ਾ ਵਰਕਰਾਂ ਨੂੰ ਅਪ੍ਰੈਲ ਤੋਂ ਜੂਨ 2020 ਤੱਕ 1500 ਰੁਪਏ ਪ੍ਰਤੀ ਮਹੀਨਾ ਵਾਧੂ ਮਾਣ ਭੱਤਾ ਵੀ ਦਿੱਤਾ ਗਿਆ ਹੈ। 
ਪੰਜਾਬ ਸਰਕਾਰ ਵਲੋਂ ਅਗਸਤ 2020 ਤੱਕ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ 'ਤੇ ਤਕਰੀਬਨ 25 ਕਰੋੜ ਰੁਪਏ ਖਰਚ ਕੀਤੇ ਗਏ ਹਨ। ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਵਲੋਂ ਨਿਭਾਈ ਜਾ ਰਹੀ ਭੂਮਿਕਾ ਨੂੰ ਕੋਵਿਡ ਯੋਧਾ ਵਜੋਂ ਮਾਨਤਾ ਦਿੰਦਿਆਂ, ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਵਾਧੂ ਕਾਰਜਾਂ ਲਈ ਜੁਲਾਈ ਮਹੀਨੇ ਤੋਂ 1500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਲਈ ਪਾਜੇਟਿਵ ਪਾਏ ਜਾਣ ਵਾਲੇ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਨੂੰ 10,000 ਰੁਪਏ ਦੀ ਵਿਸ਼ੇਸ਼ ਸਹਾਇਤਾ ਰਾਸ਼ੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਕੌਮੀ ਸਿਹਤ ਮਿਸ਼ਨ ਦੇ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਹਰ ਮਹੀਨੇ ਦੀ 7 ਤਾਰੀਕ ਤੱਕ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਨੂੰ ਸਮੇਂ ਸਿਰ ਅਦਾਇਗੀਆਂ ਯਕੀਨੀ ਬਣਾਉਣ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਢਾਈ ਕਰੋੜ ਦੀ ਹੈਰੋਇਨ ਸਣੇ 2 ਤਸਕਰ ਗਿ੍ਰਫਤਾਰ, ਮਾਮਲਾ ਦਰਜ

ਮਿਸ਼ਨ ਫ਼ਤਿਹ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਵੱਖ ਵੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਦਾ ਸਨਮਾਨ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਅਧਿਆਪਕਾ ਹਰਪ੍ਰੀਤ ਕੌਰ ਦਾ ਸਨਮਾਨ

ਹਲਕਾ ਸਮਰਾਲਾ ਵਿੱਚ 10 ਹਜ਼ਾਰ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ - ਅਮਰੀਕ ਸਿੰਘ ਢਿੱਲੋਂ

ਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂ

ਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀ

ਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਸਿਰ ਚੜ੍ਹੇ 10 ਲੱਖ ਦੇਣ ਤੋਂ ਅਸਮਰਥ ਕਿਸਾਨ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫ਼ਿਰ 291 ਕੋਰੋਨਾ ਮਰੀਜ਼ ਅਤੇ 12 ਮੌਤਾਂ

ਉੱਚ ਵਿਦਿਅਕ ਅਦਾਰਿਆਂ ਨੂੰ ਖ਼ੋਜ ਕਾਰਜਾਂ, ਪ੍ਰਯੋਗਾਤਮਕ ਕਾਰਜਾਂ ਲਈ ਖੋਲ੍ਹਣ ਦੀ ਇਜਾਜ਼ਤ