Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਪੰਜਾਬ

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚਲੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਹੋਏ ਕੋਰੋਨਾ ਟੈਸਟ

September 16, 2020 06:44 PM

ਡੀਸੀ ਵੱਲੋਂ ਜ਼ਿਲਾ ਵਾਸੀਆਂ ਨੂੰ ਸਵੈ-ਇੱਛਾ ਨਾਲ ਟੈਸਟਿੰਗ ਲਈ ਅੱਗੇ ਆਉਣ ਦੀ ਅਪੀਲ

ਨਵਾਂਸ਼ਹਿਰ, 16 ਸਤੰਬਰ (ਏਜੰਸੀ) : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਅੱਜ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ  ਵਿਚਲੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੋਰੋਨਾ ਟੈਸਟ ਕੀਤੇ ਗਏ। ਇਸ ਦੌਰਾਨ ਡਾ. ਹਰਦੀਪ ਸਿੰਘ ਦੀ ਅਗਵਾਈ ਵਾਲੀ ਸਿਵਲ ਹਸਪਤਾਲ ਦੀ ਟੀਮ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਕੋਰੋਨਾ ਜਾਂਚ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ 69 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੋਰੋਨਾ ਦੇ ਸੈਂਪਲ ਲਏ ਗਏ, ਜਿਨਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। 
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਪਬਲਿਕ ਡੀਲਿੰਗ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੈਸਟ ਯਕੀਨੀ ਬਣਾਏ ਜਾਣਗੇ। ਉਨਾਂ ਪ੍ਰਾਈਵੇਟ ਅਦਾਰਿਆਂ ਨੂੰ ਵੀ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜ਼ਿਲੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਹ ਟੈਸਟ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲੇ ਵਿਚ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵੀ ਇਹ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਟੈਸਟਿੰਗ ਲਈ ਬਿਨਾਂ ਕਿਸੇ ਡਰ-ਭੈਅ ਦੇ ਸਵੈ-ਇੱਛਾ ਨਾਲ ਅੱਗੇ ਆਉਣ ਅਤੇ ਟੈਸਟਿੰਗ ਸਬੰਧੀ ਆਪਣੇ ਸ਼ੰਕਿਆਂ ਅਤੇ ਗ਼ਲਤ ਧਾਰਨਾਵਾਂ ਨੂੰ ਦੂਰ ਕਰਨ ਦੀ ਅਪੀਲ ਕੀਤੀ।
 ਉਨਾਂ ਕਿਹਾ ਕਿ ਗ਼ਲਤ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣਿਆਂ ਦੇ ਭਲੇ ਲਈ ਬਿਨਾਂ ਕਿਸੇ ਡਰ-ਭੈਅ ਦੇ ਸਵੈ-ਇੱਛਾ ਨਾਲ ਆਪਣੇੇ ਕੋਵਿਡ ਟੈਸਟ ਕਰਵਾਉਣ ਲਈ ਅੱਗੇ ਆਉਣ, ਤਾਂ ਜੋ ਜ਼ਿਲੇ ਨੂੰ ਕੋਰੋਨਾ ਮੁਕਤ ਬਣਾਇਆ ਜਾ ਸਕੇ। ਕੋਵਿਡ ਟੈਸਟ ਕਰਨ ਵਾਲੀ ਸਿਵਲ ਹਸਪਤਾਲ ਦੀ ਟੀਮ ਵਿਚ ਡਾ. ਹਰਦੀਪ ਸਿੰਘ ਤੋਂ ਇਲਾਵਾ ਐਮ. ਐਲ. ਟੀ ਰਾਜੇਸ਼ ਕੁਮਾਰ, ਸੀ. ਐਚ. ਓ ਜੀਵਨ ਲਤਾ, ਫਾਰਮੇਸੀ ਅਫ਼ਸਰ ਚਮਨ ਲਾਲ ਅਤੇ ਜਤਿੰਦਰ ਸ਼ਾਮਿਲ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਢਾਈ ਕਰੋੜ ਦੀ ਹੈਰੋਇਨ ਸਣੇ 2 ਤਸਕਰ ਗਿ੍ਰਫਤਾਰ, ਮਾਮਲਾ ਦਰਜ

ਮਿਸ਼ਨ ਫ਼ਤਿਹ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਵੱਖ ਵੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਦਾ ਸਨਮਾਨ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਅਧਿਆਪਕਾ ਹਰਪ੍ਰੀਤ ਕੌਰ ਦਾ ਸਨਮਾਨ

ਹਲਕਾ ਸਮਰਾਲਾ ਵਿੱਚ 10 ਹਜ਼ਾਰ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ - ਅਮਰੀਕ ਸਿੰਘ ਢਿੱਲੋਂ

ਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂ

ਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀ

ਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਸਿਰ ਚੜ੍ਹੇ 10 ਲੱਖ ਦੇਣ ਤੋਂ ਅਸਮਰਥ ਕਿਸਾਨ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫ਼ਿਰ 291 ਕੋਰੋਨਾ ਮਰੀਜ਼ ਅਤੇ 12 ਮੌਤਾਂ

ਉੱਚ ਵਿਦਿਅਕ ਅਦਾਰਿਆਂ ਨੂੰ ਖ਼ੋਜ ਕਾਰਜਾਂ, ਪ੍ਰਯੋਗਾਤਮਕ ਕਾਰਜਾਂ ਲਈ ਖੋਲ੍ਹਣ ਦੀ ਇਜਾਜ਼ਤ