Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਚੰਡੀਗੜ੍ਹ

ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ 'ਤੇ ਹਮਲੇ ਦਾ ਮਾਮਲਾ ਸੁਲਝਾਇਆ : ਕੈਪਟਨ

September 16, 2020 04:32 PM
ਅੰਤਰ-ਰਾਜੀ ਗੈਂਗ ਦੇ ਤਿੰਨ ਮੈਂਬਰ ਕਾਬੂ, 11 ਹੋਰ ਦੀ ਭਾਲ ਜਾਰੀ -ਡੀ.ਜੀ.ਪੀ.
 
ਚੰਡੀਗੜ,16 ਸਤੰਬਰ (ਏਜੰਸੀ) : ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰ 'ਤੇ ਹੋਏ ਹਮਲੇ ਅਤੇ ਕਤਲ ਦੇ ਕੇਸ ਨੂੰ ਸੁਲਝਾਉਣ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਲੁਟੇਰਿਆਂ-ਅਪਰਾਧੀਆਂ ਦੇ ਅੰਤਰ-ਰਾਜੀ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਠਾਨਕੋਟ ਵਿੱਚ ਥਾਣਾ ਸ਼ਾਹਪੁਰ ਕੰਢੀ ਦੇ ਪਿੰਡ ਥਰਿਆਲ ਵਿੱਚ 19 ਅਗਸਤ ਦੀ ਰਾਤ ਨੂੰ ਵਾਪਰੀ ਘਟਨਾ ਵਿੱਚ ਕੀਤੀਆਂ ਗ੍ਰਿਫਤਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ 11 ਹੋਰ ਦੋਸ਼ੀਆਂ ਨੂੰ ਅਜੇ ਗ੍ਰਿਫਤਾਰ ਕੀਤਾ ਜਾਣਾ ਹੈ। 
ਰੈਣਾ ਦਾ ਅੰਕਲ ਅਸ਼ੋਕ ਕੁਮਾਰ ਜੋ ਠੇਕੇਦਾਰ ਸਨ, ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਪੁੱਤਰ ਕੌਸ਼ਲ ਕੁਮਾਰ 31 ਅਗਸਤ ਨੂੰ ਦਮ ਤੋੜ ਗਏ ਅਤੇ ਉਨ੍ਹਾਂ ਦੀ ਪਤਨੀ ਆਸ਼ਾ ਰਾਣੀ ਦੀਨਾ ਨਾਜ਼ੁਕ ਹਾਲਤ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਮਲੇ ਵਿੱਚ ਜ਼ਖਮੀਆਂ ਹੋਏ ਦੋ ਹੋਰ ਵਿਅਕਤੀਆਂ ਨੂੰ ਹਸਪਤਾਲ ਵਿੱਚੋਂ ਛੁੱਟੀ ਕਰ ਦਿੱਤੀ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਮਾਮਲੇ ਦੀ ਵਿਸਥਾਰ ਅਤੇ ਤੇਜ਼ੀ ਨਾਲ ਜਾਂਚ ਕਰਨ ਲਈ ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਸਨ ਜਿਸ ਵਿੱਚ ਪਠਾਨਕੋਟ ਦੇ ਐਸ.ਐਸ.ਪੀ., ਐਸ.ਪੀ. (ਇਨਵੈਸਟੀਗੇਸ਼ਨ) ਅਤੇ ਡੀ.ਐਸ.ਪੀ. ਧਾਰ ਕਲਾਂ ਇਸ ਦੇ ਮੈਂਬਰ ਹਨ।
 ਡੀ.ਜੀ.ਪੀ. ਨੇ ਦੱਸਿਆ ਕਿ 15 ਸਤੰਬਰ ਨੂੰ ਐਸ.ਆਈ.ਟੀ. ਨੂੰ ਸੂਚਨਾ ਪ੍ਰਾਪਤ ਹੋਈ ਕਿ ਤਿੰਨ ਸ਼ੱਕੀਆਂ, ਜਿਨ੍ਹਾ ਨੂੰ ਘਟਨਾ ਤੋਂ ਬਾਅਦ ਸਵੇਰ ਵੇਲੇ ਡਿਫੈਂਸ ਰੋਡ 'ਤੇ ਦੇਖਿਆ ਗਿਆ ਸੀ, ਪਠਾਨਕੋਟ ਰੇਲਵੇ ਸਟੇਸ਼ਨ ਨੇੜੇ ਝੁੱਗੀਆਂ ਵਿੱਚ ਰਹਿ ਰਹੇ ਸਨ। ਪੁਲੀਸ ਨੇ ਛਾਪਾ ਮਾਰਿਆ ਅਤੇ ਇਨ੍ਹਾਂ ਤਿੰਨਾਂ ਨੂੰ ਕਾਬੂ ਕਰ ਲਿਆ। ਡੀ.ਜੀ.ਪੀ. ਮੁਤਾਬਕ ਇਨ੍ਹਾਂ ਦੀ ਪਛਾਣ ਸਾਵਣ, ਮੋਹੱਬਤ ਅਤੇ ਸ਼ਾਹਰੁਖ ਖਾਨ ਵਜੋਂ ਹੋਈ ਹੈ ਜੋ ਮੌਜੂਦਾ ਸਮੇਂ ਰਾਜਨਥਾਨ ਦੇ ਜ਼ਿਲ੍ਹਾ ਚਿਵਾੜਾ ਅਤੇ ਪੀਲਾਨੀ ਝੁੱਗੀਆਂ ਦੇ ਵਾਸੀ ਹਨ। ਇਨ੍ਹਾਂ ਪਾਸੋਂ ਸੋਨੇ ਦੀ ਮੁੰਦਰੀ, ਮਹਿਲਾ ਦੀ ਇਕ ਮੁੰਦਰੀ, ਮਹਿਲਾ ਦੀ ਇਕ ਸੋਨੇ ਦੀ ਚੇਨ ਅਤੇ 1530 ਰੁਪਏ ਬਰਾਮਦ ਕੀਤੇ ਗਏ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਏਟੀਐਮ ਲੁੱਟਣ ਦੀ ਕੋਸ਼ਿਸ਼ ਰਹੀ ਨਾਕਾਮ

