ਦੇਸ਼

‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

December 04, 2021 10:38 AM

ਦਸਨਸ
ਚੰਡੀਗੜ੍ਹ, 3 ਦਸੰਬਰ : ਸੋਸ਼ਲ ਮੀਡੀਆ ’ਤੇ ਵੱਡੇ ਪੱਧਰ ’ਤੇ ਵਾਈਰਲ ਕਿਸੇ ਬੇਨਾਮੀ ਹਿੰਦੀ ਅਖਬਾਰ ਦੀ ਕਟਿੰਗ ਜਿਸ ਅਨੁਸਾਰ ‘ਨਹੀਂ ਦਿਆ ਵੋਟ ਤੋਂ ਬੈਂਕ ਅਕਾਊਂਟ ਸੇ ਕਟੇਗੇਂ 350 ਰੁਪਏ: ਆਯੋਗ’ ਸਬੰਧੀ ਖਬਰ ਪੂਰੀ ਤਰ੍ਹਾਂ ਝੂਠੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ‘ਨਹੀਂ ਦਿਆ ਵੋਟ ਤੋਂ ਬੈਂਕ ਅਕਾਊਂਟ ਸੇ ਕਟੇਗੇਂ 350 ਰੁਪਏ: ਆਯੋਗ’ ਵਾਲੀ ਖਬਰ ਵੱਡੇ ਪੱਧਰ ’ਤੇ ਵਾਈਰਲ ਹੋ ਰਹੀ ਹੈ ਜਿਸ ਸਬੰਧੀ ਦਫਤਰ ਮੁੱਖ ਚੋਣ ਅਫਸਰ ਵੱਲੋਂ ਜਾਂਚ ਕੀਤੀ ਗਈ ਅਤੇ ਪਾਇਆ ਗਿਆ ਕਿ ਇਹ ਖਬਰ ਮਨਘੜਤ ਅਤੇ ਕੋਰਾ ਝੂਠ ਹੈ। ਬੁਲਾਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਤਰ੍ਹਾਂ ਦੀ ਕੋਈ ਵੀ ਹਦਾਇਤ ਅਜੇ ਤੱਕ ਨਹੀਂ ਦਿੱਤੀ ਗਈ ਹੈ। ਉਹਨਾਂ ਨਾਲ ਹੀ ਸੂਬੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਇਸ ਤਰ੍ਹਾਂ ਦਾ ਭਰਮ ਪਾਉਣ ਵਾਲਾ ਸੋਸ਼ਲ ਮੀਡੀਆ ’ਤੇ ਮੈਸਜ ਵਾਈਰਲ ਹੁੰਦਾ ਹੈ, ਤਾਂ ਉਸ ਬਾਬਤ ਭਾਰਤ ਚੋਣ ਕਮਿਸ਼ਨ ਅਤੇ ਦਫਤਰ ਮੁੱਖ ਚੋਣ ਅਫਸਰ, ਪੰਜਾਬ ਨੂੰ ਸੂਚਿਤ ਕੀਤਾ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਿੱਖ ਨੌਜਵਾਨ ਨੇ ਬਰਫ਼ੀਲੇ ਪਾਣੀ ’ਚ ਛਾਲ ਮਾਰ ਕੇ ਬਚਾਈ ਬੱਚੀ ਦੀ ਜਾਨ

ਕੇਂਦਰ ਨੇ ਰਾਜਾਂ ਨੂੰ ਟੈਸਟਿੰਗ ਵਧਾਉਣ ਦੇ ਦਿੱਤੇ ਨਿਰਦੇਸ਼

ਹਿਮਾਚਲ : ਜੇਸੀਬੀ ਮਸ਼ੀਨ ਖੱਡ ’ਚ ਡਿੱਗਣ ਨਾਲ 4 ਮੌਤਾਂ

ਛੱਤੀਸਗੜ੍ਹ : ਮੁਕਾਬਲੇ ’ਚ 5 ਨਕਸਲੀ ਹਲਾਕ

ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ : ਕਾਂਗਰਸ

ਪਦਮਸ੍ਰੀ ਨਾਲ ਸਨਮਾਨਿਤ ਪ੍ਰਸਿੱਧ ਕਾਰਟੂਨਿਸਟ ਨਰਾਇਣ ਦੇਬਨਾਥ ਦਾ ਦੇਹਾਂਤ

ਪੀਐਮ ਮੋਦੀ ਦੀ ਸੁਰੱਖਿਆ ’ਚ ਉਕਾਈ ਦਾ ਮਾਮਲਾ : ਜਾਂਚ ਕਮੇਟੀ ਦੀ ਚੇਅਰਪਰਸਨ ਜਸਟਿਸ ਇੰਦੂ ਮਲਹੋਤਰਾ ਨੂੰ ਫੋਨ ’ਤੇ ਮਿਲੀ ਧਮਕੀ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ

ਕੇਂਦਰ ਵੱਲੋਂ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ, ਇੱਛਾ ਵਿਰੁੱਧ ਵੈਕਸੀਨ ਲਗਵਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ

ਹੈਲੀਕਾਪਟਰ ਹਾਦਸਾ : ਬੱਦਲਾਂ ’ਚ ਭਟਕਣ ਕਾਰਨ ਵਾਪਰਿਆ ਸੀ ਹਾਦਸਾ