Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਚੰਡੀਗੜ੍ਹ

ਓਮ ਪ੍ਰਕਾਸ਼ ਸੋਨੀ ਵਲੋਂ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨੂੰ ਇਕ-ਇਕ ਕਰੋੜ ਦੇ ਚੈਕ ਭੇਂਟ

September 16, 2020 06:50 PM
ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਹੋਰ ਪੁਖ਼ਤਾ ਕਰਨ ਦੇ ਹੁਕਮ 
 
ਚੰਡੀਗੜ,16 ਸਤੰਬਰ (ਏਜੰਸੀ) : ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਬਣਾਉਣ ਅਤੇ ਜ਼ਰੂਰਤ ਤੋਂ 200 ਸਿਲੰਡਰ ਵਾਧੂ ਹਰ ਸਮੇਂ ਆਪਣੇ ਸਟੋਰਾਂ ਵਿਚ ਉਪਲੱਬਧ ਰੱਖਣ।
 ਇਸ ਮੌਕੇ ਉਹਨਾਂ ਆਕਸੀਜਨ ਗੈਸ ਸਪਲਾਇਰਾਂ ਨੂੰ ਟੈਲੀਫੋਨ ਰਾਹੀਂ ਗੱਲ ਕਰਕੇ ਹਦਾਇਤ ਕੀਤੀ ਕਿ ਉਹ ਆਕਸੀਜਨ ਗੈਸ ਸਪਲਾਈ ਨੂੰ ਸੁਚਾਰੂ ਤਰੀਕੇ ਨਾਲ ਹਸਪਤਾਲਾਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਉਣ। ਚੰਡੀਗੜ ਵਿਖੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕੋਰੋਨਾ ਕਾਰਨ ਪੈਦਾ ਹੋਈ ਸਥਿਤੀ ਕਾਰਨ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਪੜਚੋਲ ਕੀਤਾ ਗਿਆ ਅਤੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਹਸਪਤਾਲਾਂ ਵਿਚ ਸਾਫ਼ ਸਫਾਈ ਉਤੇ ਹੋਰ ਜ਼ੋਰ ਦੇਣ ਦੇ ਵੀ ਆਦੇਸ਼ ਦਿੱਤੇ। ਸੋਨੀ ਨੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਵਲੋਂ ਜੋ ਵੀ ਮੰਗ ਕੀਤੀ ਜਾ ਰਹੀ ਹੈ ਉਸ ਨੂੰ ਤੁਰੰਤ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। 
ਇਸ ਮੌਕੇ ਉਹਨਾਂ ਪੰਜਾਬ ਰਾਜ ਦੇ ਤਿੰਨੇ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਾਪਤ ਇਕ-ਇਕ ਕਰੋੜ ਦੇ ਚੈਕ ਵੀ ਭੇਂਟ ਕੀਤੇ ਗਏ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਕਾਰਜਾਂ ਤੇ ਖਰਚ ਕੀਤੇ ਜਾਣਗੇ। ਸੋਨੀ ਨੇ ਮੁੱਖ ਮੰਤਰੀ ਦੇ ਇਸ ਕਦਮ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਮੁੱਖ ਸਕੱਤਰ ਪੰਜਾਬ ਵਲੋਂ ਬੀਤੇ ਕੱਲ ਹੀ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ ਜੋ ਕਿ ਜਲਦ ਹੀ ਕਾਲਜਾਂ ਨੂੰ ਮਿਲ ਜਾਵੇਗੀ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਏਟੀਐਮ ਲੁੱਟਣ ਦੀ ਕੋਸ਼ਿਸ਼ ਰਹੀ ਨਾਕਾਮ

ਕੀਆ ਸੋਨੇਟ ਨੂੰ 6,71,000 ਰੁਪਏ ਤੋਂ ਸ਼ੁਰੂ ਹੋਣ ਵਾਲੀਆਂ ਖਾਸ ਇਨਵੀਟੇਸ਼ਨ ਕੀਮਤਾਂ 'ਤੇ ਭਾਰਤ ਵਿੱਚ ਪੇਸ਼ ਕੀਤਾ

ਮੁੱਖ ਮੰਤਰੀ 'ਤੇ ਵੱਖਰੇ-ਵੱਖਰੇ ਮਾਪਦੰਡ ਅਪਨਾਉਣ ਅਤੇ ਵਿਤਕਰਾ ਕਰਨ ਦੇ ਦੋਸ਼

ਦੋਸਤ ਨਾਲ ਨਿਕਲਿਆ ਸੀ ਘੁੰਮਣ ਤੇ ਹਮੇਸ਼ਾ ਲਈ ਪਰਿਵਾਰ ਤੋਂ ਹੋਇਆ ਦੂਰ

ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ 'ਤੇ ਹਮਲੇ ਦਾ ਮਾਮਲਾ ਸੁਲਝਾਇਆ : ਕੈਪਟਨ

ਚੰਡੀਗੜ੍ਹ ‘ਚ ਢਾਬਾ ਮਾਲਿਕ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਖੇਤੀ ਆਰਡੀਨੈਂਸ ਦੇ ਵਿਰੋਧ ਚ ਅਮਰਿੰਦਰ ਅਤੇ ਜਾਖੜ ਰਾਜਪਾਲ ਨੂੰ ਮਿਲੇ

ਚੰਡੀਗੜ੍ਹ : ਪ੍ਰਸ਼ਾਸਨ ਵਲੋਂ ਮਿਲਣ ਵਾਲੇ ਰਾਸ਼ਨ ਨੂੰ ਲੈਕੇ ਲੱਗੀਆਂ ਲੰਬੀਆਂ ਲਾਈਨਾਂ 'ਤੇ ਸੋਸ਼ਲ ਡਿਸਟੈਂਨਸਿੰਗ ਦੀ ਉਡਾਈਆਂ ਧੱਜੀਆਂ

ਚੰਡੀਗੜ੍ਹ : ਸੈਕਟਰ -17 ਤੋਂ ਪੰਜਾਬ ਅਤੇ ਹਰਿਆਣਾ ਲਈ ਚੱਲਣਗੀਆਂ ਬੱਸਾਂ

ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਅਪਰਾਧੀ ਮਾਮਲਿਆ ਸਬੰਧੀ ਜਾਣਕਾਰੀ ਦੇਣ ਬਾਰੇ ਸਮਾਂ ਸਰਣੀ ਵਿੱਚ ਸੋਧ