ਕੀਆ ਸੋਨੇਟ ਨੂੰ 6,71,000 ਰੁਪਏ ਤੋਂ ਸ਼ੁਰੂ ਹੋਣ ਵਾਲੀਆਂ ਖਾਸ ਇਨਵੀਟੇਸ਼ਨ ਕੀਮਤਾਂ 'ਤੇ ਭਾਰਤ ਵਿੱਚ ਪੇਸ਼ ਕੀਤਾ

ਮੁੱਖ ਮੰਤਰੀ 'ਤੇ ਵੱਖਰੇ-ਵੱਖਰੇ ਮਾਪਦੰਡ ਅਪਨਾਉਣ ਅਤੇ ਵਿਤਕਰਾ ਕਰਨ ਦੇ ਦੋਸ਼

ਦੋਸਤ ਨਾਲ ਨਿਕਲਿਆ ਸੀ ਘੁੰਮਣ ਤੇ ਹਮੇਸ਼ਾ ਲਈ ਪਰਿਵਾਰ ਤੋਂ ਹੋਇਆ ਦੂਰ

ਓਮ ਪ੍ਰਕਾਸ਼ ਸੋਨੀ ਵਲੋਂ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨੂੰ ਇਕ-ਇਕ ਕਰੋੜ ਦੇ ਚੈਕ ਭੇਂਟ

ਚੰਡੀਗੜ੍ਹ ‘ਚ ਢਾਬਾ ਮਾਲਿਕ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਖੇਤੀ ਆਰਡੀਨੈਂਸ ਦੇ ਵਿਰੋਧ ਚ ਅਮਰਿੰਦਰ ਅਤੇ ਜਾਖੜ ਰਾਜਪਾਲ ਨੂੰ ਮਿਲੇ

ਚੰਡੀਗੜ੍ਹ : ਪ੍ਰਸ਼ਾਸਨ ਵਲੋਂ ਮਿਲਣ ਵਾਲੇ ਰਾਸ਼ਨ ਨੂੰ ਲੈਕੇ ਲੱਗੀਆਂ ਲੰਬੀਆਂ ਲਾਈਨਾਂ 'ਤੇ ਸੋਸ਼ਲ ਡਿਸਟੈਂਨਸਿੰਗ ਦੀ ਉਡਾਈਆਂ ਧੱਜੀਆਂ

ਚੰਡੀਗੜ੍ਹ : ਸੈਕਟਰ -17 ਤੋਂ ਪੰਜਾਬ ਅਤੇ ਹਰਿਆਣਾ ਲਈ ਚੱਲਣਗੀਆਂ ਬੱਸਾਂ

ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਅਪਰਾਧੀ ਮਾਮਲਿਆ ਸਬੰਧੀ ਜਾਣਕਾਰੀ ਦੇਣ ਬਾਰੇ ਸਮਾਂ ਸਰਣੀ ਵਿੱਚ ਸੋਧ